06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਪੰਜਾਬ ਦੇ 90 ਫ਼ੀਸਦੀ ਪਰਿਵਾਰਾਂ ਨੂੰ ਮਿਲ ਰਹੀ ਮੁਫ਼ਤ ਬਿਜਲੀ ਦੀ ਸਹੂਲਤ - ਜੱਸਾ ਪੱਟੀ ਵਾਰਡ ਨੰਬਰ 9 ਵਿਖੇ ਲੋਕਾਂ ਨਾਲ ਕੀਤੀ ਗੱਲਬਾਤ

ਪੱਟੀ, 5 ਨਵੰਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)-ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਸਰਕਾਰ ਦੀਆਂ ਗਾਰੰਟੀਆਂ ਦਾ ਲਾਭ ਲੋਕਾਂ ਤੱਕ ਪਹੁੰਚ ਰਿਹਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਪੱਟੀ ਹਲਕਾ ਇੰਚਾਰਜ ਜਸਕੰਵਰ ਸਿੰਘ ਜੱਸਾ ਪੱਟੀ ਨੇ ਸ਼ਹਿਰ ਦੇ ਵਾਰਡ ਨੰਬਰ 9 ਵਿਖੇ ਹਰਜਿੰਦਰ ਸਿੰਘ ਪੱਪੂ ਸਰਾਫ਼ ਅਤੇ ਕੌਂਸਲਰ ਰਜਵੰਤ ਕੌਰ ਦੇ ਗ੍ਰਹਿ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।

Ad Position 21
No active advertisement
ਵਾਰਡ ਨੰਬਰ 9 ਵਿਖੇ ਹਰਜਿੰਦਰ ਸਿੰਘ ਪੱਪੂ ਸਰਾਫ਼ ਦੇ ਗ੍ਰਹਿ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਆਮ ਆਦਮੀ ਪਾਰਟੀ ਦੇ ਪੱਟੀ ਹਲਕਾ ਇੰਚਾਰਜ ਜਸਕੰਵਰ ਸਿੰਘ ਜੱਸਾ ਪੱਟੀ। ਤਸਵੀਰ: ਖਹਿਰਾ 06-11-2026
ਪੱਟੀ, 5 ਨਵੰਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)-ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਸਰਕਾਰ ਦੀਆਂ ਗਾਰੰਟੀਆਂ ਦਾ ਲਾਭ ਲੋਕਾਂ ਤੱਕ ਪਹੁੰਚ ਰਿਹਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਪੱਟੀ ਹਲਕਾ ਇੰਚਾਰਜ ਜਸਕੰਵਰ ਸਿੰਘ ਜੱਸਾ ਪੱਟੀ ਨੇ ਸ਼ਹਿਰ ਦੇ ਵਾਰਡ ਨੰਬਰ 9 ਵਿਖੇ ਹਰਜਿੰਦਰ ਸਿੰਘ ਪੱਪੂ ਸਰਾਫ਼ ਅਤੇ ਕੌਂਸਲਰ ਰਜਵੰਤ ਕੌਰ ਦੇ ਗ੍ਰਹਿ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਜੱਸਾ ਪੱਟੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਲੋਕਾਂ ਨੂੰ ਮੁਫ਼ਤ ਬਿਜਲੀ ਦੀ ਸਹੂਲਤ ਦੇਣ ਦੀ ਗਾਰੰਟੀ ਦਿੱਤੀ ਸੀ, ਜਿਸ ਤਹਿਤ ਸੂਬੇ ਦੇ 90 ਫ਼ੀਸਦੀ ਪਰਿਵਾਰਾਂ ਨੂੰ ਜ਼ੀਰੋ ਬਿਜਲੀ ਬਿੱਲ ਆ ਰਹੇ ਹਨ। ਇਸ ਸਹੂਲਤ ਨਾਲ ਆਮ ਪਰਿਵਾਰਾਂ ਨੂੰ ਵੱਡੀ ਆਰਥਿਕ ਰਾਹਤ ਮਿਲੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੱਟੀ ਹਲਕੇ ਵਿਚ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਸ਼ਹਿਰ ਦੀਆਂ ਪੁਰਾਣੀਆਂ ਸੜਕਾਂ ਦੀ ਥਾਂ ਨਵੀਆਂ ਸੜਕਾਂ ਬਣਾਉਣ ਦੇ ਨਾਲ-ਨਾਲ ਲੋਕਾਂ ਦੀਆਂ ਲੋੜਾਂ ਅਨੁਸਾਰ ਬੁਨਿਆਦੀ ਸਹੂਲਤਾਂ ਦੇ ਕੰਮਾਂ ਨੂੰ ਤਰਜੀਹ ਦਿੱਤੀ ਜਾ ਰਹੀ ਹੈ। ਸ਼ਹਿਰੀ ਅਤੇ ਪੇਂਡੂ ਖੇਤਰਾਂ ਦੇ ਲੋਕਾਂ ਦੀਆਂ ਮੁਸ਼ਕਿਲਾਂ ਸੁਣ ਕੇ ਉਨ੍ਹਾਂ ਦਾ ਹੱਲ ਕਰਵਾਉਣ ਲਈ ਵੀ ਯਤਨ ਕੀਤੇ ਜਾ ਰਹੇ ਹਨ। ਇਸ ਮੌਕੇ ਹਰਜਿੰਦਰ ਸਿੰਘ ਪੱਪੂ ਸਰਾਫ਼ ਨੇ ਕਿਹਾ ਕਿ ਵਾਰਡ ਵਾਸੀਆਂ ਵਲੋਂ ਹਲਕਾ ਇੰਚਾਰਜ ਨਾਲ ਮੁਲਾਕਾਤ ਦੌਰਾਨ ਇਲਾਕੇ ਦੇ ਵਿਕਾਸ ਕਾਰਜਾਂ ਅਤੇ ਲੋਕਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਵੱਖ-ਵੱਖ ਵਾਰਡਾਂ ਵਿਚ ਵਿਕਾਸ ਕਾਰਜਾਂ ਨੂੰ ਹੋਰ ਤੇਜ਼ ਕਰਨ ਲਈ ਲੋਕਾਂ ਦੀਆਂ ਮੰਗਾਂ ਸਰਕਾਰ ਅਤੇ ਸਬੰਧਿਤ ਅਧਿਕਾਰੀਆਂ ਤੱਕ ਪਹੁੰਚਾਈਆਂ ਜਾ ਰਹੀਆਂ ਹਨ। ਇਸ ਮੌਕੇ ਰਾਜਨਪ੍ਰੀਤ ਸਿੰਘ ਐੱਮ.ਸੀ., ਸੁਰਜੀਤ ਸਿੰਘ ਐੱਮ.ਸੀ., ਸੁਖਨਿੰਦਰ ਸਿੰਘ ਐੱਮ.ਸੀ., ਵਿਨੋਦ ਖੰਨਾ ਬਲਾਕ ਪ੍ਰਧਾਨ, ਇੰਦਰਜੀਤ ਸਿੰਘ, ਸੂਰਜ ਕੁਮਾਰ, ਵਿਨਰਜੀਤ ਸਿੰਘ, ਦੀਪਕ ਢੰਡ ਸਮੇਤ ਹੋਰ ਪਤਵੰਤੇ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਗੁਰੂ ਅਮਰਦਾਸ ਆਦਰਸ਼ ਇੰਸਟੀਚਿਊਟ ਦੀਆਂ ਅਧਿਆਪਕਾਵਾਂ ਨੂੰ ਜ਼ਿਲ੍ਹਾ ਪੱਧਰ ’ਤੇ ‘ਬੈਸਟ ਟੀਚਰ ਐਵਾਰਡ’ ਨਾਲ ਕੀਤਾ ਸਨਮਾਨਿਤ ਅਗਲੀ ਖ਼ਬਰ ਜ਼ਿਲ੍ਹਾ ਸਵੀਪ ਟੀਮ ਵਲੋਂ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਮੰਗਤ ਸਿੰਘ ਦਾ ਨਿੱਘਾ ਸਵਾਗਤ
Ad Position 24