ਪਟਵਾਰੀਆਂ ਤੇ ਕਾਨੂੰਗੋਆਂ ਦਾ ਜ਼ਿਲ੍ਹਾ ਕੇਡਰ ਬਹਾਲ ਕਰਨ ਨਾਲ ਹਲਕਾ ਖਡੂਰ ਸਾਹਿਬ ਤੇ ਐੱਨ.ਆਰ.ਆਈ. ਭਾਈਚਾਰੇ ਨੂੰ ਮਿਲੇਗੀ ਵੱਡੀ ਰਾਹਤ - ਸਕੱਤਰ ਸਿੰਘ ਸੰਧੂ
ਤਰਨ ਤਾਰਨ, 4 ਨਵੰਬਰ (ਹਰਿੰਦਰ ਸਿੰਘ)-ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਡਾਇਰੈਕਟਰ ਐੱਨ. ਆਰ.
ਤਰਨ ਤਾਰਨ, 4 ਨਵੰਬਰ (ਹਰਿੰਦਰ ਸਿੰਘ)-ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਡਾਇਰੈਕਟਰ ਐੱਨ.ਆਰ.ਆਈ. ਕਮਿਸ਼ਨ ਪੰਜਾਬ ਸਕੱਤਰ ਸਿੰਘ ਸੰਧੂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵਲੋਂ ਮਾਲ ਵਿਭਾਗ ਵਿਚ ਲਏ ਗਏ ਇਨਕਲਾਬੀ ਫੈਸਲਿਆਂ ਦਾ ਭਰਵਾਂ ਸਵਾਗਤ ਕੀਤਾ ਹੈ। ਉਨ੍ਹਾਂ ਕਿਹਾ ਕਿ 2022 ਤੋਂ 2026 ਤੱਕ ਮਾਨ ਸਰਕਾਰ ਵਲੋਂ ਮਾਲ ਵਿਭਾਗ ਦੇ ਕੰਮਕਾਜ ਨੂੰ ਪਾਰਦਰਸ਼ੀ, ਨਿਸ਼ਚਿਤ ਅਤੇ ਸੁਚੱਜਾ ਬਣਾਉਣ ਲਈ ਲਗਾਤਾਰ ਠੋਸ ਕਦਮ ਚੁੱਕੇ ਗਏ ਹਨ। ਕੈਬਨਿਟ ਵਲੋਂ ਪਟਵਾਰੀਆਂ ਅਤੇ ਕਾਨੂੰਨਗੋਆਂ ਦੇ ਜ਼ਿਲ੍ਹਾ ਪੱਧਰੀ ਕੈਡਰ ਨੂੰ ਬਹਾਲ ਕਰਨ ਦੇ ਫੈਸਲੇ ’ਤੇ ਬੋਲਦਿਆਂ ਸਕੱਤਰ ਸਿੰਘ ਸੰਧੂ ਨੇ ਕਿਹਾ ਕਿ ਜ਼ਿਲ੍ਹਾ ਤਰਨ ਤਾਰਨ ਅਤੇ ਵਿਸ਼ੇਸ਼ ਤੌਰ ’ਤੇ ਹਲਕਾ ਖਡੂਰ ਸਾਹਿਬ ਦੇ ਲੋਕਾਂ ਅਤੇ ਵਿਦੇਸ਼ਾਂ ਵਿਚ ਰਹਿੰਦੇ ਸਾਡੇ ਪੰਜਾਬੀ ਭਰਾਵਾਂ ਲਈ ਇਹ ਫੈਸਲਾ ਬਹੁਤ ਰਾਹਤ ਦੇਣ ਵਾਲਾ ਹੈ। ਪਟਵਾਰੀਆਂ ਅਤੇ ਕਾਨੂੰਨਗੋਆਂ ਦੇ ਜ਼ਿਲ੍ਹਾ ਕੈਡਰ ਦੀ ਬਹਾਲੀ ਨਾਲ ਜ਼ਮੀਨ-ਜਾਇਦਾਦ ਦੇ ਇੰਤਕਾਲ, ਗਿਰਦਾਵਰੀ, ਰਜਿਸਟਰੀਆਂ ਅਤੇ ਰੈਵੀਨਿਊ ਰਿਕਾਰਡ ਨਾਲ ਸੰਬੰਧਿਤ ਕੰਮਾਂ ਵਿਚ ਤੇਜ਼ੀ ਆਵੇਗੀ ਅਤੇ ਲੋਕਾਂ ਦੀਆਂ ਖੱਜਲ-ਖੁਆਰੀਆਂ ਦਾ ਹਮੇਸ਼ਾ ਲਈ ਖਾਤਮਾ ਹੋਵੇਗਾ। ਐੱਨ.ਆਰ.ਆਈ. ਭਾਈਚਾਰੇ ਲਈ ਪ੍ਰਮੁੱਖ ਲਾਭ ਤੇਜ਼ ਅਤੇ ਪਾਰਦਰਸ਼ੀ ਸੇਵਾਵਾਂ ਜ਼ਿਲ੍ਹਾ ਤਰਨ ਤਾਰਨ ਦੇ ਪਿੰਡਾਂ ਵਿਚ ਮਾਲ ਵਿਭਾਗ ਦੇ ਫੀਲਡ ਅਧਿਕਾਰੀਆਂ ਦੀ ਤਾਇਨਾਤੀ ਨਾਲ ਲੋਕਾਂ ਦੇ ਜ਼ਮੀਨੀ ਮਸਲੇ ਸਥਾਨਕ ਪੱਧਰ ‘ਤੇ ਹੀ ਹੱਲ ਹੋਣਗੇ। ਪ੍ਰਵਾਸੀ ਪੰਜਾਬੀਆਂ ਦੀਆਂ ਜ਼ਮੀਨਾਂ-ਜਾਇਦਾਦਾਂ ਅਤੇ ਰੈਵੀਨਿਊ ਨਾਲ ਸੰਬੰਧਿਤ ਕੇਸਾਂ ਨੂੰ ਨਿਸ਼ਚਿਤ ਸਮੇਂ ਵਿਚ ਨਜਿੱਠਣ ਲਈ ਪ੍ਰਸ਼ਾਸਨਿਕ ਚੌਕਸੀ ਵਧੇਗੀ। ਕਿਸਾਨਾਂ ਅਤੇ ਮਜ਼ਦੂਰਾਂ ਦੀ ਭਲਾਈ ਲਈ ਖੇਤੀਬਾੜੀ ਇਨਫਰਾਸਟ੍ਰਕਚਰ ਨੂੰ ਮਜ਼ਬੂਤ ਕਰਨਾ, ਲਹਿਰਾਗਾਗਾ ਵਿਖੇ ਨਵੀਂ ਅਨਾਜ ਮੰਡੀ, ਕਿਰਤੀਆਂ ਦੀ ਭਲਾਈ ਦੇ ਨਿਯਮ ਅਤੇ ਮੋਹਾਲੀ ਲਈ ਸੀ.ਬੀ.ਜੀ. ਪ੍ਰਾਜੈਕਟ ਵਰਗੇ ਵਾਤਾਵਰਣ ਪੱਖੀ ਕਦਮ ਸ਼ਾਮਿਲ ਹਨ। ਉਨ੍ਹਾਂ ਕਿਹਾ ਕਿ ਦੁਹਰਾਇਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਦੇ ਆਮ ਨਾਗਰਿਕਾਂ ਅਤੇ ਵਿਦੇਸ਼ਾਂ ’ਚ ਵੱਸਦੇ ਪੰਜਾਬੀਆਂ ਨੂੰ ਭ੍ਰਿਸ਼ਟਾਚਾਰ ਮੁਕਤ ਤੇ ਸੁਚਾਰੂ ਪ੍ਰਸ਼ਾਸਨ ਦੇਣ ਲਈ ਵਚਨਬੱਧ ਹੈ।