ਸਕੂਲਾਂ ਵਿਚ ਬੱਚਿਆਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਵਲੋਂ ਸਖ਼ਤ ਹਦਾਇਤਾਂ ਜਾਰੀ
ਤਰਨ ਤਾਰਨ, 5 ਨਵੰਬਰ (ਪਰਮਜੀਤ ਜੋਸ਼ੀ)-ਪੰਚਕੂਲਾ ਦੇ ਇਕ ਸਕੂਲ ਦੀ ਜਮਾਤ ਵਿਚ ਇਕ ਵਿਦਿਆਰਥੀ ਵਲੋਂ ਦੂਜੇ ਵਿਦਿਆਰਥੀ ਦੀ ਬੇਰਹਿਮੀ ਨਾਲ ਕੁੱਟਮਾਰ ਅਤੇ ਹਿੰਸਕ ਵਿਵਹਾਰ ਕਰਨ ਸਬੰਧੀ ਸਾਹਮਣੇ ਆਈ ਸੀ. ਸੀ.
ਰ
ਰਾਜੇਸ਼ ਕੁਮਾਰ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਤਰਨ ਤਾਰਨ
06-11-2026
ਤਰਨ ਤਾਰਨ, 5 ਨਵੰਬਰ (ਪਰਮਜੀਤ ਜੋਸ਼ੀ)-ਪੰਚਕੂਲਾ ਦੇ ਇਕ ਸਕੂਲ ਦੀ ਜਮਾਤ ਵਿਚ ਇਕ ਵਿਦਿਆਰਥੀ ਵਲੋਂ ਦੂਜੇ ਵਿਦਿਆਰਥੀ ਦੀ ਬੇਰਹਿਮੀ ਨਾਲ ਕੁੱਟਮਾਰ ਅਤੇ ਹਿੰਸਕ ਵਿਵਹਾਰ ਕਰਨ ਸਬੰਧੀ ਸਾਹਮਣੇ ਆਈ ਸੀ.ਸੀ.ਟੀ.ਵੀ ਵੀਡੀਓ ਦਾ ਗੰਭੀਰ ਨੋਟਿਸ ਲੈਂਦਿਆਂ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਤਰਨ ਤਾਰਨ ਰਾਜੇਸ਼ ਕੁਮਾਰ ਵਲੋਂ ਜ਼ਿਲ੍ਹੇ ਦੇ ਸਮੂਹ ਸਰਕਾਰੀ, ਪ੍ਰਾਈਵੇਟ ਅਤੇ ਸਹਾਇਤਾ ਪ੍ਰਾਪਤ ਸਕੂਲਾਂ ਦੇ ਪ੍ਰਿੰਸੀਪਲਾਂ ਅਤੇ ਮੁੱਖ ਅਧਿਆਪਕਾਂ ਨੂੰ ਬੱਚਿਆਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਰਾਜੇਸ਼ ਕੁਮਾਰ ਨੇ ਕਿਹਾ ਕਿ ਸਕੂਲ ਬੱਚਿਆਂ ਲਈ ਸੁਰੱਖਿਅਤ ਅਤੇ ਡਰ-ਮੁਕਤ ਵਾਤਾਵਰਣ ਪ੍ਰਦਾਨ ਕਰਨ ਵਾਲੀਆਂ ਸੰਸਥਾਵਾਂ ਹਨ। ਹਰੇਕ ਸਕੂਲ ਵਿਚ ਬਾਲ ਸੁਰੱਖਿਆ ਇੰਚਾਰਜ ਜਾਂ ਨੋਡਲ ਅਫ਼ਸਰ ਨਿਯੁਕਤ ਕੀਤਾ ਜਾਵੇ ਅਤੇ ਵਿਦਿਆਰਥੀਆਂ ਨੂੰ ਬੁਲਿੰਗ ਅਤੇ ਹਿੰਸਕ ਵਿਵਹਾਰ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਜਾਵੇ। ਉਨ੍ਹਾਂ ਅੱਗੇ ਕਿਹਾ ਕਿ ਜੇਕਰ ਸਕੂਲ ਵਿਚ ਕਿਸੇ ਵੀ ਤਰ੍ਹਾਂ ਦੀ ਹਿੰਸਕ ਘਟਨਾ ਵਾਪਰਦੀ ਹੈ ਤਾਂ ਪੀੜਤ ਬੱਚੇ ਨੂੰ ਤੁਰੰਤ ਸੁਰੱਖਿਅਤ ਕਰਕੇ ਲੋੜ ਅਨੁਸਾਰ ਡਾਕਟਰੀ ਸਹਾਇਤਾ ਮੁਹੱਈਆ ਕਰਵਾਈ ਜਾਵੇ। ਮਾਪਿਆਂ ਨੂੰ ਸੂਚਿਤ ਕਰਕੇ ਘਟਨਾ ਦੀ ਨਿਰਪੱਖ ਜਾਂਚ ਕੀਤੀ ਜਾਵੇ ਅਤੇ ਸੀ.ਸੀ.ਟੀ.ਵੀ. ਫੁਟੇਜ ਸਮੇਤ ਸੰਬੰਧਿਤ ਸਬੂਤ ਸੁਰੱਖਿਅਤ ਰੱਖੇ ਜਾਣ। ਰਾਜੇਸ਼ ਕੁਮਾਰ ਨੇ ਕਿਹਾ ਕਿ ਸਕੂਲਾਂ ਵਲੋਂ ਜੁਵੇਨਾਈਲ ਜਸਟਿਸ ਐਕਟ, 2015, ਸਿੱਖਿਆ ਦਾ ਅਧਿਕਾਰ ਐਕਟ, 2009 ਦੀ ਧਾਰਾ 17 ਅਤੇ ਪੋਕਸੋ ਐਕਟ, 2012 ਸਮੇਤ ਬੱਚਿਆਂ ਦੀ ਸੁਰੱਖਿਆ ਸੰਬੰਧੀ ਲਾਗੂ ਕਾਨੂੰਨਾਂ ਅਤੇ ਦਿਸ਼ਾ-ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾਵੇ। ਇਸ ਤੋਂ ਇਲਾਵਾ ਹਰ ਸਕੂਲ ਵਿਚ ਸ਼ਿਕਾਇਤ ਪੇਟੀ ਅਤੇ ਸ਼ਿਕਾਇਤ ਦਰਜ ਕਰਵਾਉਣ ਦੀ ਉਚਿਤ ਵਿਵਸਥਾ ਕੀਤੀ ਜਾਵੇ ਅਤੇ ਚਾਈਲਡ ਹੈਲਪਲਾਈਨ ਨੰਬਰ 1098 ਪ੍ਰਮੁੱਖ ਥਾਵਾਂ ‘ਤੇ ਪ੍ਰਦਰਸ਼ਿਤ ਕੀਤਾ ਜਾਵੇ। ਉਨ੍ਹਾਂ ਸਮੂਹ ਸਕੂਲ ਮੁਖੀਆਂ ਨੂੰ ਇਹ ਵੀ ਨਿਰਦੇਸ਼ ਦਿੱਤੇ ਕਿ ਆਪਣੇ ਸਕੂਲਾਂ ਵਿਚ ਬਾਲ ਸੁਰੱਖਿਆ ਸੰਬੰਧੀ ਕੀਤੇ ਗਏ ਪ੍ਰਬੰਧਾਂ ਅਤੇ ਨਿਯੁਕਤ ਬਾਲ ਸੁਰੱਖਿਆ ਇੰਚਾਰਜ ਦਾ ਵੇਰਵਾ ਦਸਤਖ਼ਤ ਕੀਤੀ ਪਾਲਣਾ ਰਿਪੋਰਟ ਸਮੇਤ ਜ਼ਿਲ੍ਹਾ ਬਾਲ ਸੁਰੱਖਿਆ ਇਕਾਈ ਤਰਨ ਤਾਰਨ ਨੂੰ ਭੇਜਣਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਸਪੱਸ਼ਟ ਕੀਤਾ ਕਿ ਬੱਚਿਆਂ ਦੀ ਸੁਰੱਖਿਆ ਦੇ ਮਾਮਲੇ ਵਿਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ, ਅਣਗਹਿਲੀ ਜਾਂ ਘਟਨਾ ਨੂੰ ਛੁਪਾਉਣ ਦੀ ਕੋਸ਼ਿਸ਼ ਨੂੰ ਗੰਭੀਰਤਾ ਨਾਲ ਲਿਆ ਜਾਵੇਗਾ ਅਤੇ ਸੰਬੰਧਿਤ ਵਿਅਕਤੀਆਂ ਵਿਰੁੱਧ ਨਿਯਮਾਂ ਅਨੁਸਾਰ ਕਾਰਵਾਈ ਲਈ ਮਾਮਲਾ ਸਮਰੱਥ ਉੱਚ ਅਧਿਕਾਰੀਆਂ ਦੇ ਧਿਆਨ ਵਿਚ ਲਿਆਂਦਾ ਜਾਵੇਗਾ। ਇਸੇ ਤਰ੍ਹਾਂ ਜ਼ਿਲ੍ਹਾ ਬਾਲ ਸੁਰੱਖਿਆ ਇਕਾਈ ਤਰਨ ਤਾਰਨ ਵਲੋਂ ਵੀ ਸਮੂਹ ਸਕੂਲਾਂ ਅਤੇ ਮਾਪਿਆਂ ਨੂੰ ਅਪੀਲ ਕੀਤੀ ਗਈ ਕਿ ਉਹ ਬੱਚਿਆਂ ਲਈ ਸੁਰੱਖਿਅਤ, ਸਨਮਾਨਜਨਕ ਅਤੇ ਹਿੰਸਾ-ਮੁਕਤ ਵਾਤਾਵਰਣ ਸਿਰਜਣ ਵਿਚ ਆਪਣੀ ਸਰਗਰਮ ਭੂਮਿਕਾ ਨਿਭਾਉਣ।