04-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਦਿੱਲੀ ਦੇ ਲੈਫਟੀਨੈਂਟ ਗਵਰਨਰ ਤਰਨਜੀਤ ਸਿੰਘ ਸੰਧੂ ਸਮੁੰਦਰੀ ਗੁਰਦੁਆਰਾ ਟਾਹਲਾ ਸਾਹਿਬ ਨਤਮਸਤਕ ਹੋਏ

ਤਰਨ ਤਾਰਨ, 4 ਨਵੰਬਰ (ਹਰਿੰਦਰ ਸਿੰਘ)– ਦਿੱਲੀ ਦੇ ਲੈਫਟੀਨੈਂਟ ਗਵਰਨਰ ਤਰਨਜੀਤ ਸਿੰਘ ਸੰਧੂ ਸਮੁੰਦਰੀ ਵਿਸ਼ੇਸ਼ ਤੌਰ ’ਤੇ ਗੁਰਦੁਆਰਾ ਟਾਹਲਾ ਸਾਹਿਬ ਤਰਨ ਤਾਰਨ ਸਥਿਤ ਅਸਥਾਨ ਧੰਨ ਧੰਨ ਬਾਬਾ ਦੀਪ ਸਿੰਘ ਜੀ ਸ਼ਹੀਦ ਵਿਖੇ ਨਤਮਸਤਕ ਹੋਏ। ਇਸ ਮੌਕੇ ਵਿਧਾਨ ਸਭਾ ਹਲਕਾ ਖੇਮਕਰਨ ਤੋਂ ਦਲਬੀਰ ਸਿੰਘ ਅਲਗੋਂ ਕੋਠੀ ਅਤੇ ਹਲਕੇ ਦੀ ਸੀਨੀਅਰ ਲੀਡਰਸ਼ਿਪ ਵਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 05-11-2026
ਤਰਨ ਤਾਰਨ, 4 ਨਵੰਬਰ (ਹਰਿੰਦਰ ਸਿੰਘ)– ਦਿੱਲੀ ਦੇ ਲੈਫਟੀਨੈਂਟ ਗਵਰਨਰ ਤਰਨਜੀਤ ਸਿੰਘ ਸੰਧੂ ਸਮੁੰਦਰੀ ਵਿਸ਼ੇਸ਼ ਤੌਰ ’ਤੇ ਗੁਰਦੁਆਰਾ ਟਾਹਲਾ ਸਾਹਿਬ ਤਰਨ ਤਾਰਨ ਸਥਿਤ ਅਸਥਾਨ ਧੰਨ ਧੰਨ ਬਾਬਾ ਦੀਪ ਸਿੰਘ ਜੀ ਸ਼ਹੀਦ ਵਿਖੇ ਨਤਮਸਤਕ ਹੋਏ। ਇਸ ਮੌਕੇ ਵਿਧਾਨ ਸਭਾ ਹਲਕਾ ਖੇਮਕਰਨ ਤੋਂ ਦਲਬੀਰ ਸਿੰਘ ਅਲਗੋਂ ਕੋਠੀ ਅਤੇ ਹਲਕੇ ਦੀ ਸੀਨੀਅਰ ਲੀਡਰਸ਼ਿਪ ਵਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਇਸ ਦੌਰਾਨ ਤਰਨਜੀਤ ਸਿੰਘ ਸੰਧੂ ਸਮੁੰਦਰੀ ਨੇ ਬੜੀ ਸ਼ਰਧਾ ਅਤੇ ਨਿਮਰਤਾ ਭਾਵਨਾ ਨਾਲ ਗੁਰੂ ਘਰ ਵਿਖੇ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਮੌਕੇ ਉਨ੍ਹਾਂ ਨੇ ਇਸ ਪਵਿੱਤਰ ਇਤਿਹਾਸਕ ਅਸਥਾਨ ਦੀ ਮਹਾਨਤਾ ਅਤੇ ਧੰਨ - ਧੰਨ ਬਾਬਾ ਦੀਪ ਸਿੰਘ ਜੀ ਸ਼ਹੀਦ ਦੇ ਜੀਵਨ, ਉਨ੍ਹਾਂ ਦੀ ਅਦੁੱਤੀ ਸ਼ਹਾਦਤ, ਸਿੱਖਿਆਵਾਂ ਅਤੇ ਜੀਵਨ ਫਲਸਫੇ ਬਾਰੇ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ। ਇਸ ਮੌਕੇ ਧਾਰਮਿਕ, ਇਤਿਹਾਸਕ ਅਤੇ ਹੋਰ ਅਹਿਮ ਵਿਸ਼ਿਆਂ ਸਬੰਧੀ ਵੀ ਵਿਚਾਰਾਂ ਸਾਂਝੀਆਂ ਕੀਤੀਆਂ ਗਈਆਂ। ਸੰਧੂ ਨੇ ਗੁਰੂ ਘਰ ਵਿਖੇ ਨਤਮਸਤਕ ਹੋ ਕੇ ਆਪਣੀ ਸ਼ਰਧਾ ਅਤੇ ਸਤਿਕਾਰ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਹਲਕਾ ਖੇਮਕਰਨ ਦੀ ਸੀਨੀਅਰ ਲੀਡਰਸ਼ਿਪ ਅਤੇ ਹੋਰ ਪਤਵੰਤੇ ਸੱਜਣ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਝੋਨੇ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ’ਤੇ ਡੇਢ ਦਰਜਨ ਲੋਕਾਂ ਖ਼ਿਲਾਫ਼ ਮਾਮਲੇ ਦਰਜ - ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਅਗਲੀ ਖ਼ਬਰ ਭਰਾ ਦੇ ਕਤਲ ਮਾਮਲੇ ਵਿਚ ਨਾਮਜ਼ਦ ਵਿਅਕਤੀ ਅਦਾਲਤ ਵਲੋਂ ਬਰੀ
Ad Position 24