ਪੰਜਾਬ ਦੇ ਨੌਜਵਾਨਾਂ ਨੂੰ ਅਫ਼ਸਰ ਬਣਾਉਣ ਦਾ ਸੁਪਨਾ ਦੇਖ ਰਹੀ ਸਰਕਾਰ, ਅਕਾਲੀ ਦਲ ਦੀ ਸੋਚ ਅਜੇ ਵੀ ਪੁਰਾਣੀ ਸਿਆਸਤ ਤੱਕ ਸੀਮਤ - ਸਕੱਤਰ ਸਿੰਘ ਸੰਧੂ
ਤਰਨ ਤਾਰਨ, 6 ਨਵੰਬਰ (ਹਰਿੰਦਰ ਸਿੰਘ)– ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਸੁਖਬੀਰ ਸਿੰਘ ਬਾਦਲ ਦੀ ਰਵਾਇਤੀ ਸਿਆਸਤ ’ਤੇ ਕੀਤੇ ਤਿੱਖੇ ਸਿਆਸੀ ਤੰਜ ਦਾ ਸਮਰਥਨ ਕਰਦਿਆਂ ਸਕੱਤਰ ਸਿੰਘ ਸੰਧੂ ਡਾਇਰੈਕਟਰ ਐਨ. ਆਰ.
ਤਰਨ ਤਾਰਨ, 6 ਨਵੰਬਰ (ਹਰਿੰਦਰ ਸਿੰਘ)– ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਸੁਖਬੀਰ ਸਿੰਘ ਬਾਦਲ ਦੀ ਰਵਾਇਤੀ ਸਿਆਸਤ ’ਤੇ ਕੀਤੇ ਤਿੱਖੇ ਸਿਆਸੀ ਤੰਜ ਦਾ ਸਮਰਥਨ ਕਰਦਿਆਂ ਸਕੱਤਰ ਸਿੰਘ ਸੰਧੂ ਡਾਇਰੈਕਟਰ ਐਨ.ਆਰ.ਆਈ. ਕਮਿਸ਼ਨ ਪੰਜਾਬ ਨੇ ਕਿਹਾ ਕਿ ਪੰਜਾਬ ਦੀ ਮੌਜੂਦਾ ਸਰਕਾਰ ਨੌਜਵਾਨਾਂ ਨੂੰ ਸਿੱਖਿਆ, ਰੁਜ਼ਗਾਰ ਅਤੇ ਮੁਕਾਬਲੇ ਦੀਆਂ ਪ੍ਰੀਖਿਆਵਾਂ ਰਾਹੀਂ ਅੱਗੇ ਵਧਾਉਣ ਲਈ ਕੰਮ ਕਰ ਰਹੀ ਹੈ, ਜਦਕਿ ਅਕਾਲੀ ਦਲ ਦੀ ਸਿਆਸਤ ਅਜੇ ਵੀ ਪੁਰਾਣੇ ਰਵਾਇਤੀ ਸੋਚ ਦੇ ਦਾਇਰੇ ਵਿਚੋਂ ਬਾਹਰ ਨਹੀਂ ਨਿਕਲ ਸਕੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦਾ ਇਹ ਸੰਦੇਸ਼ ਸਿਰਫ਼ ਇੱਕ ਸਿਆਸੀ ਬਿਆਨ ਨਹੀਂ, ਸਗੋਂ ਪੰਜਾਬ ਦੇ ਨੌਜਵਾਨਾਂ ਦੀ ਸੋਚ ਅਤੇ ਭਵਿੱਖ ਨਾਲ ਜੁੜਿਆ ਮੁੱਦਾ ਹੈ। ਅੱਜ ਪੰਜਾਬ ਦਾ ਨੌਜਵਾਨ ਕਿਸੇ ਦੀ ਮਿਹਰਬਾਨੀ ਜਾਂ ਖੈਰਾਤ ਨਹੀਂ, ਸਗੋਂ ਆਪਣੀ ਯੋਗਤਾ ਅਤੇ ਮਿਹਨਤ ਦੇ ਦਮ ’ਤੇ ਅਫ਼ਸਰ, ਡਾਕਟਰ, ਇੰਜੀਨੀਅਰ ਅਤੇ ਉੱਚ ਅਹੁਦਿਆਂ ’ਤੇ ਪਹੁੰਚਣਾ ਚਾਹੁੰਦਾ ਹੈ। ਸੰਧੂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸਰਕਾਰੀ ਨੌਕਰੀਆਂ ਵਿੱਚ ਭਰਤੀ, ਸਿੱਖਿਆ ਦੇ ਮਿਆਰ ਵਿਚ ਸੁਧਾਰ ਅਤੇ ਨੌਜਵਾਨਾਂ ਨੂੰ ਮੌਕੇ ਦੇਣ ਨੂੰ ਆਪਣੀਆਂ ਤਰਜੀਹਾਂ ਵਿਚ ਸ਼ਾਮਿਲ ਕੀਤਾ ਹੈ। ਪੰਜਾਬ ਦੇ ਨੌਜਵਾਨਾਂ ਨੂੰ ਆਤਮ-ਨਿਰਭਰ ਬਣਾਉਣ ਲਈ ਉਨ੍ਹਾਂ ਨੂੰ ਮਿਆਰੀ ਸਿੱਖਿਆ ਅਤੇ ਰੁਜ਼ਗਾਰ ਦੇ ਮੌਕੇ ਦੇਣਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਦੇ ਲੋਕ ਹੁਣ ਸਿਰਫ਼ ਬਿਆਨਾਂ ਅਤੇ ਚੋਣਾਂ ਵੇਲੇ ਕੀਤੇ ਵਾਅਦਿਆਂ ਨਾਲ ਸੰਤੁਸ਼ਟ ਨਹੀਂ ਹੋਣਗੇ। ਲੋਕ ਕੰਮ, ਵਿਕਾਸ, ਪਾਰਦਰਸ਼ਤਾ ਅਤੇ ਨੌਜਵਾਨਾਂ ਦੇ ਭਵਿੱਖ ਲਈ ਠੋਸ ਨਤੀਜੇ ਦੇਖਣਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਨੂੰ ਨਵੀਂ ਦਿਸ਼ਾ ਦੇਣ ਅਤੇ ਨੌਜਵਾਨਾਂ ਨੂੰ ਮੌਕੇ ਪ੍ਰਦਾਨ ਕਰਨ ਦੀ ਕੋਸ਼ਿਸ਼ ਜਾਰੀ ਹੈ। ਪੰਜਾਬ ਦਾ ਭਵਿੱਖ ਆਧੁਨਿਕ ਸਿੱਖਿਆ, ਤਰੱਕੀ ਅਤੇ ਨੌਜਵਾਨਾਂ ਦੀ ਕਾਬਲੀਅਤ ਨਾਲ ਤੈਅ ਹੋਵੇਗਾ, ਨਾ ਕਿ ਪੁਰਾਣੀ ਰਵਾਇਤੀ ਸਿਆਸਤ ਨਾਲ।