ਬੀਬੀ ਰਜਨੀ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ ਧਾਰਮਿਕ ਮੁਕਾਬਲਿਆਂ ’ਚ ਮਾਰੀਆਂ ਮੱਲਾਂ
ਪੱਟੀ, 4 ਨਵੰਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)–ਗੁਰਦੁਆਰਾ ਭੱਠ ਸਾਹਿਬ ਪੱਟੀ ਵਿਖੇ ਬਾਬਾ ਬਿਧੀ ਚੰਦ ਜੀ ਦੇ ਬਲਦੇ ਭੱਠ ਵਿਚ ਬੈਠਣ ਦੀ ਯਾਦ ਨੂੰ ਸਮਰਪਿਤ ਸਾਲਾਨਾ ਜੋੜ ਮੇਲੇ ਮੌਕੇ ਸੰਤ ਬਾਬਾ ਅਵਤਾਰ ਸਿੰਘ ਮੁਖੀ ਦਲ ਪੰਥ ਬਾਬਾ ਬਿਧੀ ਚੰਦ ਜੀ ਦੇ ਸਹਿਯੋਗ ਅਤੇ ਸ਼ਹੀਦ ਭਾਈ ਤਾਰੂ ਸਿੰਘ ਗੁਰਮਤਿ ਪ੍ਰਚਾਰ ਐਂਡ ਵੈਲਫੇਅਰ ਸੁਸਾਇਟੀ ਵਲੋਂ ਬੱਚਿਆਂ ਦੇ ਧਾਰਮਿਕ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿਚ ਬੀਬੀ ਰਜਨੀ ਸੀਨੀਅਰ ਸੈਕੰਡਰੀ ਸਕੂਲ ਪੱਟੀ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲੈਂਦਿਆਂ ਸ਼ਾਨਦਾਰ ਪ੍ਰਦਰਸ਼ਨ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ।
ਪੱਟੀ, 4 ਨਵੰਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)–ਗੁਰਦੁਆਰਾ ਭੱਠ ਸਾਹਿਬ ਪੱਟੀ ਵਿਖੇ ਬਾਬਾ ਬਿਧੀ ਚੰਦ ਜੀ ਦੇ ਬਲਦੇ ਭੱਠ ਵਿਚ ਬੈਠਣ ਦੀ ਯਾਦ ਨੂੰ ਸਮਰਪਿਤ ਸਾਲਾਨਾ ਜੋੜ ਮੇਲੇ ਮੌਕੇ ਸੰਤ ਬਾਬਾ ਅਵਤਾਰ ਸਿੰਘ ਮੁਖੀ ਦਲ ਪੰਥ ਬਾਬਾ ਬਿਧੀ ਚੰਦ ਜੀ ਦੇ ਸਹਿਯੋਗ ਅਤੇ ਸ਼ਹੀਦ ਭਾਈ ਤਾਰੂ ਸਿੰਘ ਗੁਰਮਤਿ ਪ੍ਰਚਾਰ ਐਂਡ ਵੈਲਫੇਅਰ ਸੁਸਾਇਟੀ ਵਲੋਂ ਬੱਚਿਆਂ ਦੇ ਧਾਰਮਿਕ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿਚ ਬੀਬੀ ਰਜਨੀ ਸੀਨੀਅਰ ਸੈਕੰਡਰੀ ਸਕੂਲ ਪੱਟੀ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲੈਂਦਿਆਂ ਸ਼ਾਨਦਾਰ ਪ੍ਰਦਰਸ਼ਨ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ। ਦਸਤਾਰ ਅਤੇ ਦੁਮਾਲਾ ਮੁਕਾਬਲਿਆਂ ਵਿਚ ਵਿਦਿਆਰਥੀ ਨਰਾਇਣਪ੍ਰੀਤ ਸਿੰਘ, ਭੁਪਿੰਦਰ ਸਿੰਘ, ਅਨਮੋਲਪ੍ਰੀਤ ਸਿੰਘ, ਅਨਮੋਲਦੀਪ ਸਿੰਘ, ਗੁਰਮਨਪ੍ਰੀਤ ਸਿੰਘ, ਦਿਲਪ੍ਰੀਤ ਸਿੰਘ, ਕਰਨਜੀਤ ਸਿੰਘ ਅਤੇ ਕਮਲਦੀਪ ਸਿੰਘ ਨੇ ਭਾਗ ਲਿਆ। ਪੇਂਟਿੰਗ ਮੁਕਾਬਲਿਆਂ ਵਿਚ ਮਨਪ੍ਰੀਤ ਸਿੰਘ ਅਤੇ ਸੁਖਮਨਪ੍ਰੀਤ ਸਿੰਘ ਨੇ ਆਪਣੀ ਕਲਾ ਦਾ ਪ੍ਰਦਰਸ਼ਨ ਕੀਤਾ ਜਦਕਿ ਕੈਲੀਗ੍ਰਾਫੀ ਮੁਕਾਬਲਿਆਂ ਵਿਚ ਕਵਲਜੀਤ ਕੌਰ, ਅਨਮੋਲਦੀਪ ਕੌਰ, ਸੰਦੀਪ ਕੌਰ, ਅਰਸ਼ਦੀਪ ਕੌਰ, ਰੁਕਮਨਦੀਪ ਕੌਰ ਅਤੇ ਭੂਮਿਕਾ ਸਮੇਤ ਹੋਰਨਾਂ ਵਿਦਿਆਰਥੀਆਂ ਨੇ ਹਿੱਸਾ ਲਿਆ। ਇਨ੍ਹਾਂ ਮੁਕਾਬਲਿਆਂ ਦੌਰਾਨ ਸਕੂਲ ਦੇ ਵਿਦਿਆਰਥੀਆਂ ਨੇ ਕੈਲੀਗ੍ਰਾਫੀ ਵਿੱਚ ਤੀਜਾ ਸਥਾਨ ਅਤੇ ਦਸਤਾਰ ਤੇ ਦੁਮਾਲਾ ਮੁਕਾਬਲਿਆਂ ਵਿੱਚ ਵੀ ਪੁਜ਼ੀਸ਼ਨਾਂ ਹਾਸਲ ਕੀਤੀਆਂ। ਜੇਤੂ ਅਤੇ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਸਨਮਾਨ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸ਼ਹੀਦ ਭਾਈ ਤਾਰੂ ਸਿੰਘ ਗੁਰਮਤਿ ਪ੍ਰਚਾਰ ਐਂਡ ਵੈਲਫੇਅਰ ਸੁਸਾਇਟੀ ਵਲੋਂ ਵਿਦਿਆਰਥੀਆਂ ਨੂੰ ਗੁਰਬਾਣੀ ਦੇ ਅਰਥਾਂ ਵਾਲੀਆਂ ਪੋਥੀਆਂ ਵੀ ਭੇਟ ਕੀਤੀਆਂ ਗਈਆਂ। ਜਥੇਦਾਰ ਖੁਸ਼ਵਿੰਦਰ ਸਿੰਘ ਭਾਟੀਆ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਕੂਲ ਦੇ ਪ੍ਰਿੰਸੀਪਲ ਪ੍ਰਭਜੀਤ ਸਿੰਘ ਨੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ।