ਹਲਕਾ ਖਡੂਰ ਸਾਹਿਬ ਦੇ ਵੱਖ-ਵੱਖ ਪਿੰਡਾਂ ਵਿਚ ਰਮਨਦੀਪ ਕੌਰ ਸ਼ੇਰੋਂ ਨੂੰ ਮਿਲ ਰਿਹਾ ਵੱਡਾ ਹੁੰਗਾਰਾ - ਪ੍ਰਿੰਸ ਫਤਿਆਬਾਦ
ਤਰਨ ਤਾਰਨ, 5 ਨਵੰਬਰ (ਹਰਿੰਦਰ ਸਿੰਘ)– ਵਿਧਾਨ ਸਭਾ ਹਲਕਾ ਖਡੂਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬੀਬਾ ਰਮਨਦੀਪ ਕੌਰ ਸੇਰੋ ਵਲੋਂ ਹਲਕੇ ਦੇ ਵੱਖ-ਵੱਖ ਪਿੰਡਾਂ ਵਿਚ ਡੋਰ-ਟੂ-ਡੋਰ ਪ੍ਰਚਾਰ ਕੀਤਾ ਜਾ ਰਿਹਾ ਹੈ। ਇਸ ਦੌਰਾਨ ਉਹ ਘਰ-ਘਰ ਜਾ ਕੇ ਲੋਕਾਂ ਨਾਲ ਮੁਲਾਕਾਤ ਕਰ ਰਹੇ ਹਨ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਤੇ ਮੁਸ਼ਕਿਲਾਂ ਸੁਣ ਰਹੇ ਹਨ।
ਤਰਨ ਤਾਰਨ, 5 ਨਵੰਬਰ (ਹਰਿੰਦਰ ਸਿੰਘ)– ਵਿਧਾਨ ਸਭਾ ਹਲਕਾ ਖਡੂਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬੀਬਾ ਰਮਨਦੀਪ ਕੌਰ ਸੇਰੋ ਵਲੋਂ ਹਲਕੇ ਦੇ ਵੱਖ-ਵੱਖ ਪਿੰਡਾਂ ਵਿਚ ਡੋਰ-ਟੂ-ਡੋਰ ਪ੍ਰਚਾਰ ਕੀਤਾ ਜਾ ਰਿਹਾ ਹੈ। ਇਸ ਦੌਰਾਨ ਉਹ ਘਰ-ਘਰ ਜਾ ਕੇ ਲੋਕਾਂ ਨਾਲ ਮੁਲਾਕਾਤ ਕਰ ਰਹੇ ਹਨ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਤੇ ਮੁਸ਼ਕਿਲਾਂ ਸੁਣ ਰਹੇ ਹਨ। ਗੱਲਬਾਤ ਦੌਰਾਨ ਬੀਬਾ ਰਮਨਦੀਪ ਕੌਰ ਸੇਰੋ ਨੇ ਕਿਹਾ ਕਿ ਡੋਰ-ਟੂ-ਡੋਰ ਮੁਹਿੰਮ ਦਾ ਮੁੱਖ ਮਕਸਦ ਲੋਕਾਂ ਨਾਲ ਸਿੱਧਾ ਸੰਪਰਕ ਬਣਾਉਣਾ, ਉਨ੍ਹਾਂ ਦੀਆਂ ਮੁਸ਼ਕਿਲਾਂ ਨੂੰ ਸਮਝਣਾ ਅਤੇ ਉਨ੍ਹਾਂ ਦੇ ਹੱਲ ਲਈ ਯਤਨ ਕਰਨਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਵਲੋਂ ਮਿਲ ਰਹੇ ਪਿਆਰ ਅਤੇ ਸਹਿਯੋਗ ਨਾਲ ਵਰਕਰਾਂ ਵਿਚ ਨਵਾਂ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਹਲਕਾ ਸ੍ਰੀ ਖਡੂਰ ਸਾਹਿਬ ਦੇ ਕਈ ਪਿੰਡਾਂ ਵਿਚ ਇਸਤਰੀ ਅਕਾਲੀ ਦਲ ਦੀਆਂ ਵਰਕਰ ਮਿਲਣੀਆਂ ਵੀ ਕੀਤੀਆਂ ਜਾ ਰਹੀਆਂ ਹਨ । ਇਸ ਦੌਰਾਨ ਲੋਕਾਂ ਨੂੰ ਸ਼੍ਰੋਮਣੀ ਅਕਾਲੀ ਦਲ ਦੀਆਂ ਪਿਛਲੀਆਂ ਸਰਕਾਰਾਂ ਸਮੇਂ ਹੋਏ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੀਆਂ ਯੋਜਨਾਵਾਂ ਬਾਰੇ ਵੀ ਜਾਣੂ ਕਰਵਾਇਆ ਜਾ ਰਿਹਾ ਹੈ। ਬੀਬਾ ਰਮਨਦੀਪ ਕੌਰ ਸੇਰੋ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਕੰਮਕਾਜ ਨੂੰ ਲੈ ਕੇ ਲੋਕਾਂ ਵਿੱਚ ਕਈ ਤਰ੍ਹਾਂ ਦੇ ਸਵਾਲ ਅਤੇ ਨਾਰਾਜ਼ਗੀ ਦੇਖਣ ਨੂੰ ਮਿਲ ਰਹੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨਾਲ ਲਗਾਤਾਰ ਸੰਪਰਕ ਬਣਾਈ ਰੱਖਣਾ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਉਠਾਉਣਾ ਹੀ ਇਸ ਮੁਹਿੰਮ ਦਾ ਮੁੱਖ ਉਦੇਸ਼ ਹੈ।