ਜ਼ਿਲ੍ਹਾ ਪੁਲਿਸ ਵਲੋਂ ਨਸ਼ੀਲੇ ਪਦਾਰਥਾਂ ਸਮੇਤ
17 ਵਿਅਕਤੀ ਗ੍ਰਿਫ਼ਤਾਰ - ਐੱਸ.ਐਸ.ਪੀ. ਸੁਰਿੰਦਰ ਲਾਂਬਾ
ਤਰਨ ਤਾਰਨ, 6 ਨਵੰਬਰ (ਹਰਿੰਦਰ ਸਿੰਘ)— ਜ਼ਿਲ੍ਹਾ ਪੁਲਿਸ ਵਲੋਂ ‘ਯੁੱਧ ਨਸ਼ਿਆਂ ਵਿਰੁੱਧ’ ਚਲਾਈ ਜਾ ਰਹੀ ਮੁਹਿੰਮ ਤਹਿਤ ਕਾਰਵਾਈ ਕਰਦਿਆਂ ਵੱਖ-ਵੱਖ ਥਾਣਿਆਂ ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦਾ ਸੇਵਨ ਕਰਨ ਵਾਲੇ 17 ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਐੱਸ.
ਤਰਨ ਤਾਰਨ, 6 ਨਵੰਬਰ (ਹਰਿੰਦਰ ਸਿੰਘ)— ਜ਼ਿਲ੍ਹਾ ਪੁਲਿਸ ਵਲੋਂ ‘ਯੁੱਧ ਨਸ਼ਿਆਂ ਵਿਰੁੱਧ’ ਚਲਾਈ ਜਾ ਰਹੀ ਮੁਹਿੰਮ ਤਹਿਤ ਕਾਰਵਾਈ ਕਰਦਿਆਂ ਵੱਖ-ਵੱਖ ਥਾਣਿਆਂ ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦਾ ਸੇਵਨ ਕਰਨ ਵਾਲੇ 17 ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਥਾਣਾ ਚੋਹਲਾ ਸਾਹਿਬ ਦੇ ਐੱਸ.ਆਈ. ਗੁਰਮੁੱਖ ਸਿੰਘ ਨੇ ਗਸਤ ਦੌਰਾਨ ਅਮਰਜੀਤ ਸਿੰਘ ਉਰਫ ਬਿੱਲਾ ਪੁੱਤਰ ਜਰਨੈਲ ਸਿੰਘ ਵਾਸੀ ਪਿੰਡ ਘੜਕਾ ਨੂੰ ਨਸ਼ੇ ਦਾ ਸੇਵਨ ਕਰਦਿਆਂ ਕਾਬੂ ਕੀਤਾ ਹੈ। ਇਸੇ ਤਰ੍ਹਾਂ ਥਾਣਾ ਝਬਾਲ ਦੇ ਐੱਸ.ਆਈ. ਕਰਨਦੀਪ ਕੰਬੋਜ ਨੇ ਪਟਵਾਰਖਾਨਾ ਅੱਡਾ ਪੰਜਵੜ ਤੋਂ ਜੈਮਲ ਸਿੰਘ ਪੁੱਤਰ ਲਾਭ ਸਿੰਘ, ਜਸ਼ਨਦੀਪ ਸਿੰਘ ਉਰਫ ਭੁੱਚਰੀ ਪੁੱਤਰ ਚਮਕੌਰ ਸਿੰਘ ਉਰਫ ਬਿੱਟੂ, ਅਰਸ਼ਦੀਪ ਸਿੰਘ ਪੁੱਤਰ ਸੇਵਕ ਸਿੰਘ ਵਾਸੀਅਨ ਸੋਹਲ, ਪਰਮਿੰਦਰ ਸਿੰਘ ਪੁੱਤਰ ਅਮਰਜੀਤ ਸਿੰਘ ਵਾਸੀ ਭੋਜੀਆਂ ਨੂੰ ਨਸ਼ੇ ਦਾ ਸੇਵਨ ਕਰਦਿਆੰ ਕਾਬੂ ਕਰਕੇ ਉਨ੍ਹਾਂ ਪਾਸੋਂ 10 ਰੁਪਏ ਦਾ ਨੋਟ ਦੀ ਬਣੀ ਪਾਈਪ, ਸਿਲਵਰ ਪੇਪਰ ਪੰਨੀ ਅਤੇ ਲਾਈਟਰ ਬਰਾਮਦ ਕੀਤਾ ਹੈ। ਇਸੇ ਤਰ੍ਹਾਂ ਥਾਣਾ ਭਿੱਖੀਵਿੰਡ ਦੇ ਐੱਸ.ਆਈ. ਪਰਵਿੰਦਰ ਸਿੰਘ ਨੇ ਗਸ਼ਤ ਦੌਰਾਨ ਸਟੇਡੀਆਮ ਭਿੱਖੀਵਿੰਡ ਤੋਂ ਗੁਰਪ੍ਰੀਤ ਸਿੰਘ ਪੁੱਤਰ ਗੁਰਨਾਮ ਸਿੰਘ ਵਾਸੀ ਮਾੜੀਮੇਘਾ, ਕਰਨ ਸਿੰਘ ਪੁੱਤਰ ਬਲਕਾਰ ਸਿੰਘ ਵਾਸੀ ਭਿੱਖੀਵਿੰਡ, ਮੰਗਾ ਸਿੰਘ ਪੁੱਤਰ ਜਰਨੈਲ ਸਿੰਘ ਵਾਸੀ ਚੇਲਾ ਨੂੰ ਨਸ਼ੇ ਦਾ ਸੇਵਨ ਕਰਦਿਆਂ ਕਾਬੂ ਕਰਕੇ ਉਨ੍ਹਾਂ ਪਾਸੋਂ ਇਕ ਲਾਈਟਰ, 10 ਰੁਪਏ ਦਾ ਨੋਟ, ਇਕ ਸਿਲਵਰ ਪੰਨੀ ਹੈਰੋਇਨ ਬਰਾਮਦ ਕੀਤੀ ਹੈ। ਇਸੇ ਤਰ੍ਹਾਂ ਥਾਣਾ ਖਾਲੜਾ ਦੇ ਏ.ਐੱਸ.ਆਈ. ਸੁਖਵਿੰਦਰ ਸਿੰਘ ਨੇ ਪੁਰਾਣਾ ਰੈਸਟ ਪਾਊਸ ਖਾਲੜਾ ਤੋਂ ਸੋਨਾ ਸਿੰਘ ਪੁੱਤਰ ਕਰਮ ਸਿੰਘ, ਰੋਹਿਤ ਸਿੰਘ ਪੁੱਤਰ ਸਰਵਣ ਸਿੰਘ ਵਾਸੀਅਨ ਦੋਦੇ ਨੂੰ ਨਸ਼ੇ ਦਾ ਸੇਵਨ ਕਰਦਿਆਂ ਕਾਬੂ ਕਰਕੇ ਉਨ੍ਹਾਂ ਪਾਸੋਂ ਇਕ ਸਿਲਵਰ ਪੰਨੀ ਜਿਸ ’ਤੇ ਹੈਰੋਇਨ ਚਿਪਕੀ ਹੋਈ, ਇਕ ਲਾਈਟਰ, 10 ਰੁਪਏ ਦਾ ਨੋਟ ਬਰਾਮਦ ਕੀਤਾ ਹੈ। ਇਸੇ ਤਰ੍ਹਾਂ ਥਾਣਾ ਸਰਹਾਲੀ ਦੇ ਏ.ਐੱਸ.ਆਈ. ਹਰਪਾਲ ਸਿੰਘ ਨੇ ਪਿੰਡ ਦਦੇਹਰ ਸਾਹਿਬ ਦੀ ਮੜੀਆ ਤੋ ਗਸ਼ਤ ਦੌਰਾਨ ਗੁਰਪ੍ਰੀਤ ਸਿੰਘ ਪੁੱਤਰ ਚਾਨਣ ਸਿੰਘ ਵਾਸੀ ਰੱਤਾ ਗੁੱਦਾ ਹਰੀਕੇ, ਜਰਮਨਜੀਤ ਸਿੰਘ ਪੁੱਤਰ ਅਰਜਨ ਸਿੰਘ ਵਾਸੀ ਕੋਟਦਾਤਾ ਹਰੀਕੇ ਨੂੰ ਨਸ਼ੇ ਦਾ ਸੇਵਨ ਕਰਦਿਆਂ ਕਾਬੂ ਕਰਕੇ ਉਨ੍ਹਾਂ ਪਾਸੋਂ ਹੈਰੋਇਨ ਨਾਲ ਲਿਬੜੀ ਹੋਈ ਸਿਲਵਰ ਪੰਨੀ, ਇਕ ਲਾਈਟਰ, 10 ਰੁਪਏ ਦਾ ਨੋਟ ਬਰਾਮਦ ਕੀਤਾ ਹੈ। ਇਸੇ ਤਰ੍ਹਾਂ ਥਾਣਾ ਭਿੱਖੀਵਿੰਡ ਦੀ ਪੁਲਿਸ ਦੇ ਏ.ਐੱਸ.ਆਈ. ਲਖਬੀਰ ਸਿੰਘ ਨੇ ਜੀ.ਟੀ. ਰੋਡ ਭਿੱਖੀਵਿੰਡ ਪੂਹਲਾ ਮੋੜ ਤੋਂ ਨਾਕਾਬੰਦੀ ਦੌਰਾਨ ਹਰਦੇਵ ਸਿੰਘ ਪੁੱਤਰ ਹੀਰਾ ਸਿੰਘ ਵਾਸੀ ਭਿੱਖੀਵਿੰਡ ਨੂੰ ਕਾਬੂ ਕਰਕੇ ਉਸ ਪਾਸੋਂ ਇਕ ਕੈਨੀ ਪਲਾਸਟਿਕ ਜਿਸ ਵਿਚ 8 ਬੋਤਲਾਂ ਨਾਜਾਇਜ ਸ਼ਰਾਬ ਸਨ ਨੂੰ ਬਰਾਮਦ ਕੀਤਾ ਹੈ। ਇਸੇ ਤਰ੍ਹਾਂ ਥਾਣਾ ਸਰਾਏ ਅਮਾਨਤ ਖਾਂ ਦੇ ਐੱਸ.ਆਈ. ਗੁਰਸੇਵਕ ਸਿੰਘ ਨੇ ਪੁਲਿਸ ਪਾਰਟੀ ਸਮੇਤ ਪਿੰਡ ਨੌਸ਼ਹਿਰਾ ਢਾਲਾ ਤੋ ਮਨਰਾਜ ਸਿੰਘ ਪੁੱਤਰ ਪ੍ਰੀਤਪਾਲ ਸਿੰਘ ਵਾਸੀ ਤਲਵੰਡੀ ਮੋੜ ਸਿੰਘ ਹਾਲ ਵਾਸੀ ਪਿੰਡ ਕਸੇਲ, ਹਰਪ੍ਰੀਤ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਝਬਾਲ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ 4 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਕਾਬੂ ਕੀਤੇ ਵਿਅਕਤੀਆਂ ਖਿਲਾਫ ਐੱਨ.ਡੀ.ਪੀ.ਐੱਸ.ਐਕਟ ਅਤੇ ਐਕਸਾਈਜ ਐਕਟ ਤਹਿਤ ਮਾਮਲੇ ਦਰਜ ਕਰਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।