04-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਦਾਣਾ ਮੰਡੀ ਤਰਨ ਤਾਰਨ ’ਚ ਇੰਟਰਲਾਕ ਟਾਈਲਾਂ ਨਾਲ ਸੜਕ ਬਨਣੀ ਸ਼ੁਰੂ

ਤਰਨ ਤਾਰਨ, 4 ਨਵੰਬਰ (ਪਰਮਜੀਤ ਜੋਸ਼ੀ)—ਦਾਣਾ ਮੰਡੀ ਤਰਨ ਤਾਰਨ ਵਿਖੇ 11 ਤੋਂ ਲੈ ਕੇ 47 ਨਵੰਬਰ ਤੱਕ ਦੁਕਾਨਾਂ ਨੂੰ ਜਾਣ ਵਾਲੀ ਸੜਕ ਟੁੱਟੀ ਹੋਣ ਕਾਰਨ ਜਿਥੇ ਦੁਕਾਨਦਾਰਾਂ ਨੂੰ ਮੁਸ਼ਕਿਲਾਂ ਪੇਸ਼ ਆਉਂਦੀਆਂ ਸਨ, ਉਥੇ ਮੰਡੀ ਵਿਚ ਆਉਣ ਵਾਲੇ ਲੋਕ ਅਤੇ ਕਿਸਾਨ ਵੀ ਪ੍ਰੇਸ਼ਾਨ ਹੁੰਦੇ ਸਨ, ਜਿਸ ਨੂੰ ਦੇਖਦੇ ਹੋਏ ਟਰੇਡ ਵਿੰਗ ਵਲੋਂ ਮੰਡੀ ਵਿਚ ਇੰਟਰਲਾਕ ਟਾਈਲਾਂ ਲਗਾ ਕੇ ਸੜਕ ਬਣਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਟਰੇਡ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਹਰਮਨਦੀਪ ਸਿੰਘ ਮੈਣੀ ਅਤੇ ਹਲਕਾ ਤਰਨ ਤਾਰਨ ਦੇ ਪ੍ਰਧਾਨ ਆੜ੍ਹਤੀ ਦਿਲਬਾਗ ਸਿੰਘ ਬਾਠ ਨੇ ਦੱਸਿਆ ਕਿ ਟਰੇਡ ਵਿੰਗ ਵਲੋਂ ਪੰਜਾਬ ਸਰਕਾਰ ਨੂੰ ਜ਼ਿਲ੍ਹੇ ਵਿਚ ਪੈਂਦੀਆਂ ਮੰਡੀਆਂ ਵਿਚ ਵਿਕਾਸ ਕਾਰਜਾਂ ਲਈ ਗ੍ਰਾਂਟ ਸੰਬੰਧੀ ਜਾਣੂ ਕਰਵਾਇਆ ਗਿਆ ਸੀ, ਜਿਸ ਤਹਿਤ ਪੰਜਾਬ ਸਰਕਾਰ ਵਲੋਂ ਟਰੇਡ ਵਿੰਗ ਰਾਹੀਂ ਜ਼ਿਲ੍ਹੇ ਵਿਚ ਚਾਰ ਵਿਧਾਨ ਸਭਾ ਹਲਕੇ ਵਿਚ ਪੈਂਦੀਆਂ ਮੰਡੀਆਂ ਲਈ 2 ਕਰੋੜ ਰੁਪਏ ਜਾਰੀ ਕੀਤੇ ਗਏ ਹਨ ਅਤੇ ਤਰਨ ਤਾਰਨ ਹਲਕੇ ਨੂੰ 25 ਲੱਖ ਦੀ ਗ੍ਰਾਂਟ ਜਾਰੀ ਹੋਈ ਹੈ, ਜਿਸ ਤਹਿਤ ਮੰਡੀ ਵਿਚ ਇੰਟਰਲਾਕ ਟਾਈਲਾਂ ਲਗਾਈਆਂ ਜਾ ਰਹੀਆਂ ਹਨ।

Ad Position 21
No active advertisement
ਦਾਣਾ ਮੰਡੀ ਤਰਨਤਾਰਨ ਵਿਖੇ ਇੰਟਰਲਾਕ ਟਾਈਲਾਂ ਨਾਲ ਬਨਣ ਵਾਲੀ ਸੜਕ ਸੰਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਧਾਨ ਦਿਲਬਾਗ ਸਿੰਘ ਬਾਠ, ਨਾਲ ਪਵੇਲ ਸਿੰਘ ਪੰਨੂੰ ਆਦਿ। ਤਸਵੀਰ—ਲਵਲੀ 05-11-2026
ਤਰਨ ਤਾਰਨ, 4 ਨਵੰਬਰ (ਪਰਮਜੀਤ ਜੋਸ਼ੀ)—ਦਾਣਾ ਮੰਡੀ ਤਰਨ ਤਾਰਨ ਵਿਖੇ 11 ਤੋਂ ਲੈ ਕੇ 47 ਨਵੰਬਰ ਤੱਕ ਦੁਕਾਨਾਂ ਨੂੰ ਜਾਣ ਵਾਲੀ ਸੜਕ ਟੁੱਟੀ ਹੋਣ ਕਾਰਨ ਜਿਥੇ ਦੁਕਾਨਦਾਰਾਂ ਨੂੰ ਮੁਸ਼ਕਿਲਾਂ ਪੇਸ਼ ਆਉਂਦੀਆਂ ਸਨ, ਉਥੇ ਮੰਡੀ ਵਿਚ ਆਉਣ ਵਾਲੇ ਲੋਕ ਅਤੇ ਕਿਸਾਨ ਵੀ ਪ੍ਰੇਸ਼ਾਨ ਹੁੰਦੇ ਸਨ, ਜਿਸ ਨੂੰ ਦੇਖਦੇ ਹੋਏ ਟਰੇਡ ਵਿੰਗ ਵਲੋਂ ਮੰਡੀ ਵਿਚ ਇੰਟਰਲਾਕ ਟਾਈਲਾਂ ਲਗਾ ਕੇ ਸੜਕ ਬਣਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਟਰੇਡ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਹਰਮਨਦੀਪ ਸਿੰਘ ਮੈਣੀ ਅਤੇ ਹਲਕਾ ਤਰਨ ਤਾਰਨ ਦੇ ਪ੍ਰਧਾਨ ਆੜ੍ਹਤੀ ਦਿਲਬਾਗ ਸਿੰਘ ਬਾਠ ਨੇ ਦੱਸਿਆ ਕਿ ਟਰੇਡ ਵਿੰਗ ਵਲੋਂ ਪੰਜਾਬ ਸਰਕਾਰ ਨੂੰ ਜ਼ਿਲ੍ਹੇ ਵਿਚ ਪੈਂਦੀਆਂ ਮੰਡੀਆਂ ਵਿਚ ਵਿਕਾਸ ਕਾਰਜਾਂ ਲਈ ਗ੍ਰਾਂਟ ਸੰਬੰਧੀ ਜਾਣੂ ਕਰਵਾਇਆ ਗਿਆ ਸੀ, ਜਿਸ ਤਹਿਤ ਪੰਜਾਬ ਸਰਕਾਰ ਵਲੋਂ ਟਰੇਡ ਵਿੰਗ ਰਾਹੀਂ ਜ਼ਿਲ੍ਹੇ ਵਿਚ ਚਾਰ ਵਿਧਾਨ ਸਭਾ ਹਲਕੇ ਵਿਚ ਪੈਂਦੀਆਂ ਮੰਡੀਆਂ ਲਈ 2 ਕਰੋੜ ਰੁਪਏ ਜਾਰੀ ਕੀਤੇ ਗਏ ਹਨ ਅਤੇ ਤਰਨ ਤਾਰਨ ਹਲਕੇ ਨੂੰ 25 ਲੱਖ ਦੀ ਗ੍ਰਾਂਟ ਜਾਰੀ ਹੋਈ ਹੈ, ਜਿਸ ਤਹਿਤ ਮੰਡੀ ਵਿਚ ਇੰਟਰਲਾਕ ਟਾਈਲਾਂ ਲਗਾਈਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਮੰਡੀ ਮੰਡੀ ਵਿਚ ਚੋਰੀ ਅਤੇ ਹੋਰ ਵਾਰਦਾਤਾਂ ਨੂੰ ਦੇ ਮੱਦੇਨਜਰ ਸੁਰੱਖਿਆ ਵਜੋਂ 25 ਸੀ.ਸੀ.ਟੀ.ਵੀ. ਕੈਮਰੇ ਲਗਾਏ ਜਾ ਰਹੇ ਹਨ ਤੋਂ ਇਲਾਵਾ ਹੋਰ ਰਹਿੰਦੇ ਅਧੂਰੇ ਕੰਮ ਵੀ ਕਰਵਾਏ ਜਾਣਗੇ, ਜਿਸ ਨਾਲ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਕਿਸੇ ਕਿਸਮ ਦੀ ਮੁਸ਼ਕਿਲ ਪੇਸ਼ ਨਹੀ ਆਵੇਗੀ। ਇਸ ਮੌਕੇ ਉਨ੍ਹਾਂ ਨਾਲ ਆੜ੍ਹਤੀ ਯੂਨੀਅਨ ਦੇ ਜਨਰਲ ਸਕੱਤਰ ਪਵੇਲ ਸਿੰਘ ਪੰਨੂੰ ਵੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਭਰਾ ਦੇ ਕਤਲ ਮਾਮਲੇ ਵਿਚ ਨਾਮਜ਼ਦ ਵਿਅਕਤੀ ਅਦਾਲਤ ਵਲੋਂ ਬਰੀ ਅਗਲੀ ਖ਼ਬਰ ਬੀਬੀ ਰਜਨੀ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ ਧਾਰਮਿਕ ਮੁਕਾਬਲਿਆਂ ’ਚ ਮਾਰੀਆਂ ਮੱਲਾਂ
Ad Position 24