03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਡੀ.ਏ.ਪੀ. ਖਾਦ ਦੀ ਉਪਲੱਬਧਤਾ ਅਤੇ ਵੰਡ ਨੂੰ ਖੇਤੀਬਾੜੀ ਅਧਿਕਾਰੀਆਂ ਨੇ ਬਣਾਇਆ ਯਕੀਨੀ

ਖਾਲੜਾ, 3 ਅਕਤੂਬਰ (ਜੱਜਪਾਲ ਸਿੰਘ ਜੱਜ)-ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ ਅਤੇ ਮੁੱਖ ਖੇਤੀਬਾੜੀ ਅਫ਼ਸਰ ਤਰਨ ਤਾਰਨ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਬਲਾਕ ਭਿੱਖੀਵਿੰਡ ਅਤੇ ਵਲਟੋਹਾ ਵਿਖੇ ਕਣਕ ਦੇ ਆਉਣ ਵਾਲੇ ਸੀਜ਼ਨ ਨੂੰ ਮੁੱਖ ਰੱਖਦਿਆਂ ਡੀ. ਏ.

Ad Position 21
No active advertisement
ਅਜੀਤ ਡੈਸਕ 04-11-2026
ਖਾਲੜਾ, 3 ਅਕਤੂਬਰ (ਜੱਜਪਾਲ ਸਿੰਘ ਜੱਜ)-ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ ਅਤੇ ਮੁੱਖ ਖੇਤੀਬਾੜੀ ਅਫ਼ਸਰ ਤਰਨ ਤਾਰਨ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਬਲਾਕ ਭਿੱਖੀਵਿੰਡ ਅਤੇ ਵਲਟੋਹਾ ਵਿਖੇ ਕਣਕ ਦੇ ਆਉਣ ਵਾਲੇ ਸੀਜ਼ਨ ਨੂੰ ਮੁੱਖ ਰੱਖਦਿਆਂ ਡੀ.ਏ.ਪੀ. ਖਾਦ ਦੀ ਉਪਲਬਧਤਾ ਅਤੇ ਵੰਡ ਸੰਬੰਧੀ ਵੱਖ-ਵੱਖ ਖਾਦ ਵਿਕਰੇਤਾਵਾਂ ਦੀਆਂ ਦੁਕਾਨਾਂ ਦੀ ਜਾਂਚ ਕੀਤੀ ਗਈ। ਇਸ ਮੌਕੇ ਖੇਤੀਬਾੜੀ ਵਿਕਾਸ ਅਫ਼ਸਰ ਹਰਮੀਤ ਸਿੰਘ ਅਤੇ ਖੇਤੀਬਾੜੀ ਵਿਕਾਸ ਅਫ਼ਸਰ ਰਮਨਜੀਤ ਸਿੰਘ ਸੰਧੂ ਵਲੋਂ ਕਿਸਾਨਾਂ ਨੂੰ ਡੀ.ਏ.ਪੀ. ਖਾਦ ਦੀ ਵੰਡ ਕਰਵਾਈ ਗਈ। ਇਸ ਤੋਂ ਇਲਾਵਾ ਵੱਖ-ਵੱਖ ਖਾਦ ਵਿਕਰੇਤਾਵਾਂ ਦੀਆਂ ਦੁਕਾਨਾਂ ਤੋਂ ਡੀ.ਏ.ਪੀ. ਖਾਦ ਅਤੇ ਹੋਰ ਖਾਦਾਂ ਦੇ ਨਮੂਨੇ ਵੀ ਲਏ ਗਏ। ਇਸ ਦੇ ਨਾਲ ਹੀ ਨਿੱਜੀ ਤੌਰ ’ਤੇ ਵਿਕ ਰਹੇ ਕਣਕ ਦੇ ਬੀਜਾਂ ਦੇ ਨਮੂਨੇ ਵੀ ਭਰੇ ਗਏ ਤਾਂ ਜੋ ਕਿਸਾਨਾਂ ਨੂੰ ਉੱਚ ਗੁਣਵੱਤਾ ਵਾਲੇ ਬੀਜ ਮੁਹੱਈਆ ਕਰਵਾਉਣੇ ਯਕੀਨੀ ਬਣਾਏ ਜਾ ਸਕਣ। ਖੇਤੀਬਾੜੀ ਅਧਿਕਾਰੀਆਂ ਵਲੋਂ ਕਿਸਾਨਾਂ ਨੂੰ ਜਾਣਕਾਰੀ ਦਿੱਤੀ ਗਈ ਕਿ ਕਣਕ ਦੀ ਬਿਜਾਈ ਦੇ ਸੀਜ਼ਨ ਦੌਰਾਨ ਡੀ.ਏ.ਪੀ. ਖਾਦ ਦੀ ਉਪਲੱਬਧਤਾ ਅਤੇ ਸੁਚੱਜੀ ਵੰਡ ਯਕੀਨੀ ਬਣਾਉਣ ਲਈ ਵਿਭਾਗ ਵਲੋਂ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ। ਕਿਸਾਨਾਂ ਨੂੰ ਅਪੀਲ ਕੀਤੀ ਗਈ ਕਿ ਉਹ ਖਾਦਾਂ, ਬੀਜਾਂ ਅਤੇ ਕੀਟਨਾਸ਼ਕ ਦਵਾਈਆਂ ਦੀ ਖਰੀਦ ਸਮੇਂ ਦੁਕਾਨਦਾਰ ਤੋਂ ਪੱਕਾ ਬਿੱਲ ਜ਼ਰੂਰ ਪ੍ਰਾਪਤ ਕਰਨ ਅਤੇ ਖੇਤੀਬਾੜੀ ਮਾਹਿਰਾਂ ਦੀ ਸਲਾਹ ਅਨੁਸਾਰ ਹੀ ਖਾਦਾਂ ਅਤੇ ਦਵਾਈਆਂ ਦੀ ਵਰਤੋਂ ਕਰਨ।
Ad Position 22
No active advertisement
ਪਿਛਲੀ ਖ਼ਬਰ ਸੰਤ ਸਿੰਘ ਸੁੱਖਾ ਸਿੰਘ ਖ਼ਾਲਸਾ ਪਬਲਿਕ ਸਕੂਲ ਬੂਹ ਵਿਖੇ ਵਿਦਿਆਰਥੀਆਂ ਦੀਆਂ ਸਹਿ-ਅਕਾਦਮਿਕ ਗਤੀਵਿਧੀਆਂ ਕਰਵਾਈਆਂ ਅਗਲੀ ਖ਼ਬਰ ਜ਼ਿਲ੍ਹਾ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਵਿਚ ਬਲਾਕ ਗੰਡੀਵਿੰਡ ਵਲੋਂ ਸ਼ਾਨਦਾਰ ਪ੍ਰਦਰਸ਼ਨ
Ad Position 24