06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਜ਼ਿਲ੍ਹਾ ਸਵੀਪ ਟੀਮ ਵਲੋਂ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਮੰਗਤ ਸਿੰਘ ਦਾ ਨਿੱਘਾ ਸਵਾਗਤ

ਤਰਨ ਤਾਰਨ, 5 ਨਵੰਬਰ (ਹਰਿੰਦਰ ਸਿੰਘ)- ਸਮੂਹ ਬਲਾਕ ਨੋਡਲ ਅਫ਼ਸਰਾਂ (ਸਵੀਪ) ਵਲੋਂ ਨਵ-ਨਿਯੁਕਤ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ)- ਕਮ-ਨੋਡਲ ਅਫ਼ਸਰ ਸਵੀਪ ਮੰਗਤ ਸਿੰਘ ਨਾਲ ਉਨ੍ਹਾਂ ਦੇ ਦਫ਼ਤਰ ਵਿਖੇ ਪਲੇਠੀ ਮੁਲਾਕਾਤ ਕੀਤੀ ਗਈ। ਇਸ ਮੌਕੇ ਜ਼ਿਲ੍ਹਾ ਸਵੀਪ ਟੀਮ ਵੱਲੋਂ ਉਨ੍ਹਾਂ ਦਾ ਗੁਲਦਸਤਾ ਭੇਟ ਕਰਕੇ ਨਿੱਘਾ ਸਵਾਗਤ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 06-11-2026
ਤਰਨ ਤਾਰਨ, 5 ਨਵੰਬਰ (ਹਰਿੰਦਰ ਸਿੰਘ)- ਸਮੂਹ ਬਲਾਕ ਨੋਡਲ ਅਫ਼ਸਰਾਂ (ਸਵੀਪ) ਵਲੋਂ ਨਵ-ਨਿਯੁਕਤ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ)- ਕਮ-ਨੋਡਲ ਅਫ਼ਸਰ ਸਵੀਪ ਮੰਗਤ ਸਿੰਘ ਨਾਲ ਉਨ੍ਹਾਂ ਦੇ ਦਫ਼ਤਰ ਵਿਖੇ ਪਲੇਠੀ ਮੁਲਾਕਾਤ ਕੀਤੀ ਗਈ। ਇਸ ਮੌਕੇ ਜ਼ਿਲ੍ਹਾ ਸਵੀਪ ਟੀਮ ਵੱਲੋਂ ਉਨ੍ਹਾਂ ਦਾ ਗੁਲਦਸਤਾ ਭੇਟ ਕਰਕੇ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਮੰਗਤ ਸਿੰਘ ਨੇ ਕਿਹਾ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਤਹਿਤ ਆਮ ਲੋਕਾਂ ਨੂੰ ਵੋਟ ਦੇ ਅਧਿਕਾਰ ਪ੍ਰਤੀ ਜਾਗਰੂਕ ਕਰਨ ਦੇ ਮੰਤਵ ਨਾਲ ਜ਼ਿਲ੍ਹਾ ਤਰਨ ਤਾਰਨ ਦੇ ਸਮੂਹ ਸਕੂਲਾਂ ਵਿਚ ਸਵੀਪ ਗਤੀਵਿਧੀਆਂ ਲਗਾਤਾਰ ਕਰਵਾਈਆਂ ਜਾ ਰਹੀਆਂ ਹਨ। ਇਨ੍ਹਾਂ ਗਤੀਵਿਧੀਆਂ ਦੀ ਰੂਪ - ਰੇਖਾ ਤਿਆਰ ਕਰਨ ਅਤੇ ਉਨ੍ਹਾਂ ਨੂੰ ਸਕੂਲ ਪੱਧਰ ਤੱਕ ਸੁਚਾਰੂ ਢੰਗ ਨਾਲ ਪਹੁੰਚਾਉਣ ਲਈ ਬਲਾਕ ਨੋਡਲ ਅਫ਼ਸਰ ਸਵੀਪ ਫੀਲਡ ਵਿੱਚ ਲਗਾਤਾਰ ਮਿਹਨਤ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਸਮੇਂ ਸਾਡਾ ਸਾਰਿਆਂ ਦਾ ਮੁੱਖ ਉਦੇਸ਼ 18 ਸਾਲ ਦੀ ਉਮਰ ਪੂਰੀ ਕਰ ਚੁੱਕੇ ਹਰੇਕ ਨੌਜਵਾਨ ਵੋਟਰ ਨੂੰ ਆਪਣੇ ਵੋਟ ਦੇ ਹੱਕ ਪ੍ਰਤੀ ਪੂਰੀ ਤਰ੍ਹਾਂ ਜਾਗਰੂਕ ਕਰਨਾ ਹੈ, ਤਾਂ ਜੋ ਲੋਕਤੰਤਰ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਸਵੀਪ ਟੀਮ ਨੂੰ ਕੰਮ ਦੌਰਾਨ ਕਿਸੇ ਵੀ ਕਿਸਮ ਦੀ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਪ੍ਰਸ਼ਾਸਨ ਵਲੋਂ ਹਰ ਸੰਭਵ ਸਹਿਯੋਗ ਦਿੱਤਾ ਜਾਵੇਗਾ। ਇਸ ਮੌਕੇ ਜ਼ਿਲ੍ਹਾ ਗਾਈਡੈਂਸ ਕਾਉਂਸਲਰ ਸੁਖਬੀਰ ਸਿੰਘ ਕੰਗ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਦੇ 90 ਫ਼ੀਸਦੀ ਪਰਿਵਾਰਾਂ ਨੂੰ ਮਿਲ ਰਹੀ ਮੁਫ਼ਤ ਬਿਜਲੀ ਦੀ ਸਹੂਲਤ - ਜੱਸਾ ਪੱਟੀ ਵਾਰਡ ਨੰਬਰ 9 ਵਿਖੇ ਲੋਕਾਂ ਨਾਲ... ਅਗਲੀ ਖ਼ਬਰ ਰਿਵਰ ਡੇਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਭਰੋਵਾਲ ਵਿਖੇ ਅਧਿਆਪਕ-ਮਾਪੇ ਮਿਲਣੀ ਕਰਵਾਈ
Ad Position 24