05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਝੋਨੇ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ’ਤੇ 6 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

ਤਰਨ ਤਾਰਨ, 5 ਨਵੰਬਰ (ਪਰਮਜੀਤ ਜੋਸ਼ੀ)—ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਵਲੋਂ ਝੋਨੇ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਉਣ ’ਤੇ ਲਗਾਈ ਪਾਬੰਦੀ ਦੇ ਬਾਵਯੂਦ ਕੁਝ ਵਿਅਕਤੀਆਂ ਵਲੋਂ ਝੋਨੇ ਦੀ ਰਹਿੰਦ ਖੂੰਹਦ ਨੂੰ ਅੱਗ ਲਗਾ ਕੇ ਡਿਪਟੀ ਕਮਿਸ਼ਨਰ ਦੇ ਹੁਕਮਾਂ ਦੀ ਉਲੰਘਣਾ ਕੀਤੀ ਜਾ ਰਹੀ ਹੈ, ਜਿਸ ਤਹਿਤ ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਵੱਖ-ਵੱਖ ਥਾਣਿਆਂ ਦੀ ਪੁਲਿਸ ਨੇ ਪਰਾਲੀ ਨੂੰ ਅੱਗ ਲਗਾਉਣ ’ਤੇ 6 ਵਿਅਕਤੀਆਂ ਖਿਲਾਫ਼ ਮਾਮਲੇ ਦਰਜ ਕਰਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਦਿੰਦੇ ਹੋਏ ਐੱਸ.

Ad Position 21
No active advertisement
ਅਜੀਤ ਡੈਸਕ 06-11-2026
ਤਰਨ ਤਾਰਨ, 5 ਨਵੰਬਰ (ਪਰਮਜੀਤ ਜੋਸ਼ੀ)—ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਵਲੋਂ ਝੋਨੇ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਉਣ ’ਤੇ ਲਗਾਈ ਪਾਬੰਦੀ ਦੇ ਬਾਵਯੂਦ ਕੁਝ ਵਿਅਕਤੀਆਂ ਵਲੋਂ ਝੋਨੇ ਦੀ ਰਹਿੰਦ ਖੂੰਹਦ ਨੂੰ ਅੱਗ ਲਗਾ ਕੇ ਡਿਪਟੀ ਕਮਿਸ਼ਨਰ ਦੇ ਹੁਕਮਾਂ ਦੀ ਉਲੰਘਣਾ ਕੀਤੀ ਜਾ ਰਹੀ ਹੈ, ਜਿਸ ਤਹਿਤ ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਵੱਖ-ਵੱਖ ਥਾਣਿਆਂ ਦੀ ਪੁਲਿਸ ਨੇ ਪਰਾਲੀ ਨੂੰ ਅੱਗ ਲਗਾਉਣ ’ਤੇ 6 ਵਿਅਕਤੀਆਂ ਖਿਲਾਫ਼ ਮਾਮਲੇ ਦਰਜ ਕਰਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਦਿੰਦੇ ਹੋਏ ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਥਾਣਾ ਸਦਰ ਤਰਨ ਤਾਰਨ ਦੇ ਏ.ਐੱਸ.ਆਈ. ਰਾਜਪਾਲ ਸਿੰਘ ਨੇ ਪਿੰਡ ਵਲੀਪੁਰ ਵਿਖੇ ਝੋਨੇ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਉਣ ’ਤੇ ਅਣਪਛਾਤੇ ਵਿਅਕਤੀ ਖਿਲਾਫ਼ ਮਾਮਲਾ ਦਰਜ ਕੀਤਾ ਹੈ। ਇਸੇ ਤਰ੍ਹਾਂ ਥਾਣਾ ਸਦਰ ਪੱਟੀ ਦੇ ਏ.ਐੱਸ.ਆਈ. ਸਤਨਾਮ ਸਿੰਘ ਨੇ ਰਣਜੀਤ ਸਿੰਘ ਪੁੱਤਰ ਦੇਸ਼ਾ ਸਿੰਘ ਵਾਸੀ ਵਰਨਾਲਾ ਖਿਲਾਫ਼ ਝੋਨੇ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਉਣ ’ਤੇ ਮਾਮਲਾ ਦਰਜ ਕੀਤਾ ਹੈ। ਇਸੇ ਤਰ੍ਹਾਂ ਥਾਣਾ ਸਦਰ ਪੱਟੀ ਦੇ ਏ.ਐੱਸ.ਆਈ. ਗੁਰਮੀਤ ਸਿੰਘ ਨੇ ਬਲਜੀਤ ਸਿੰਘ ਪੁੱਤਰ ਗੁਰਦੀਪ ਸਿੰਘ ਵਾਸੀ ਭੰਗਾਲਾ ਵਲੋਂ ਝੋਨੇ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਉਣ ’ਤੇ ਮਾਮਲਾ ਦਰਜ ਕੀਤਾ ਹੈ। ਇਸੇ ਤਰ੍ਹਾਂ ਥਾਣਾ ਸਦਰ ਪੱਟੀ ਦੇ ਏ.ਐੱਸ.ਆਈ. ਸਤਨਾਮ ਸਿੰਘ ਨੇ ਹਰਪ੍ਰੀਤ ਸਿੰਘ ਪੁੱਤਰ ਬਖਸ਼ੀਸ ਸਿੰਘ ਵਾਸੀ ਵਰਨਾਲਾ ਖਿਲਾਫ਼ ਝੋਨੇ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਉਣ ’ਤੇ ਮਾਮਲਾ ਦਰਜ ਕੀਤਾ ਹੈ। ਇਸੇ ਤਰ੍ਹਾਂ ਥਾਣਾ ਖਾਲੜਾ ਦੇ ਏ.ਐੱਸ.ਆਈ ਸ਼ਿੰਗਾਰਾ ਸਿੰਘ ਨੇ ਪਿੰਡ ਬਾਸਰਕੇ ਵਿਖੇ ਅਣਪਛਾਤੇ ਵਿਅਕਤੀ ਵਲੋਂ ਝੋਨੇ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਉਣ ’ਤੇ ਮਾਮਲਾ ਦਰਜ ਕੀਤਾ ਹੈ।
Ad Position 22
No active advertisement
ਪਿਛਲੀ ਖ਼ਬਰ ਕਿਸਾਨ ਜਥੇਬੰਦੀ ਵਲੋਂ ਲੋਕ ਨਿਰਮਾਣ ਵਿਭਾਗ ਤਰਨ ਤਾਰਨ ਵਿਖੇ ਲਗਾਇਆ ਧਰਨਾ ਮੰਗਾਂ ਮੰਨਣ ਉਪਰੰਤ ਸਮਾਪਤ ਅਗਲੀ ਖ਼ਬਰ ਕਈ ਸਾਲਾਂ ਤੋਂ ਸਿਹਤ ਵਿਭਾਗ ਵਿਚ ਆਊਟ ਸੋਰਸ ਦੇ ਕੰਮ ਕਰਦੇ ਮੁਲਾਜ਼ਮਾਂ ਨੂੰ ਨੌਕਰੀ ਤੋਂ ਕੱਢਿਆ
Ad Position 24