05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਪੰਜਾਬ ਸਰਕਾਰ 63 ਫੀਸਦੀ ਪੈਨਸ਼ਨਰਾਂ ਅਤੇ ਮੁਲਾਜ਼ਮਾਂ ਨੂੰ ਡੀ.ਏ. ਤੁਰੰਤ ਜਾਰੀ ਕਰੇ - ਬਲਦੇਵ ਸਿੰਘ ਕੱਲਾ, ਜਗਤਾਰ ਸਿੰਘ ਆਸਲ

ਤਰਨ ਤਾਰਨ, 5 ਨਵੰਬਰ (ਇਕਬਾਲ ਸਿੰਘ ਸੋਢੀ)-ਦੀ ਪੈਨਸ਼ਨਰ ਐਂਡ ਸੀਨੀਅਰ ਸਿਟੀਜ਼ਨ ਵੈਲਫੇਅਰ ਐਸੋਸੀਏਸ਼ਨ ਦੀ ਮਹੀਨਾਵਾਰ ਮੀਟਿੰਗ ਗਾਂਧੀ ਪਾਰਕ ਤਰਨ ਤਾਰਨ ਵਿਖੇ ਹੋਈ। ਮੀਟਿੰਗ ਦੀ ਪ੍ਰਧਾਨਗੀ ਜ਼ਿਲ੍ਹਾ ਪ੍ਰਧਾਨ ਬਲਦੇਵ ਸਿੰਘ ਕੱਲਾ ਨੇ ਕੀਤੀ।

Ad Position 21
No active advertisement
ਦੀ ਪੈਨਸ਼ਨਰ ਐਂਡ ਸੀਨੀਅਰ ਸਿਟੀਜ਼ਨ ਵੈੱਲਫੇਅਰ ਐਸੋਸੀਏਸ਼ਨ ਦੇ ਆਗੂ ਮੀਟਿੰਗ ਦੌਰਾਨ ਜਾਣਕਾਰੀ ਦਿੰਦੇ ਹੋਏ। ਤਸਵੀਰ: ਲਵਲੀ 06-11-2026
ਤਰਨ ਤਾਰਨ, 5 ਨਵੰਬਰ (ਇਕਬਾਲ ਸਿੰਘ ਸੋਢੀ)-ਦੀ ਪੈਨਸ਼ਨਰ ਐਂਡ ਸੀਨੀਅਰ ਸਿਟੀਜ਼ਨ ਵੈਲਫੇਅਰ ਐਸੋਸੀਏਸ਼ਨ ਦੀ ਮਹੀਨਾਵਾਰ ਮੀਟਿੰਗ ਗਾਂਧੀ ਪਾਰਕ ਤਰਨ ਤਾਰਨ ਵਿਖੇ ਹੋਈ। ਮੀਟਿੰਗ ਦੀ ਪ੍ਰਧਾਨਗੀ ਜ਼ਿਲ੍ਹਾ ਪ੍ਰਧਾਨ ਬਲਦੇਵ ਸਿੰਘ ਕੱਲਾ ਨੇ ਕੀਤੀ। ਇਸ ਮੌਕੇ ਸਹਾਇਕ ਸਕੱਤਰ ਅਤੇ ਸੂਬਾ ਕਮੇਟੀ ਮੈਂਬਰ ਜਗਤਾਰ ਸਿੰਘ ਆਸਲ ਨੇ ਕਿਹਾ ਕਿ ਭਗਵੰਤ ਮਾਨ ਦੀ ਸਰਕਾਰ ਪੈਨਸ਼ਨਰਜ ਅਤੇ ਮੁਲਾਜ਼ਮ ਵਰਗ ਦੀਆਂ ਲੰਮੇ ਸਮੇਂ ਤੋਂ ਲਟਕ ਰਹੀਆਂ ਸਭ ਮੰਗਾਂ ਪ੍ਰਵਾਨ ਕਰੇਕੇ ਕੈਸ਼ਲੈਸ ਸਕੀਮ ਬਹਾਲ ਕੀਤੀ ਜਾਵੇ, 2.59 ਦਾ ਫੈਕਟਰ ਲਾਗੂ ਕੀਤਾ ਜਾਵੇ ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇ, ਹਰ ਤਰ੍ਹਾਂ ਦੇ ਕੱਚੇ ਮੁਲਾਜ਼ਮ ਪੱਕੇ ਕੀਤੇ ਜਾਣ, ਕੰਪਿਊਟਰ ਅਧਿਆਪਕ ਸਿੱਖਿਆ ਵਿਭਾਗ ਵਿਚ ਸ਼ਾਮਿਲ ਕੀਤੇ ਜਾਣ। ਇਸ ਮੌਕੇ ਚੇਅ. ਗੁਰਦੇਵ ਸਿੰਘ ਸੰਧੂ ਨੇ ਕਿਹਾ ਕਿ ਪੰਜਾਬ ਸਰਕਾਰ ਪੈਨਸ਼ਨਰ ਦੀਆਂ ਸਾਰੀਆਂ ਮੰਗਾਂ ਤੁਰੰਤ ਪ੍ਰਵਾਨ ਕਰੇ ਨਹੀਂ ਤਾਂ ਵੋਟਾਂ ਵੇਲੇ ਪੰਜਾਬ ਸਰਕਾਰ ਨੂੰ ਸਬਕ ਸਿਖਾਇਆ ਜਾਵੇਗਾ। ਸਿਹਤ ਸੰਬੰਧੀ ਵੀ ਪੈਨਸ਼ਨਰਜ ਨੂੰ ਨਵੇਂ ਨਵੇਂ ਢੰਗ ਤਰੀਕੇ ਸਾਂਝੇ ਸਾਂਝੇ ਕੀਤੇ ਗਏ। ਮੀਟਿੰਗ ਨੂੰ ਧਰਮ ਸਿੰਘ, ਤਜਿੰਦਰ ਸਿੰਘ ਕੱਲਾ, ਪ੍ਰਿੰਸੀਪਲ ਕਸ਼ਮੀਰ ਸਿੰਘ, ਬਲਕਾਰ ਸਿੰਘ, ਅਸ਼ਵਨੀ ਕੁਮਾਰ, ਬਲਦੇਵ ਸਿੰਘ ਤਰਨ ਤਾਰਨ ਅਤੇ ਹੋਰ ਸਾਥੀਆਂ ਨੇ ਸੰਘਰਸ਼ ਵਿਚ ਸ਼ਾਮਿਲ ਹੋਣ ਸੱਦਾ ਦਿੱਤਾ। ਜ਼ਿਲ੍ਹਾ ਪ੍ਰਧਾਨ ਬਲਦੇਵ ਸਿੰਘ ਕੱਲਾ ਤਰਨ ਤਾਰਨ ਅਤੇ ਹੋਰ ਕਈ ਸਾਥੀਆਂ ਨੇ ਸੰਬੋਧਨ ਕਰਦੇ ਹੋਏ ਕਿਹਾ ਕਿ ਮੰਗਾਂ ਦੀ ਪ੍ਰਾਪਤੀ ਸੰਘਰਸ਼ਾਂ ਰਾਹੀਂ ਹੀ ਹੋ ਸਕਦੀ ਹੈ। ਉਨ੍ਹਾਂ ਜਥੇਬੰਦੀ ਨੂੰ ਹੋਰ ਮਜ਼ਬੂਤ ਕਰਨ ਦਾ ਸੱਦਾ ਦਿੱਤਾ। ਜ਼ਿਲ੍ਹਾ ਪ੍ਰਧਾਨ ਬਲਦੇਵ ਸਿੰਘ ਕੱਲਾ ਨੇ ਪਿਛਲੇ ਸਮੇਂ ਦੇ ਚੰਡੀਗੜ੍ਹ ਸੰਗਰੂਰ ਅਤੇ ਜ਼ਿਲ੍ਹਾ ਕੇਂਦਰਾਂ ’ਤੇ ਹੋਏ ਸੰਘਰਸ਼ਾਂ ਸੰਬੰਧੀ ਚਾਨਣਾ ਪਾਇਆ । ਉਨ੍ਹਾਂ ਪੰਜਾਬ ਦੀ ਵਿਗੜ ਰਹੀ ਕਾਨੂੰਨ ਵਿਵਸਥਾ ’ਤੇ ਕਿਹਾ ਕਿ ਨਿੱਤ ਦਿਹਾੜੇ ਕਤਲ ਤੇ ਲੁੱਟਾਂ ਖੋਹਾਂ ਹੋ ਰਹੀਆਂ ਹਨ। ਨਸ਼ਾ ਅੱਗੇ ਨਾਲੋਂ ਵੀ ਕਈ ਗੁਣਾ ਵੱਧ ਗਿਆ ਹੈ, ਨਸ਼ੇ ਕਾਰਨ ਮਾਵਾਂ ਦੇ ਪੁੱਤ ਮਰ ਰਹੇ ਹਨ। ਸਰਕਾਰ ਸੁੱਤੀ ਪਈ ਹੈ। ਆਉਣ ਵਾਲੇ ਸਮੇਂ ਵਿਚ ਸੰਘਰਸ਼ ਹੋਰ ਤੇਜ਼ ਕੀਤੇ ਜਾਣਗੇ, 2017 ਦੀਆਂ ਅਸੈਬਲੀ ਚੋਣਾਂ ਵਿਚ ਭਗਵੰਤ ਮਾਨ ਦੀ ਸਰਕਾਰ ਨੂੰ ਸਬਕ ਸਿਖਾਇਆ ਜਾਵੇਗਾ। ਇਸ ਮੌਕੇ ਬਲਬੀਰ ਸਿੰਘ ਚੋਹਲਾ ਸਾਹਿਬ, ਭੁਪਿੰਦਰ ਸਿੰਘ, ਗੁਰਨਾਮ ਸਿੰਘ, ਅਵਤਾਰ ਸਿੰਘ, ਕੇਵਲ ਸਿੰਘ, ਹਰਜਿੰਦਰ ਸਿੰਘ ਜੰਡ, ਗੁਰਮੀਤ ਸਿੰਘ ਮਾਨ, ਬਲਵਿੰਦਰ ਸਿੰਘ ਸਰਹਾਲੀ, ਜਸਵੰਤ ਸਿੰਘ, ਜਸਵੰਤ ਸਿੰਘ, ਪਟਵਾਰੀ ਕਾਬਲ ਸਿੰਘ, ਧਰਮ ਸਿੰਘ ਭੱਟੀ, ਧਰਮ ਸਿੰਘ ਵਲਟੋਹਾ, ਸਤਨਾਮ ਸਿੰਘ ਮੁੰਡਾ ਪਿੰਡ, ਅਮਰਜੀਤ ਸਿੰਘ, ਗਿਰਧਾਰੀ ਲਾਲ, ਸੋਮਨਾਥ, ਦਵਿੰਦਰ ਸਿੰਘ ਬਿੱਟੂ, ਮਨਮੋਹਨ ਸਿੰਘ, ਹਰਬੰਸ ਸਿੰਘ, ਸਿਮਰਜੀਤ ਕੌਰ, ਨਿਰਵੈਰ ਸਿੰਘ, ਬਚਿੱਤਰ ਸਿੰਘ, ਨਿਰੰਜਨ ਸਿੰਘ, ਜਗਤਾਰ ਸਿੰਘ ਗੋਪਾਲਾ, ਕੰਵਲਜੀਤ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਦਿਵਿਆ ਜਯੋਤੀ ਜਾਗ੍ਰਿਤੀ ਸੰਸਥਾਨ ਵਲੋਂ ਸਤਿਸੰਗ ਪ੍ਰੋਗਰਾਮ ਕਰਵਾਇਆ ਅਗਲੀ ਖ਼ਬਰ ਪਰਾਲੀ ਸਾੜਨ ਵਾਲੇ ਕਿਸਾਨ ਹੋ ਜਾਣ ਸਾਵਧਾਨ ! ਜੋਹਲ ਢਾਏ ਵਿਖੇ ਮੌਕੇ ’ਤੇ ਬੁਝਾਈ ਅੱਗ, ਕੱਟਿਆ ਚਲਾਨ, ਭਰਨਾ ਪਵੇਗਾ ਜੁਰਮ...
Ad Position 24