04-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਜ਼ਿਲ੍ਹਾ ਪੁਲਿਸ ਵਲੋਂ ਨਸ਼ੀਲੇ ਪਦਾਰਥਾਂ ਸਮੇਤ 9 ਵਿਅਕਤੀ ਗ੍ਰਿਫ਼ਤਾਰ

ਤਰਨ ਤਾਰਨ, 3 ਨਵੰਬਰ (ਹਰਿੰਦਰ ਸਿੰਘ)—ਜ਼ਿਲ੍ਹਾ ਪੁਲਿਸ ਵਲੋਂ ‘ਯੁੱਧ ਨਸ਼ਿਆਂ ਵਿਰੁੱਧ’ ਚਲਾਈ ਜਾ ਰਹੀ ਮੁਹਿੰਮ ਤਹਿਤ ਜ਼ਿਲ੍ਹੇ ਦੇ ਵੱਖ-ਵੱਖ ਥਾਵਾਂ ’ਤੇ ਕੀਤੀ ਕਾਰਵਾਈ ਦੌਰਾਨ ਨਸ਼ੀਲੇ ਪਦਾਰਥਾਂ ਸਮੇਤ 9 ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ। ਜਾਣਕਾਰੀ ਦਿੰਦੇ ਹੋਏ ਐੱਸ.

Ad Position 21
No active advertisement
ਅਜੀਤ ਡੈਸਕ 04-11-2026
ਤਰਨ ਤਾਰਨ, 3 ਨਵੰਬਰ (ਹਰਿੰਦਰ ਸਿੰਘ)—ਜ਼ਿਲ੍ਹਾ ਪੁਲਿਸ ਵਲੋਂ ‘ਯੁੱਧ ਨਸ਼ਿਆਂ ਵਿਰੁੱਧ’ ਚਲਾਈ ਜਾ ਰਹੀ ਮੁਹਿੰਮ ਤਹਿਤ ਜ਼ਿਲ੍ਹੇ ਦੇ ਵੱਖ-ਵੱਖ ਥਾਵਾਂ ’ਤੇ ਕੀਤੀ ਕਾਰਵਾਈ ਦੌਰਾਨ ਨਸ਼ੀਲੇ ਪਦਾਰਥਾਂ ਸਮੇਤ 9 ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ। ਜਾਣਕਾਰੀ ਦਿੰਦੇ ਹੋਏ ਐੱਸ.ਐੱਸ.ਪੀ ਸੁਰਿੰਦਰ ਲਾਂਬਾ ਨੇ ਦੱਸਿਆ ਕਿ ਥਾਣਾ ਸਿਟੀ ਪੱਟੀ ਦੇ ਏ.ਐੱਸ.ਆਈ. ਹਰਜਿੰਦਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਰੇਲਵੇ ਸਟੇਸ਼ਨ ਪੱਟੀ ਨਜ਼ਦੀਕ ਤੋਂ ਜਤਿੰਦਰ ਸਿੰਘ ਪੁੱਤਰ ਸੂਬਾ ਸਿੰਘ ਵਾਸੀ ਪਿੰਡ ਕੁੱਲਾ, ਮਨਮੀਤ ਸਿੰਘ ਉਰਫ ਮੋਹਨ ਪੁੱਤਰ ਮੋਹਨ ਸਿੰਘ ਵਾਸੀ ਢੋਟੀਆ ਹਾਲ ਵਾਸੀ ਰਾਮਦਾਸ ਕਾਲੋਨੀ ਪੱਟੀ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ ਇਕ ਸਿਲਵਰ ਪੇਪਰ ਜਿਸ ’ਤੇ ਹੈਰੋਇਨ ਲੱਗੀ ਹੋਈ ਸੀ ਸਮੇਤ ਇਕ ਲਾਈਟਰ, 10 ਰੁਪਏ ਦਾ ਨੋਟ ਬਰਾਮਦ ਕੀਤਾ ਹੈ। ਇਸੇ ਤਰ੍ਹਾਂ ਥਾਣਾ ਖੇਮਕਰਨ ਦੇ ਏ.ਐੱਸ.ਆਈ. ਦਿਲਬਾਗ ਸਿੰਘ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਸਮਸ਼ਾਨਘਾਟ ਖੇਮਕਰਨ ਤੋਂ ਅਜੇ ਸਿੰਘ ਪੁੱਤਰ ਬਲਵੀਰ ਸਿੰਘ ਵਾਸੀ ਖੇਮਕਰਨ ਵਾਰਡ ਨੰਬਰ 2, ਸਾਜਨ ਸਿੰਘ ਉਰਫ ਪੋਪੜ ਪੁੱਤਰ ਅਸ਼ੋਕ ਕੁਮਾਰ ਵਾਰਡ ਨੰਬਰ 5 ਅਤੇ ਜਗਨ ਕੁਮਾਰ ਪੁੱਤਰ ਗੁਰਨਾਮ ਸਿੰਘ ਵਾਸੀ ਖੇਮਕਰਨ ਵਾਰਡ ਨੰਬਰ 3 ਨੂੰ ਹੈਰੋਇਨ ਦਾ ਸੇਵਨ ਕਰਦਿਆਂ ਕਾਬੂ ਕੀਤਾ ਹੈ, ਜਿਨ੍ਹਾਂ ਪਾਸੋਂ ਇਕ ਸਿਲਵਰ ਪੇਪਰ ਜਿਸ ’ਤੇ ਹੈਰੋਇਨ ਲੱਗੀ ਹੋਈ ਪੰਨੀ, ਇਕ ਲਾੀਟਰ ਅਤੇ 10 ਰੁਪਏ ਦਾ ਨੋਟ ਬਰਾਮਦ ਹੋਇਆ ਹੈ। ਇਸੇ ਤਰ੍ਹਾਂ ਥਾਣਾ ਵੈਰੋਂਵਾਲ ਦੇ ਏ.ਐੱਸ.ਆਈ. ਸੁਖਬੀਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਰੇਲਵੇ ਕਰਾਸਿੰਗ ਪੁੱਲ ਰਾਮਪੁਰ ਦੇ ਨਜ਼ਦੀਕ ਤੋਂ ਗੁਰਸੇਵਕ ਸਿੰਘ ਪੁੱਤਰ ਕਸ਼ਮੀਰ ਸਿੰਘ ਵਾਸੀ ਜਲਾਲਾਬਾਦ ਖੁਰਦ ਨੂੰ ਹੈਰੋਇਨ ਦਾ ਸੇਵਨ ਕਰਦਿਆਂ ਕਾਬੂ ਕਰਕੇ ਉਸ ਪਾਸੋਂ ਇਕ ਸਿਲਵਰ ਪੇਪਰ ਦੀ ਪੰਨੀ ਜਿਸ ਉਪਰ ਨਸ਼ੀਲਾ ਪਦਾਰਥ ਲੱਗਾ ਹੋਇਆ, 10 ਰੁਪਏ ਦਾ ਨੋਟ, ਲਾਈਟਰ ਆਦਿ ਬਰਾਮਦ ਹੋਇਆ ਹੈ। ਇਸੇ ਤਰ੍ਹਾਂ ਥਾਣਾ ਗੋਇੰਦਵਾਲ ਦੇ ਏ.ਐੱਸ.ਆਈ. ਅਮਰਬੀਰ ਸਿੰਘ ਨੇ ਗਸ਼ਤ ਦੌਰਾਨ ਪਿੰਡ ਭਰੋਵਾਲ ਤੋਂ ਜਸ਼ਨ ਸਿੰਘ ਉਰਫ ਡਾਲੋ ਪੁੱਤਰ ਨਿਰਮਲ ਸਿੰਘ, ਗੋਵਿੰਦ ਸਿੰਘ ਪੁੱਤਰ ਸੁਖਵਿੰਦਰ ਸਿੰਘ, ਗੁਰਦੇਵ ਸਿੰਘ ਪੁੱਤਰ ਅਮਰ ਸਿੰਘ ਵਾਸੀਅਨ ਭਰੋਵਾਲ ਨੂੰ ਨਸ਼ੀਲੇ ਪਦਾਰਥਾਂ ਦਾ ਸੇਵਨ ਕਰਦਿਆਂ ਕਾਬੂ ਕਰਕੇ ਉਨ੍ਹਾਂ ਪਾਸੋਂ ਇਕ ਪੰਨੀ ਪਾਇਪ ਅਤੇ ਲਾਈਟਰ ਬਰਾਮਦ ਕੀਤਾ ਹੈ। ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਕਾਬੂ ਕੀਤੇ ਵਿਅਕਤੀਆਂ ਖਿਲਾਫ਼ ਐੱਨ.ਡੀ.ਪੀ.ਐੱਸ. ਐਕਟ ਤਹਿਤ ਮਾਮਲੇ ਦਰਜ ਕਰਕੇ ਉਨ੍ਹਾਂ ਨੂੰ ਪੁਲਿਸ ਰਿਮਾਂਡ ਲਈ ਅਦਾਲਤ ਵਿਚ ਪੇਸ਼ ਕੀਤਾ ਜਾ ਰਿਹਾ ਹੈ।
Ad Position 22
No active advertisement
ਪਿਛਲੀ ਖ਼ਬਰ ਝੋਨੇ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ’ਤੇ 7 ਲੋਕਾਂ ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਵਾਤਾਵਰਨ ਦੀ ਸੰਭਾਲ ਹਿੱਤ ਸੰਤ ਬਾਬਾ ਸੁੱਖਾ ਸਿੰਘ ਵਲੋਂ 1.50 ਲੱਖ ਬੂਟੇ ਲਗਾਉਣ ਦੀ ਸੇਵਾ ਸ਼ਲਾਘਾਯੋਗ
Ad Position 24