ਗੁਰਸੇਵਕ ਸਿੰਘ ਸ਼ੇਖ ਵਲੋਂ ਰਵਿੰਦਰ ਸਿੰਘ ਬ੍ਰਹਮਪੁਰਾ ਨਾਲ ਦੁੱਖ ਪ੍ਰਗਟ
ਤਰਨ ਤਾਰਨ, 5 ਨਵੰਬਰ (ਹਰਿੰਦਰ ਸਿੰਘ)—ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਦੇ ਛੋਟੇ ਭਰਾ ਹਰਵਿੰਦਰ ਸਿੰਘ ਗੋਹਲਵੜ ਜਿਨ੍ਹਾਂ ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ ਸੀ, ਦੇ ਦਿਹਾਂਤ ’ਤੇ ਜਿਥੇ ਵੱਖ-ਵੱਖ ਰਾਜਨੀਤੀ ਆਗੂਆਂ ਵਲੋਂ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ, ਉਥੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਇੰਚਾਰਜ ਗੁਰਸੇਵਕ ਸਿੰਘ ਸ਼ੇਖ ਵਲੋਂ ਰਵਿੰਦਰ ਸਿੰਘ ਬ੍ਰਹਮਪੁਰਾ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਹਰਵਿੰਦਰ ਸਿੰਘ ਦੀ ਮੌਤ ਨਾਲ ਪਰਿਵਾਰ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ।
ਅਜੀਤ ਡੈਸਕ
06-11-2026