06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਰਿਵਰ ਡੇਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਭਰੋਵਾਲ ਵਿਖੇ ਅਧਿਆਪਕ-ਮਾਪੇ ਮਿਲਣੀ ਕਰਵਾਈ

ਪੱਟੀ, 5 ਨਵੰਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)–ਐਸ. ਡੀ.

Ad Position 21
No active advertisement
ਰਿਵਰਡੇਲ ਪਬਲਿਕ ਸਕੂਲ ਭਰੋਵਾਲ ਵਿਖੇ ਅਧਿਆਪਕ ਮਾਪੇ ਮੀਟਿੰਗ ਦਾ ਦ੍ਰਿਸ਼। ਤਸਵੀਰ: ਧੂੰਦਾ 06-11-2026
ਪੱਟੀ, 5 ਨਵੰਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)–ਐਸ.ਡੀ.ਐਮ ਪੱਟੀ ਅਮਨਦੀਪ ਵੱਲੋਂ ਪਰਾਲੀ ਪ੍ਰਬੰਧਨ ਦੀਆਂ ਗਤੀਵਿਧੀਆਂ ਦਾ ਜਾਇਜ਼ਾ ਲੈਣ ਲਈ ਬਲਾਕ ਪੱਟੀ ਦੇ ਪਿੰਡ ਬਾਹਮਣੀਵਾਲਾ, ਜਮਾਲਪੁਰ, ਮੁਗਲਵਾਲਾ, ਉਬੋਕੇ, ਕੈਰੋਂ ਅਤੇ ਲੌਹੁਕਾ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਵਲੋਂ ਖੇਤਾਂ ਵਿਚ ਕਿਸਾਨਾਂ ਵਲੋਂ ਕੀਤੇ ਜਾ ਰਹੇ ਪਰਾਲੀ ਪ੍ਰਬੰਧਨ ਦੇ ਕਾਰਜਾਂ ਦੀ ਸਰਾਹਨਾ ਕੀਤੀ ਗਈ। ਐਸ.ਡੀ.ਐਮ ਵਲੋਂ ਕਿਸਾਨਾਂ ਨੂੰ ਅਪੀਲ ਕੀਤੀ ਗਈ ਕਿ ਉਹ ਵਾਤਾਵਰਨ ਦੀ ਸੰਭਾਲ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ਨੂੰ ਬਰਕਰਾਰ ਰੱਖਣ ਲਈ ਪਰਾਲੀ ਨੂੰ ਅੱਗ ਲਗਾਉਣ ਤੋਂ ਗੁਰੇਜ਼ ਕਰਨ ਅਤੇ ਪਰਾਲੀ ਪ੍ਰਬੰਧਨ ਦੇ ਵੱਖ-ਵੱਖ ਵਿਗਿਆਨਕ ਤਰੀਕਿਆਂ ਨੂੰ ਅਪਣਾਉਣ। ਉਨ੍ਹਾਂ ਕਿਹਾ ਕਿ ਪਰਾਲੀ ਦਾ ਸੁਚੱਜਾ ਪ੍ਰਬੰਧਨ ਮਿੱਟੀ ਦੀ ਸਿਹਤ ਵਿੱਚ ਸੁਧਾਰ ਕਰਨ ਦੇ ਨਾਲ-ਨਾਲ ਵਾਤਾਵਰਨ ਨੂੰ ਪ੍ਰਦੂਸ਼ਣ ਤੋਂ ਬਚਾਉਣ ਵਿੱਚ ਵੀ ਅਹਿਮ ਭੂਮਿਕਾ ਨਿਭਾਉਂਦਾ ਹੈ। ਇਸ ਮੌਕੇ ਕਿਸਾਨਾਂ ਨੂੰ ਸੂਚਿਤ ਕੀਤਾ ਗਿਆ ਕਿ ਆਗਜ਼ਨੀ ਦੀਆਂ ਘਟਨਾਵਾਂ ਨੂੰ ਸੈਟੇਲਾਈਟ ਨਾਲ ਵਾਚਿਆ ਜਾ ਰਿਹਾ ਹੈ। ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦੇ ਆਦੇਸ਼ਾਂ ਦੀ ਉਲੰਘਣਾ ਕਰਨ ਵਾਲੇ ਕਿਸਾਨਾਂ ਨੂੰ ਭਾਰੀ ਜ਼ੁਰਮਾਨੇ ਦੀ ਵਿਵਸਥਾ ਹੈ। ਇਸ ਮੌਕੇ ਬਲਾਕ ਖੇਤੀਬਾੜੀ ਅਫ਼ਸਰ ਪੱਟੀ, ਅਵਤਾਰ ਸਿੰਘ ਐਸ.ਡੀ.ਐਮ ਦਫਤਰ ਅਤੇ ਵੱਖ-ਵੱਖ ਵਿਭਾਗਾਂ ਦੇ ਕਲੱਸਟਰ ਅਫ਼ਸਰ ਤੇ ਨੋਡਲ ਅਫ਼ਸਰ ਵੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਸਵੀਪ ਟੀਮ ਵਲੋਂ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਮੰਗਤ ਸਿੰਘ ਦਾ ਨਿੱਘਾ ਸਵਾਗਤ ਅਗਲੀ ਖ਼ਬਰ ਕਰੀਅਰ ਕੌਂਸਲਿੰਗ ਸੈਮੀਨਾਰ ਕਰਵਾਇਆ
Ad Position 24