06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਗੁਰੂ ਅਮਰਦਾਸ ਆਦਰਸ਼ ਇੰਸਟੀਚਿਊਟ ਦੀਆਂ ਅਧਿਆਪਕਾਵਾਂ ਨੂੰ ਜ਼ਿਲ੍ਹਾ ਪੱਧਰ ’ਤੇ ‘ਬੈਸਟ ਟੀਚਰ ਐਵਾਰਡ’ ਨਾਲ ਕੀਤਾ ਸਨਮਾਨਿਤ

ਗੋਇੰਦਵਾਲ ਸਾਹਿਬ, 5 ਨਵੰਬਰ (ਸਕੱਤਰ ਸਿੰਘ ਅਟਵਾਲ)–ਗੁਰੂ ਅਮਰਦਾਸ ਆਦਰਸ਼ ਇੰਸਟੀਚਿਊਟ ਗੋਇੰਦਵਾਲ ਸਾਹਿਬ ਲਈ ਇਹ ਬੜੇ ਮਾਣ ਅਤੇ ਖ਼ੁਸ਼ੀ ਦੀ ਗੱਲ ਹੈ ਕਿ ਸੰਸਥਾ ਦੀਆਂ ਮਿਹਨਤੀ ਅਤੇ ਹੋਣਹਾਰ ਅਧਿਆਪਕਾਵਾਂ ਮਨਦੀਪ ਕੌਰ ਅਤੇ ਸ੍ਰੀਮਤੀ ਦਵਿੰਦਰ ਕੌਰ ਨੂੰ ਸ੍ਰੀ ਗੁਰੂ ਅਰਜਨ ਦੇਵ ਸਹੋਦਿਆ ਜੋ ਕਿ ਸੀ. ਬੀ.

Ad Position 21
No active advertisement
ਜ਼ਿਲ੍ਹਾ ਪੱਧਰ ’ਤੇ ‘ਬੈਸਟ ਟੀਚਰ ਐਵਾਰਡ’ ਅਧਿਆਪਕਾਂ ਨੂੰ ਸਨਮਾਨਿਤ ਕਰਦੇ ਹੋਏ ਡਾਇਰੈਕਟਰ ਡਾ ਜਤਿੰਦਰਪਾਲ ਸਿੰਘ ਰੰਧਾਵਾ ਅਤੇ ਪ੍ਰਿੰਸੀਪਲ ਮਨੀਸ਼ਾ ਸੂਦ। ਤਸਵੀਰ–ਅਟਵਾਲ 06-11-2026
ਗੋਇੰਦਵਾਲ ਸਾਹਿਬ, 5 ਨਵੰਬਰ (ਸਕੱਤਰ ਸਿੰਘ ਅਟਵਾਲ)–ਗੁਰੂ ਅਮਰਦਾਸ ਆਦਰਸ਼ ਇੰਸਟੀਚਿਊਟ ਗੋਇੰਦਵਾਲ ਸਾਹਿਬ ਲਈ ਇਹ ਬੜੇ ਮਾਣ ਅਤੇ ਖ਼ੁਸ਼ੀ ਦੀ ਗੱਲ ਹੈ ਕਿ ਸੰਸਥਾ ਦੀਆਂ ਮਿਹਨਤੀ ਅਤੇ ਹੋਣਹਾਰ ਅਧਿਆਪਕਾਵਾਂ ਮਨਦੀਪ ਕੌਰ ਅਤੇ ਸ੍ਰੀਮਤੀ ਦਵਿੰਦਰ ਕੌਰ ਨੂੰ ਸ੍ਰੀ ਗੁਰੂ ਅਰਜਨ ਦੇਵ ਸਹੋਦਿਆ ਜੋ ਕਿ ਸੀ.ਬੀ.ਐੱਸ.ਈ. ਬੋਰਡ ਜ਼ਿਲ੍ਹਾ ਤਰਨ ਤਾਰਨ ਦੀ ਸੰਸਥਾ ਹੈ, ਵੱਲ ਜ਼ਿਲ੍ਹਾ ਪੱਧਰ ’ਤੇ ‘ਬੈਸਟ ਟੀਚਰ ਐਵਾਰਡ’ ਨਾਲ ਸਨਮਾਨਿਤ ਕੀਤਾ ਗਿਆ। ਇਹ ਸਨਮਾਨ ਉਨ੍ਹਾਂ ਦੀ ਅਧਿਆਪਨ ਪ੍ਰਤੀ ਲਗਨ, ਮਿਹਨਤ ਅਤੇ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਨਿਭਾਈਆਂ ਜਾ ਰਹੀਆਂ ਸ਼ਾਨਦਾਰ ਸੇਵਾਵਾਂ ਦੀ ਮਾਨਤਾ ਹੈ। ਅਧਿਆਪਕ ਸਮਾਜ ਦੇ ਨਿਰਮਾਤਾ ਹੁੰਦੇ ਹਨ, ਜੋ ਵਿਦਿਆਰਥੀਆਂ ਨੂੰ ਸਿਰਫ਼ ਕਿਤਾਬੀ ਗਿਆਨ ਹੀ ਨਹੀਂ ਦਿੰਦੇ, ਸਗੋਂ ਉਨ੍ਹਾਂ ਦੇ ਜੀਵਨ ਵਿੱਚ ਨੈਤਿਕ ਕਦਰਾਂ-ਕੀਮਤਾਂ, ਅਨੁਸ਼ਾਸਨ, ਆਤਮ-ਵਿਸ਼ਵਾਸ ਅਤੇ ਜ਼ਿੰਮੇਵਾਰੀ ਦੀ ਭਾਵਨਾ ਵੀ ਪੈਦਾ ਕਰਦੇ ਹਨ। ਇਕ ਚੰਗਾ ਅਧਿਆਪਕ ਵਿਦਿਆਰਥੀਆਂ ਦੀਆਂ ਪ੍ਰਤਿਭਾਵਾਂ ਨੂੰ ਪਛਾਣ ਕੇ ਉਨ੍ਹਾਂ ਨੂੰ ਸਹੀ ਦਿਸ਼ਾ ਪ੍ਰਦਾਨ ਕਰਦਾ ਹੈ ਅਤੇ ਉਨ੍ਹਾਂ ਨੂੰ ਜੀਵਨ ਵਿਚ ਸਫ਼ਲਤਾ ਪ੍ਰਾਪਤ ਕਰਨ ਲਈ ਪ੍ਰੇਰਿਤ ਕਰਦਾ ਹੈ। ਇਸੇ ਤਰ੍ਹਾਂ ਮਨਦੀਪ ਕੌਰ ਅਤੇ ਦਵਿੰਦਰ ਕੌਰ ਵਲੋਂ ਸਿੱਖਿਆ ਦੇ ਖੇਤਰ ਵਿੱਚ ਕੀਤੇ ਜਾ ਰਹੇ ਯਤਨ ਅਤੇ ਵਿਦਿਆਰਥੀਆਂ ਪ੍ਰਤੀ ਸਮਰਪਣ ਸੰਸਥਾ ਲਈ ਮਾਣ ਵਾਲੀ ਗੱਲ ਹੈ। ਸੰਸਥਾ ਦੇ ਡਾਇਰੈਕਟਰ ਡਾ. ਜਤਿੰਦਰਪਾਲ ਸਿੰਘ ਰੰਧਾਵਾ ਅਤੇ ਸਕੂਲ ਦੇ ਪ੍ਰਿੰਸੀਪਲ ਮਨੀਸ਼ਾ ਸੂਦ ਅਤੇ ਸਮੂਹ ਸਟਾਫ਼ ਵਲੋਂ ਦੋਵਾਂ ਅਧਿਆਪਕਾਵਾਂ ਨੂੰ ਇਸ ਸ਼ਾਨਦਾਰ ਪ੍ਰਾਪਤੀ ’ਤੇ ਹਾਰਦਿਕ ਵਧਾਈ ਦਿੱਤੀ ਗਈ। ਉਨ੍ਹਾਂ ਨੇ ਕਿਹਾ ਕਿ ਅਧਿਆਪਕਾਂ ਦੀਆਂ ਅਜਿਹੀਆਂ ਪ੍ਰਾਪਤੀਆਂ ਸੰਸਥਾ ਦੀ ਸਿੱਖਿਆ ਪ੍ਰਤੀ ਵਚਨਬੱਧਤਾ ਨੂੰ ਹੋਰ ਮਜ਼ਬੂਤ ਕਰਦੀਆਂ ਹਨ।
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਪੁਲਿਸ ਵਲੋਂ ਨਸ਼ੀਲੇ ਪਦਾਰਥਾਂ ਸਮੇਤ 6 ਵਿਅਕਤੀ ਗ੍ਰਿਫ਼ਤਾਰ - ਐੱਸ.ਐੱਸ.ਪੀ. ਲਾਂਬਾ ਅਗਲੀ ਖ਼ਬਰ ਪੰਜਾਬ ਦੇ 90 ਫ਼ੀਸਦੀ ਪਰਿਵਾਰਾਂ ਨੂੰ ਮਿਲ ਰਹੀ ਮੁਫ਼ਤ ਬਿਜਲੀ ਦੀ ਸਹੂਲਤ - ਜੱਸਾ ਪੱਟੀ ਵਾਰਡ ਨੰਬਰ 9 ਵਿਖੇ ਲੋਕਾਂ ਨਾਲ...
Ad Position 24