05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਕਿਸਾਨ ਜਥੇਬੰਦੀ ਵਲੋਂ ਲੋਕ ਨਿਰਮਾਣ ਵਿਭਾਗ ਤਰਨ ਤਾਰਨ ਵਿਖੇ ਲਗਾਇਆ ਧਰਨਾ ਮੰਗਾਂ ਮੰਨਣ ਉਪਰੰਤ ਸਮਾਪਤ

ਤਰਨ ਤਾਰਨ , 5 ਨਵੰਬਰ (ਹਰਿੰਦਰ ਸਿੰਘ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਜੋਨ ਖਡੂਰ ਸਾਹਿਬ ਦੇ ਪ੍ਰਧਾਨ ਸੁਖਚੈਨ ਸਿੰਘ ਅੱਲੋਵਾਲ ਅਤੇ ਗੁਰਵਿੰਦਰ ਸਿੰਘ ਮੀਆਂਵਿੰਡ ਦੀ ਅਗਵਾਈ ਹੇਠ ਲੋਕ ਨਿਰਮਾਣ ਵਿਭਾਗ ਤਰਨ ਤਾਰਨ ਵਿਖੇ ਚੱਲ ਰਿਹਾ ਧਰਨਾ ਪ੍ਰਸ਼ਾਸਨ ਵਲੋਂ ਮੰਗਾਂ ਮੰਨਣ ਉਪਰੰਤ ਸਮਾਪਤ ਹੋ ਗਿਆ। ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਗੁਰਵਿੰਦਰ ਸਿੰਘ ਮੀਆਂਵਿੰਡ ਨੇ ਦੱਸਿਆ ਕਿ ਸਾਡੇ ਪਿੰਡਾਂ ਦੀਆਂ ਲਿੰਕ ਸੜਕਾਂ ਤੇ ਪਿਛਲੇ ਛੇ ਮਹੀਨਿਆਂ ਤੋਂ ਪੱਥਰ ਪਾ ਕੇ ਛੱਡਿਆ ਹੋਇਆ ਹੈ।

Ad Position 21
No active advertisement
ਅਜੀਤ ਡੈਸਕ 06-11-2026
ਤਰਨ ਤਾਰਨ , 5 ਨਵੰਬਰ (ਹਰਿੰਦਰ ਸਿੰਘ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਜੋਨ ਖਡੂਰ ਸਾਹਿਬ ਦੇ ਪ੍ਰਧਾਨ ਸੁਖਚੈਨ ਸਿੰਘ ਅੱਲੋਵਾਲ ਅਤੇ ਗੁਰਵਿੰਦਰ ਸਿੰਘ ਮੀਆਂਵਿੰਡ ਦੀ ਅਗਵਾਈ ਹੇਠ ਲੋਕ ਨਿਰਮਾਣ ਵਿਭਾਗ ਤਰਨ ਤਾਰਨ ਵਿਖੇ ਚੱਲ ਰਿਹਾ ਧਰਨਾ ਪ੍ਰਸ਼ਾਸਨ ਵਲੋਂ ਮੰਗਾਂ ਮੰਨਣ ਉਪਰੰਤ ਸਮਾਪਤ ਹੋ ਗਿਆ। ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਗੁਰਵਿੰਦਰ ਸਿੰਘ ਮੀਆਂਵਿੰਡ ਨੇ ਦੱਸਿਆ ਕਿ ਸਾਡੇ ਪਿੰਡਾਂ ਦੀਆਂ ਲਿੰਕ ਸੜਕਾਂ ਤੇ ਪਿਛਲੇ ਛੇ ਮਹੀਨਿਆਂ ਤੋਂ ਪੱਥਰ ਪਾ ਕੇ ਛੱਡਿਆ ਹੋਇਆ ਹੈ। ਲੋਕਾਂ ਨੂੰ ਬਹੁਤ ਮੁਸ਼ਕਿਲ ਆ ਰਹੀ ਸੀ, ਪਰ ਸਾਡੇ ਵਾਰ-ਵਾਰ ਬੇਨਤੀ ਕਰਨ ਉਪਰੰਤ ਵੀ ਲੁੱਕ ਬੱਜ਼ਰੀ ਨਹੀਂ ਸੀ ਪਾਈ ਜਾ ਰਹੀ, ਇਸ ਕਰਕੇ ਜਥੇਬੰਦੀ ਵਲੋਂ ਅਣਮਿੱਥੇ ਸਮੇਂ ਲਈ ਧਰਨਾ ਲਗਾ ਦਿੱਤਾ ਗਿਆ ਸੀ। ਇਸ ਮੌਕੇ ਪੁੱਜੇ ਲੋਕ ਨਿਰਮਾਣ ਵਿਭਾਗ ਦੇ ਐਕਸੀਅਨ ਕੁਸ਼ਲਦੀਪ ਸਿੰਘ ਰੰਧਾਵਾ, ਐਸ.ਡੀ.ਓ. ਸ਼ਰਨਜੀਤ ਸਿੰਘ ਨੇ ਧਰਨੇ ਵਿਚ ਪਹੁੰਚ ਕੇ ਲੋਕਾਂ ਨੂੰ ਇਹ ਵਿਸ਼ਵਾਸ ਦਿੱਤਾ ਕਿ ਜਲਦੀ ਹੀ ਤੁਹਾਡੇ ਪਿੰਡਾਂ ਦੀਆਂ ਉਹ ਸੜਕਾਂ ਜਿਨ੍ਹਾਂ ਉੱਪਰ ਪਿਛਲੇ ਲੰਮੇ ਸਮੇਂ ਤੋਂ ਮੋਟਾ ਮੋਟਾ ਪੱਥਰ ਪਾਇਆ ਹੋਇਆ ਹੈ। ਇਸ ਕਰਕੇ ਤੁਹਾਨੂੰ ਵਿਸ਼ਵਾਸ ਦਿਵਾਉਦੇ ਹਾਂ ਕਿ ਦੀਵਾਲੀ ਦੇ ਤਿਉਹਾਰ ਤੋਂ ਤੁਰੰਤ ਬਾਅਦ ਸੜਕਾਂ ਤੇ ਲੁੱਕ ਬਜ਼ਰੀ ਪਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਜਾਵੇਗਾ। ਇਸ ਮੌਕੇ ਗੁਰਜਿੰਦਰ ਸਿੰਘ ਅੱਲੋਵਾਲ, ਗੁਰਵਿੰਦਰ ਸਿੰਘ ਕੋਟਲੀ, ਬਿੱਕਰ ਸਿੰਘ ਸਕਿਆਂਵਾਲੀ, ਸਿਮਰਪ੍ਰੀਤ ਸਿੰਘ ਏਕਲਗੱਡਾ, ਅਜੀਤ ਸਿੰਘ ਮੱਲ੍ਹਮੋਹਰੀ, ਸੰਤੋਖ ਸਿੰਘ ਨੰਬਰਦਾਰ, ਸੰਤੋਖ ਸਿੰਘ ਵਪਾਰੀ, ਕੁਲਦੀਪ ਸਿੰਘ, ਕੁਲਵੰਤ ਸਿੰਘ ਨੰਬਰਦਾਰ, ਬੀਬੀ ਸਰਬਜੀਤ ਕੌਰ, ਮੋਹਪਾਲ ਸਿੰਘ ਏਕਲਗੱਡਾ, ਸੰਦੀਪ ਸਿੰਘ ਸੋਨੂੰ, ਦਿਲਬਾਗ ਸਿੰਘ ਬਾਗਾ, ਸੁਖਜੀਤ ਸਿੰਘ, ਕੇਵਲ ਸਿੰਘ, ਹਰਜਿੰਦਰ ਸਿੰਘ, ਕਸ਼ਮੀਰ ਸਿੰਘ, ਦਲਬੀਰ ਸਿੰਘ, ਨਰਿੰਦਰ ਸਿੰਘ ਸੂਬੇਦਾਰ, ਕਸ਼ਮੀਰ ਸਿੰਘ, ਅਜੇ ਸਿੰਘ, ਪ੍ਰਭ ਸਿੰਘ, ਹਰਪ੍ਰੀਤ ਸਿੰਘ, ਸੁਖਵਿੰਦਰ ਕੌਰ, ਗੁਰਮੀਤ ਕੌਰ, ਕੁਲਵਿੰਦਰ ਕੌਰ, ਪਾਲ ਕੌਰ, ਵਰਿੰਦਰ ਕੌਰ, ਦਲਬੀਰ ਕੌਰ, ਪਰਮਜੀਤ ਕੌਰ, ਨਿੰਦਰ ਕੌਰ, ਗੁਰਮੀਤ ਸਿੰਘ, ਜਗੀਰ ਸਿੰਘ, ਪਾਸੀ ਸਿੰਘ, ਤਰਸੇਮ ਸਿੰਘ, ਸਾਹਿਬ ਸਿੰਘ, ਮੇਜਰ ਸਿੰਘ, ਬਲਵੀਰ ਸਿੰਘ, ਬਲਵਿੰਦਰ ਸਿੰਘ ਨਿਹੰਗ, ਨਿੰਦਰ ਸਿੰਘ ਨਿੰਦਾ ਆਦਿ ਕਿਸਾਨ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਝਬਾਲ ਵਿਖੇ 13 ਨਵੰਬਰ ਨੂੰ ਹੋਣ ਵਾਲੀ ‘ਮਾਵਾਂ ਧੀਆਂ ਦੀ ਲਲਕਾਰ’ ਰੈਲੀ ਦੀਆਂ ਤਿਆਰੀਆਂ ਸੰਬੰਧੀ ਅਕਾਲੀ ਵਰਕਰਾਂ ਦੀ ਮੀਟਿੰ... ਅਗਲੀ ਖ਼ਬਰ ਝੋਨੇ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ’ਤੇ 6 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ
Ad Position 24