06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2026

2027 ਦੀਆਂ ਵਿਧਾਨ ਸਭਾ ਚੋਣਾਂ ’ਚ ਲਾਲਜੀਤ ਸਿੰਘ ਭੁੱਲਰ ਜਾਂ ਉਨ੍ਹਾਂ ਦੇ ਪਰਿਵਾਰਕ ਮੈਂਬਰ ਨੂੰ ਟਿਕਟ ਦੇਣ ਦੀ ਉੱਠੀ ਮੰਗ

ਪੱਟੀ, 6 ਨਵੰਬਰ( ਅਵਤਾਰ ਸਿੰਘ ਖਹਿਰਾ, ਕੁਲਵਿੰਦਰ ਪਾਲ ਸਿੰਘ ਕਾਲੇਕੇ)–ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਹੁਣ ਤੋਂ ਹੀ ਤੇਜ਼ ਹੋਣ ਲੱਗੀਆਂ ਹਨ। ਵਿਧਾਨ ਸਭਾ ਹਲਕਾ ਪੱਟੀ ਵਿਚ ਆਮ ਆਦਮੀ ਪਾਰਟੀ ਦੀ ਟਿਕਟ ਨੂੰ ਲੈ ਕੇ ਸਿਆਸੀ ਹਲਚਲ ਉਸ ਸਮੇਂ ਹੋਰ ਤੇਜ਼ ਹੋ ਗਈ, ਜਦੋਂ ਹਲਕੇ ਦੇ ਵੱਖ-ਵੱਖ ਪਿੰਡਾਂ ਦੇ ਪੰਚਾਂ-ਸਰਪੰਚਾਂ, ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਮੈਂਬਰਾਂ ਸਮੇਤ ਹੋਰ ਪਾਰਟੀ ਆਗੂਆਂ ਨੇ ਪਾਰਟੀ ਹਾਈਕਮਾਂਡ ਤੋਂ ਮੰਗ ਕੀਤੀ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਪੱਟੀ ਹਲਕੇ ਤੋਂ ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਜਾਂ ਉਨ੍ਹਾਂ ਦੇ ਪਰਿਵਾਰਕ ਮੈਂਬਰ ਨੂੰ ਪਾਰਟੀ ਦੀ ਟਿਕਟ ਦਿੱਤੀ ਜਾਵੇ।

Ad Position 21
No active advertisement
ਅਜੀਤ ਡੈਸਕ 07-11-2026
ਪੱਟੀ, 6 ਨਵੰਬਰ( ਅਵਤਾਰ ਸਿੰਘ ਖਹਿਰਾ, ਕੁਲਵਿੰਦਰ ਪਾਲ ਸਿੰਘ ਕਾਲੇਕੇ)–ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਹੁਣ ਤੋਂ ਹੀ ਤੇਜ਼ ਹੋਣ ਲੱਗੀਆਂ ਹਨ। ਵਿਧਾਨ ਸਭਾ ਹਲਕਾ ਪੱਟੀ ਵਿਚ ਆਮ ਆਦਮੀ ਪਾਰਟੀ ਦੀ ਟਿਕਟ ਨੂੰ ਲੈ ਕੇ ਸਿਆਸੀ ਹਲਚਲ ਉਸ ਸਮੇਂ ਹੋਰ ਤੇਜ਼ ਹੋ ਗਈ, ਜਦੋਂ ਹਲਕੇ ਦੇ ਵੱਖ-ਵੱਖ ਪਿੰਡਾਂ ਦੇ ਪੰਚਾਂ-ਸਰਪੰਚਾਂ, ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਮੈਂਬਰਾਂ ਸਮੇਤ ਹੋਰ ਪਾਰਟੀ ਆਗੂਆਂ ਨੇ ਪਾਰਟੀ ਹਾਈਕਮਾਂਡ ਤੋਂ ਮੰਗ ਕੀਤੀ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਪੱਟੀ ਹਲਕੇ ਤੋਂ ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਜਾਂ ਉਨ੍ਹਾਂ ਦੇ ਪਰਿਵਾਰਕ ਮੈਂਬਰ ਨੂੰ ਪਾਰਟੀ ਦੀ ਟਿਕਟ ਦਿੱਤੀ ਜਾਵੇ। ਇਸ ਸਬੰਧੀ ਜਿਲਾ ਪਰਿਸ਼ਦ ਮੈਂਬਰ ਸਿਕੰਦਰ ਸਿੰਘ ਚੀਮਾ, ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਗੁਰਪਿੰਦਰ ਸਿੰਘ ਉੱਪਲ, ਸਰਪੰਚ ਰਣਜੀਤ ਸਿੰਘ ਕੋਟ ਬੁੱਢਾ, ਸਰਪੰਚ ਸੁਖਦੇਵ ਸਿੰਘ ਜੋੜਾ, ਬਲਾਕ ਸੰਮਤੀ ਮੈਬਰ ਪਰਮਿੰਦਰ ਸਿੰਘ ਕੈਰੋਂ ਸਮੇਤ ਆਦਿ ਆਗੂਆਂ ਨੇ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਸੀਨੀਅਰ ਆਗੂ ਮਨੀਸ਼ ਸਿਸੋਦੀਆ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਪੀਲ ਕਰਦਿਆਂ ਕਿਹਾ ਕਿ ਪੱਟੀ ਹਲਕੇ ਦੀ ਜ਼ਮੀਨੀ ਸਿਆਸੀ ਸਥਿਤੀ, ਪਾਰਟੀ ਲਈ ਕੀਤੀ ਗਈ ਮਿਹਨਤ ਅਤੇ ਲੋਕਾਂ ਵਿਚ ਆਗੂਆਂ ਦੀ ਪਕੜ ਨੂੰ ਮੁੱਖ ਰੱਖ ਕੇ ਟਿਕਟ ਦਾ ਫ਼ੈਸਲਾ ਲਿਆ ਜਾਵੇ। ਆਗੂਆਂ ਨੇ ਕਿਹਾ ਕਿ ਲਾਲਜੀਤ ਸਿੰਘ ਭੁੱਲਰ ਨੇ ਕੋਰੋਨਾ ਕਾਲ ਤੋਂ ਲੈ ਕੇ 2022 ਦੀਆਂ ਵਿਧਾਨ ਸਭਾ ਚੋਣਾਂ ਤੱਕ ਪਾਰਟੀ ਲਈ ਅਣਥੱਕ ਮਿਹਨਤ ਕੀਤੀ। ਉਨ੍ਹਾਂ ਦਾਅਵਾ ਕੀਤਾ ਕਿ ਭੁੱਲਰ ਨੇ ਪੱਟੀ ਹਲਕੇ ਵਿਚ ਪਾਰਟੀ ਨੂੰ ਮਜ਼ਬੂਤ ਕਰਨ ਲਈ ਪਿੰਡ-ਪਿੰਡ ਜਾ ਕੇ ਲੋਕਾਂ ਨਾਲ ਸੰਪਰਕ ਬਣਾਇਆ ਅਤੇ ਸਿਆਸੀ ਤੌਰ ’ਤੇ ਮਜ਼ਬੂਤ ਮੰਨੇ ਜਾਂਦੇ ਕੈਰੋਂ ਪਰਿਵਾਰ ਅਤੇ ਕਾਂਗਰਸੀ ਆਗੂ ਹਰਮਿੰਦਰ ਸਿੰਘ ਗਿੱਲ ਨੂੰ ਚੋਣਾਂ ਵਿਚ ਮਾਤ ਦੇ ਕੇ ਪੱਟੀ ਦੀ ਸੀਟ ਆਮ ਆਦਮੀ ਪਾਰਟੀ ਦੀ ਝੋਲੀ ਪਾਈ। ਇਸ ਤੋਂ ਬਾਅਦ ਵੀ ਉਨ੍ਹਾਂ ਨੇ ਲਗਾਤਾਰ ਚਾਰ ਸਾਲ ਪਾਰਟੀ ਅਤੇ ਹਲਕੇ ਲਈ ਕੰਮ ਕੀਤਾ। ਉਨ੍ਹਾਂ ਕਿਹਾ ਕਿ ਪਾਰਟੀ ਦੀ ਮਜ਼ਬੂਤੀ ਲਈ ਜ਼ਮੀਨੀ ਪੱਧਰ ’ਤੇ ਕੰਮ ਕਰਨ ਵਾਲੇ ਆਗੂਆਂ ਅਤੇ ਵਰਕਰਾਂ ਦੀ ਰਾਏ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾਣਾ ਚਾਹੀਦਾ। ਪਿੰਡਾਂ ਦੇ ਪੰਚਾਂ-ਸਰਪੰਚਾਂ ਨੂੰ ਲੋਕਾਂ ਦੀ ਨਬਜ਼ ਅਤੇ ਹਲਕੇ ਦੇ ਸਿਆਸੀ ਹਾਲਾਤਾਂ ਦੀ ਚੰਗੀ ਸਮਝ ਹੁੰਦੀ ਹੈ। ਇਸ ਲਈ 2027 ਦੀਆਂ ਚੋਣਾਂ ਲਈ ਉਮੀਦਵਾਰ ਦੀ ਚੋਣ ਕਰਦੇ ਸਮੇਂ ਉਨ੍ਹਾਂ ਦੀ ਰਾਏ ਨੂੰ ਵੀ ਵਿਸ਼ੇਸ਼ ਮਹੱਤਵ ਦਿੱਤਾ ਜਾਵੇ। ਆਗੂਆਂ ਨੇ ਸਪੱਸ਼ਟ ਕੀਤਾ ਕਿ ਉਨ੍ਹਾਂ ਦੀ ਇਹ ਮੰਗ ਕਿਸੇ ਹੋਰ ਆਗੂ ਦਾ ਵਿਰੋਧ ਕਰਨ ਲਈ ਨਹੀਂ, ਸਗੋਂ ਪਾਰਟੀ ਦੀ ਜਿੱਤ ਦੀਆਂ ਸੰਭਾਵਨਾਵਾਂ ਨੂੰ ਮਜ਼ਬੂਤ ਕਰਨ ਦੇ ਮਕਸਦ ਨਾਲ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਪਾਰਟੀ ਹਾਈਕਮਾਂਡ ਲਾਲਜੀਤ ਸਿੰਘ ਭੁੱਲਰ ਜਾਂ ਉਨ੍ਹਾਂ ਦੇ ਪਰਿਵਾਰਕ ਮੈਂਬਰ ਨੂੰ ਪੱਟੀ ਤੋਂ ਚੋਣ ਮੈਦਾਨ ਵਿਚ ਉਤਾਰਦੀ ਹੈ ਤਾਂ ਉਹ ਪੂਰੀ ਤਨਦੇਹੀ ਨਾਲ ਪਾਰਟੀ ਦੇ ਹੱਕ ਵਿੱ ਕੰਮ ਕਰਨਗੇ ਅਤੇ ਸੀਟ ਪਾਰਟੀ ਦੀ ਝੋਲੀ ਪਾਉਣ ਲਈ ਯਤਨਸ਼ੀਲ ਰਹਿਣਗੇ। ਇਸ ਮੌਕੇ ਸਰਪੰਚ ਨਛੱਤਰ ਸਿੰਘ ਸਰਹਾਲੀ, ਵਾਈਸ ਚੇਅਰਮੈਨ ਗੁਰਜੀਤ ਸਿੰਘ ਉਬੋਕੇ, ਨੰਬਰਦਾਰ ਜਤਿੰਦਰ ਸਿੰਘ ਕੈਰੋਂ, ਪ੍ਰਧਾਨ ਪ੍ਰਿਤਪਾਲ ਸਿੰਘ ਜੌੜਾ, ਸੁਖਜਿੰਦਰ ਸਿੰਘ, ਸੁਖਵਿੰਦਰ ਸਿੰਘ ਫੌਜੀ, ਗੁਲਾਲ ਸਿੰਘ, ਬਲਦੇਵ ਸਿੰਘ ਬੁਰਜ ਪੂਹਲਾ, ਵਿਰਸਾ ਸਿੰਘ, ਸੁਖਵਿੰਦਰ ਸਿੰਘ, ਰਜਵੰਤ ਸਿੰਘ ਢਿੱਲੋਂ, ਭੋਲਾ ਜੋਤੀ ਸ਼ਾਹ, ਲਵਪ੍ਰੀਤ ਸਿੰਘ ਕੈਰੋਂ, ਸਿਮਰਨ ਕੌਰ, ਆਮੀਕਾ, ਕਵਲਜੀਤ ਕੌਰ, ਕੁਲਵਿੰਦਰ ਕੌਰ, ਕੁਲਬੀਰ ਕੌਰ, ਪਰਮਜੀਤ ਕੌਰ, ਬਲਕਾਰ ਸਿੰਘ, ਰੇਸ਼ਮ ਸਿੰਘ, ਗੁਰਮੇਤ ਸਿੰਘ, ਗੁਰਸੇਵਕ ਸਿੰਘ, ਗੁਰਲਾਲ ਸਿੰਘ, ਕੋਮਲਪ੍ਰੀਤ ਸਿੰਘ, ਮਲਕੀਤ ਸਿੰਘ, ਸੁੱਖਾ ਸਿੰਘ, ਪ੍ਰਤਾਪ ਸਿੰਘ, ਗੁਰਭੇਜ ਸਿੰਘ ਟੀਟੂ, ਲਵਪ੍ਰੀਤ ਸਿੰਘ, ਕੁਲਦੀਪ ਸਿੰਘ, ਸਤਨਾਮ ਸਿੰਘ ਅਤੇ ਚਨਪ੍ਰੀਤ ਸਿੰਘ ਸਮੇਤ ਹੋਰ ਆਗੂ ਤੇ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਪੁਲਿਸ ਵਲੋਂ ਨਸ਼ੀਲੇ ਪਦਾਰਥਾਂ ਸਮੇਤ 17 ਵਿਅਕਤੀ ਗ੍ਰਿਫ਼ਤਾਰ - ਐੱਸ.ਐਸ.ਪੀ. ਸੁਰਿੰਦਰ ਲਾਂਬਾ ਅਗਲੀ ਖ਼ਬਰ ਪੰਜਾਬ ਦੇ ਨੌਜਵਾਨਾਂ ਨੂੰ ਅਫ਼ਸਰ ਬਣਾਉਣ ਦਾ ਸੁਪਨਾ ਦੇਖ ਰਹੀ ਸਰਕਾਰ, ਅਕਾਲੀ ਦਲ ਦੀ ਸੋਚ ਅਜੇ ਵੀ ਪੁਰਾਣੀ ਸਿਆਸਤ ਤੱਕ ਸੀ...
Ad Position 24