04-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਸੰਗਰੂਰ ਦੀ ਇਨਸਾਫ਼ ਰੈਲੀ ‘ਆਪ’ ਸਰਕਾਰ ਨੂੰ ਸੂਬੇ ’ਚੋਂ ਚੱਲਦਾ ਕਰਨ ਦਾ ਮੁੱਢ ਬੰਨ੍ਹੇਗੀ - ਸਿੱਕੀ

ਤਰਨ ਤਾਰਨ, 3 ਨਵੰਬਰ (ਹਰਿੰਦਰ ਸਿੰਘ)–ਕਾਂਗਰਸ ਪਾਰਟੀ ਵਲੋਂ ਪੰਜਾਬ ਅੰਦਰ ਪਾਰਟੀ ਨੂੰ ਹੋਰ ਮਜ਼ਬੂਤ ਕਰਨ, ਵਰਕਰਾਂ ਵਿਚ ਨਵਾਂ ਜੋਸ਼ ਅਤੇ ਉਤਸ਼ਾਹ ਪੈਦਾ ਕਰਨ ਅਤੇ ਸੂਬੇ ਦੇ ਲੋਕਾਂ ਦੀ ਆਵਾਜ਼ ਨੂੰ ਬੁਲੰਦ ਕਰਨ ਲਈ ਅੱਜ 4 ਨਵੰਬਰ ਨੂੰ ਸੰਗਰੂਰ ਵਿਖੇ ਕੀਤੀ ਜਾ ਰਹੀ ਇਨਸਾਫ ਰੈਲੀ ਪੰਜਾਬ ਦੀ ਸਿਆਸਤ ਵਿੱਚ ਨਵਾਂ ਮੋੜ ਲਿਆਵੇਗੀ। ਇਹ ਰੈਲੀ ਆਉਣ ਵਾਲੇ ਸਮੇਂ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਸੂਬੇ ਵਿਚੋਂ ਚੱਲਦਾ ਕਰਨ ਦਾ ਮੁੱਢ ਬੰਨ੍ਹੇਗੀ।

Ad Position 21
No active advertisement
ਰਮਨਜੀਤ ਸਿੰਘ ਸਿੱਕੀ 04-11-2026
ਤਰਨ ਤਾਰਨ, 3 ਨਵੰਬਰ (ਹਰਿੰਦਰ ਸਿੰਘ)–ਕਾਂਗਰਸ ਪਾਰਟੀ ਵਲੋਂ ਪੰਜਾਬ ਅੰਦਰ ਪਾਰਟੀ ਨੂੰ ਹੋਰ ਮਜ਼ਬੂਤ ਕਰਨ, ਵਰਕਰਾਂ ਵਿਚ ਨਵਾਂ ਜੋਸ਼ ਅਤੇ ਉਤਸ਼ਾਹ ਪੈਦਾ ਕਰਨ ਅਤੇ ਸੂਬੇ ਦੇ ਲੋਕਾਂ ਦੀ ਆਵਾਜ਼ ਨੂੰ ਬੁਲੰਦ ਕਰਨ ਲਈ ਅੱਜ 4 ਨਵੰਬਰ ਨੂੰ ਸੰਗਰੂਰ ਵਿਖੇ ਕੀਤੀ ਜਾ ਰਹੀ ਇਨਸਾਫ ਰੈਲੀ ਪੰਜਾਬ ਦੀ ਸਿਆਸਤ ਵਿੱਚ ਨਵਾਂ ਮੋੜ ਲਿਆਵੇਗੀ।ਇਹ ਰੈਲੀ ਆਉਣ ਵਾਲੇ ਸਮੇਂ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਸੂਬੇ ਵਿਚੋਂ ਚੱਲਦਾ ਕਰਨ ਦਾ ਮੁੱਢ ਬੰਨ੍ਹੇਗੀ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਹਲਕਾ ਖਡੂਰ ਸਾਹਿਬ ਦੇ ਸਾਬਕਾ ਵਿਧਾਇਕ ਸਰਦਾਰ ਰਮਨਜੀਤ ਸਿੰਘ ਸਿੱਕੀ ਨੇ ਨਾਲ ਗੱਲਬਾਤ ਕਰਦਿਆਂ ਕੀਤਾ। ਸਿੱਕੀ ਨੇ ਕਿਹਾ ਕਿ ਪੰਜਾਬ ਦੇ ਲੋਕ ਮੌਜੂਦਾ ਸਰਕਾਰ ਦੀ ਕਾਰਗੁਜ਼ਾਰੀ ਤੋਂ ਨਿਰਾਸ਼ ਹਨ ਅਤੇ ਲੋਕਾਂ ਅੰਦਰ ਸਰਕਾਰ ਪ੍ਰਤੀ ਵੱਡਾ ਰੋਸ ਪੈਦਾ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਪੰਜਾਬ ਦੇ ਹੱਕਾਂ, ਲੋਕਤੰਤਰ ਅਤੇ ਇਨਸਾਫ਼ ਦੀ ਆਵਾਜ਼ ਬਣ ਕੇ ਲੋਕਾਂ ਦੇ ਨਾਲ ਖੜ੍ਹੀ ਹੈ ਅਤੇ ਹੁਣ ਪਾਰਟੀ ਦਾ ਹਰ ਵਰਕਰ ਲੋਕਾਂ ਦੇ ਮੁੱਦਿਆਂ ਨੂੰ ਲੈ ਕੇ ਪਿੰਡ-ਪਿੰਡ ਅਤੇ ਘਰ-ਘਰ ਪਹੁੰਚ ਕਰੇਗਾ। ਉਨ੍ਹਾਂ ਕਿਹਾ ਕਿ ਸੰਗਰੂਰ ਦੀ ਧਰਤੀ ’ਤੇ ਹੋਣ ਵਾਲੀ ਇਹ ਇਨਸਾਫ ਰੈਲੀ ਸਿਰਫ਼ ਇੱਕ ਇਕੱਠ ਨਹੀਂ, ਸਗੋਂ ਪੰਜਾਬ ਦੇ ਲੋਕਾਂ ਦੀਆਂ ਭਾਵਨਾਵਾਂ ਅਤੇ ਹੱਕਾਂ ਦੀ ਆਵਾਜ਼ ਹੈ। ਰੈਲੀ ਵਿਚ ਕਾਂਗਰਸੀ ਵਰਕਰ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਕੇ ਇਹ ਸਾਬਤ ਕਰਨਗੇ ਕਿ ਪੰਜਾਬ ਵਿਚ ਕਾਂਗਰਸ ਪਾਰਟੀ ਮੁੜ ਮਜ਼ਬੂਤ ਹੋ ਰਹੀ ਹੈ ਅਤੇ ਆਉਣ ਵਾਲੇ ਸਮੇਂ ਵਿਚ ਲੋਕਾਂ ਦੀ ਪਹਿਲੀ ਪਸੰਦ ਬਣੇਗੀ।
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਹਰਮੀਤ ਸਿੰਘ ਸੰਧੂ ਨੂੰ ‘ਆਪ’ ਵਲੋਂ ਉਮੀਦਵਾਰ ਐਲਾਨਣ ’ਤੇ ਪਾਰਟੀ ਦਾ ਧੰਨਵਾਦ - ਜੋਧਬੀਰ ਸਿੰਘ ਅਗਲੀ ਖ਼ਬਰ ਕਾਰ ਦੀ ਟੱਕਰ ਨਾਲ ਮੋਟਰਸਾਈਕਲ ਨੌਜਵਾਨ ਦੀ ਮੌਤ
Ad Position 24