ਭਰੋਵਾਲ ਵਿਖੇ ਮਾਤਾ ਸਾਹਿਬ ਕੌਰ ਜੀ ਦਾ ਜਨਮ ਦਿਹਾੜਾ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ
ਫਤਿਆਬਾਦ, 3 ਨਵੰਬਰ (ਹਰਵਿੰਦਰ ਸਿੰਘ ਧੂੰਦਾ)-ਮਾਤਾ ਸਾਹਿਬ ਕੌਰ ਮਾਡਰਨ ਸੀਨੀਅਰ ਸੈਕੰਡਰੀ ਸਕੂਲ ਭਰੋਵਾਲ ਵਿਖੇ ਮਾਤਾ ਸਾਹਿਬ ਕੌਰ ਜੀ ਦਾ ਜਨਮ ਦਿਹਾੜਾ ਬੜੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਵਲੋਂ ਸੁਖਮਨੀ ਸਾਹਿਬ ਜੀ ਅਤੇ ਚੌਪਈ ਸਾਹਿਬ ਜੀ ਦੇ ਪਾਠ ਕੀਤੇ ਗਏ ਅਤੇ ਨਾਮ ਸਿਮਰਨ ਕੀਤਾ ਗਿਆ।
ਫਤਿਆਬਾਦ, 3 ਨਵੰਬਰ (ਹਰਵਿੰਦਰ ਸਿੰਘ ਧੂੰਦਾ)-ਮਾਤਾ ਸਾਹਿਬ ਕੌਰ ਮਾਡਰਨ ਸੀਨੀਅਰ ਸੈਕੰਡਰੀ ਸਕੂਲ ਭਰੋਵਾਲ ਵਿਖੇ ਮਾਤਾ ਸਾਹਿਬ ਕੌਰ ਜੀ ਦਾ ਜਨਮ ਦਿਹਾੜਾ ਬੜੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਵਲੋਂ ਸੁਖਮਨੀ ਸਾਹਿਬ ਜੀ ਅਤੇ ਚੌਪਈ ਸਾਹਿਬ ਜੀ ਦੇ ਪਾਠ ਕੀਤੇ ਗਏ ਅਤੇ ਨਾਮ ਸਿਮਰਨ ਕੀਤਾ ਗਿਆ। ਸਾਰੇ ਵਿਦਿਆਰਥੀਆਂ ਨੇ ਬੜੀ ਸ਼ਰਧਾ ਭਾਵਨਾ ਨਾਲ ਗੁਰਬਾਣੀ ਦਾ ਜਾਪ ਕੀਤਾ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਮੈਡਮ ਨਵਜੋਤੀ ਵਲੋਂ ਮਾਤਾ ਸਾਹਿਬ ਕੌਰ ਜੀ ਦੇ ਜੀਵਨ, ਉਨ੍ਹਾਂ ਦੇ ਤਿਆਗ, ਸੇਵਾ, ਸਿਮਰਨ ਅਤੇ ਸਿੱਖ ਇਤਿਹਾਸ ਵਿਚ ਪਾਏ ਗਏ ਮਹਾਨ ਯੋਗਦਾਨ ਬਾਰੇ ਵਿਦਿਆਰਥੀਆਂ ਨੂੰ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਉਨ੍ਹਾਂ ਨੇ ਬੱਚਿਆਂ ਨੂੰ ਮਾਤਾ ਸਾਹਿਬ ਕੌਰ ਜੀ ਦੇ ਜੀਵਨ ਤੋਂ ਪ੍ਰੇਰਨਾ ਲੈ ਕੇ ਚੰਗੇ ਸੰਸਕਾਰ ਅਪਣਾਉਣ ਅਤੇ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ‘ਤੇ ਚੱਲਣ ਲਈ ਪ੍ਰੇਰਿਤ ਕੀਤਾ। ਸਮਾਗਮ ਦੇ ਅੰਤ ਵਿਚ ਬੱਚਿਆਂ ਨੂੰ ਕੜਾਹ ਪ੍ਰਸ਼ਾਦਿ ਦੀ ਦੇਗ ਵਰਤਾਈ ਗਈ। ਇਸ ਮੌਕੇ ਸਕੂਲ ਦੇ ਪ੍ਰੈਜ਼ੀਡੈਂਟ ਸੁਖਵਿੰਦਰ ਕੌਰ, ਐਮ.ਡੀ. ਤਜਿੰਦਰ ਸਿੰਘ, ਸੈਕਟਰੀ ਬਨਵੀਰ ਸਿੰਘ, ਮੈਨੇਜਮੈਂਟ ਕਮੇਟੀ ਮੈਂਬਰ ਸੰਗੀਤ ਕੌਰ, ਪ੍ਰਿੰਸੀਪਲ ਮੈਡਮ ਨਵਜੋਤੀ ਅਤੇ ਸਮੂਹ ਸਟਾਫ਼ ਮੈਂਬਰ ਹਾਜ਼ਰ ਸਨ। ਸਕੂਲ ਪ੍ਰਬੰਧਕ ਕਮੇਟੀ ਵਲੋਂ ਇਸ ਧਾਰਮਿਕ ਸਮਾਗਮ ਦੀ ਸ਼ਲਾਘਾ ਕੀਤੀ ਗਈ ਅਤੇ ਵਿਦਿਆਰਥੀਆਂ ਨੂੰ ਗੁਰਬਾਣੀ ਨਾਲ ਜੁੜਨ, ਧਾਰਮਿਕ ਅਤੇ ਨੈਤਿਕ ਕਦਰਾਂ-ਕੀਮਤਾਂ ਅਪਣਾਉਣ ਲਈ ਪ੍ਰੇਰਿਤ ਕੀਤਾ ਗਿਆ।