04-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਵਿਧਾਇਕ ਹਰਮੀਤ ਸਿੰਘ ਸੰਧੂ ਨੂੰ ‘ਆਪ’ ਵਲੋਂ ਉਮੀਦਵਾਰ ਐਲਾਨਣ ’ਤੇ ਪਾਰਟੀ ਦਾ ਧੰਨਵਾਦ - ਜੋਧਬੀਰ ਸਿੰਘ

ਤਰਨ ਤਾਰਨ, 3 ਨਵੰਬਰ (ਹਰਿੰਦਰ ਸਿੰਘ)-ਪੰਜਾਬ ਵਿਧਾਨ ਸਭਾ ਚੋਣਾਂ 2027 ਲਈ ਆਮ ਆਦਮੀ ਪਾਰਟੀ ਵਲੋਂ ਆਪਣੀ ਪਹਿਲੀ ਜਾਰੀ ਕੀਤੀ ਗਈ ਲਿਸਟ ਵਿਚ ਤਰਨ ਤਾਰਨ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਹਰਮੀਤ ਸਿੰਘ ਸੰਧੂ ਦਾ ਨਾਮ ਸ਼ਾਮਿਲ ਕਰਕੇ ਉਨ੍ਹਾਂ ਨੂੰ ਉਮੀਦਵਾਰ ਐਲਾਨਿਆ ਗਿਆ ਹੈ, ਜਿਸ ਕਾਰਨ ‘ਆਪ’ ਵਰਕਰਾਂ ਵਿਚ ਭਾਰੀ ਖੁਸ਼ੀ ਪਾਈ ਜਾ ਰਹੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਬਲਾਕ ਸੰਮਤੀ ਤਰਨ ਤਾਰਨ ਦੇ ਚੇਅਮਰੈਨ ਜੋਧਬੀਰ ਸਿੰਘ ਪੰਡੋਰੀ ਰਣ ਸਿੰਘ ਨੇ ਗੱਲਬਾਤ ਦੌਰਾਨ ਕੀਤਾ।

Ad Position 21
No active advertisement
ਅਜੀਤ ਡੈਸਕ 04-11-2026
ਤਰਨ ਤਾਰਨ, 3 ਨਵੰਬਰ (ਹਰਿੰਦਰ ਸਿੰਘ)-ਪੰਜਾਬ ਵਿਧਾਨ ਸਭਾ ਚੋਣਾਂ 2027 ਲਈ ਆਮ ਆਦਮੀ ਪਾਰਟੀ ਵਲੋਂ ਆਪਣੀ ਪਹਿਲੀ ਜਾਰੀ ਕੀਤੀ ਗਈ ਲਿਸਟ ਵਿਚ ਤਰਨ ਤਾਰਨ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਹਰਮੀਤ ਸਿੰਘ ਸੰਧੂ ਦਾ ਨਾਮ ਸ਼ਾਮਿਲ ਕਰਕੇ ਉਨ੍ਹਾਂ ਨੂੰ ਉਮੀਦਵਾਰ ਐਲਾਨਿਆ ਗਿਆ ਹੈ, ਜਿਸ ਕਾਰਨ ‘ਆਪ’ ਵਰਕਰਾਂ ਵਿਚ ਭਾਰੀ ਖੁਸ਼ੀ ਪਾਈ ਜਾ ਰਹੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਬਲਾਕ ਸੰਮਤੀ ਤਰਨ ਤਾਰਨ ਦੇ ਚੇਅਮਰੈਨ ਜੋਧਬੀਰ ਸਿੰਘ ਪੰਡੋਰੀ ਰਣ ਸਿੰਘ ਨੇ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਵਿਧਾਇਕ ਹਰਮੀਤ ਸਿੰਘ ਸੰਧੂ ਇਕ ਧਾਕੜਾ ਸਿਆਸੀ ਨੇਤਾਵਾਂ ਵਿਚ ਇਕ ਗਿਣੇ ਜਾਂਦੇ ਹਨ ਅਤੇ ਉਨ੍ਹਾਂ ਵਲੋਂ ਤਰਨ ਤਾਰਨ ਹਲਕੇ ਦੀ ਨੁਮਾਇੰਦਗੀ ਕਰਦਿਆਂ ਹਲਕੇ ਦੇ ਪਿੰਡਾਂ ਦਾ ਜਿਥੇ ਸਰਵੱਪੱਖੀ ਵਿਕਾਸ ਕਰਵਾਇਆ ਰਿਹਾ ਹੈ, ਉਥੇ ਤਰਨ ਤਾਰਨ ਸ਼ਹਿਰ ਦੀਆਂ ਵਾਰਡਾਂ ਵਿਚ ਵਿਕਾਸ ਕਾਰਜਾਂ ਦੀ ਝੜੀ ਲਗਾ ਦਿੱਤੀ ਹੈ। ਉਨ੍ਹਾਂ ਕਿਹਾ ਕਿ ਉਹ ਵਿਧਾਇਕ ਹਰਮੀਤ ਸਿੰਘ ਸੰਧੂ ਨੂੰ ਉਮੀਦਵਾਰ ਐਲਾਨਣ ’ਤੇ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਮੂਹ ਲੀਡਰਸ਼ਿਪ ਦਾ ਧੰਨਵਾਦ ਕਰਦੇ ਹਨ, ਜਿਨ੍ਹਾਂ ਨੇ ਵਿਧਾਇਕ ਹਰਮੀਤ ਸਿੰਘ ਸੰਧੂ ਤਰਨ ਤਾਰਨ ਹਲਕੇ ਤੋਂ ਦੁਬਾਰਾ ਚੋਣ ਲੜਾਉਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਹਰਮੀਤ ਸਿੰਘ ਸੰਧੂ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਵੱਡੀ ਲੀਡ ਨਾਲ ਤਰਨ ਤਾਰਨ ਤੋਂ ਜਿੱਤ ਪ੍ਰਾਪਤ ਕਰਕੇ ਇਹ ਸੀਟ ਪਾਰਟੀ ਦੀ ਝੋਲੀ ਵਿਚ ਪਾਉਣਗੇ।
Ad Position 22
No active advertisement
ਪਿਛਲੀ ਖ਼ਬਰ ਸੀਨੀਅਰ ਅਕਾਲੀ ਆਗੂ ਦਲਜੀਤ ਸਿੰਘ ਲਾਲਪੁਰਾ ਨੂੰ ਸੂਬਾ ਮੀਤ ਪ੍ਰਧਾਨ ਬਣਾਉਣ ਨਾਲ਼ ਹਲਕੇ ’ਚ ਪਾਰਟੀ ਮਜ਼ਬੂਤ ਹੋਈ - ਦਲਜੀਤ... ਅਗਲੀ ਖ਼ਬਰ ਸੰਗਰੂਰ ਦੀ ਇਨਸਾਫ਼ ਰੈਲੀ ‘ਆਪ’ ਸਰਕਾਰ ਨੂੰ ਸੂਬੇ ’ਚੋਂ ਚੱਲਦਾ ਕਰਨ ਦਾ ਮੁੱਢ ਬੰਨ੍ਹੇਗੀ - ਸਿੱਕੀ
Ad Position 24