ਪੱਤਰਕਾਰ ਭਾਈਚਾਰੇ ਨਾਲ ਰੂਬਰੂ ਹੋਏ ਰਮਨਦੀਪ ਕੌਰ ਸ਼ੇਰੋਂ ਅਵਤਾਰ ਸਿੰਘ ਬਿੱਲਾ ਸ਼ੇਰੋਂ
ਤਰਨ ਤਾਰਨ, 7 ਨਵੰਬਰ (ਹਰਿੰਦਰ ਸਿੰਘ)– ਵਿਧਾਨ ਸਭਾ ਹਲਕਾ ਸ੍ਰੀ ਖਡੂਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬੀਬਾ ਰਮਨਦੀਪ ਕੌਰ ਸੇਰੋ ਅਤੇ ਸਰਪੰਚ ਅਵਤਾਰ ਸਿੰਘ ਬਿੱਲਾ ਸੇਰੋ ਨੇ ਪੱਤਰਕਾਰ ਭਾਈਚਾਰੇ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਪੱਤਰਕਾਰਾਂ ਨਾਲ ਹਲਕੇ ਦੇ ਵੱਖ-ਵੱਖ ਮਸਲਿਆਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਅਤੇ ਉਨ੍ਹਾਂ ਦੇ ਕੀਮਤੀ ਸੁਝਾਅ ਵੀ ਲਏ।
ਤਰਨ ਤਾਰਨ, 7 ਨਵੰਬਰ (ਹਰਿੰਦਰ ਸਿੰਘ)– ਵਿਧਾਨ ਸਭਾ ਹਲਕਾ ਸ੍ਰੀ ਖਡੂਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬੀਬਾ ਰਮਨਦੀਪ ਕੌਰ ਸੇਰੋ ਅਤੇ ਸਰਪੰਚ ਅਵਤਾਰ ਸਿੰਘ ਬਿੱਲਾ ਸੇਰੋ ਨੇ ਪੱਤਰਕਾਰ ਭਾਈਚਾਰੇ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਪੱਤਰਕਾਰਾਂ ਨਾਲ ਹਲਕੇ ਦੇ ਵੱਖ-ਵੱਖ ਮਸਲਿਆਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਅਤੇ ਉਨ੍ਹਾਂ ਦੇ ਕੀਮਤੀ ਸੁਝਾਅ ਵੀ ਲਏ। ਇਸ ਮੌਕੇ ਬੀਬਾ ਰਮਨਦੀਪ ਕੌਰ ਸੇਰੋ ਅਤੇ ਅਵਤਾਰ ਸਿੰਘ ਬਿੱਲਾ ਸੇਰੋ ਨੇ ਕਿਹਾ ਕਿ ਪੱਤਰਕਾਰ ਭਾਈਚਾਰਾ ਭਾਰਤੀ ਲੋਕਤੰਤਰ ਦਾ ਅਹਿਮ ਥੰਮ੍ਹ ਹੈ। ਪੱਤਰਕਾਰ ਆਪਣੀ ਕਲਮ ਰਾਹੀਂ ਲੋਕਾਂ ਦੀਆਂ ਸਮੱਸਿਆਵਾਂ, ਸਮਾਜਿਕ ਮੁੱਦਿਆਂ ਅਤੇ ਲੋਕਾਂ ਦੀ ਆਵਾਜ਼ ਨੂੰ ਸਰਕਾਰ ਤੇ ਪ੍ਰਸ਼ਾਸਨ ਤੱਕ ਪਹੁੰਚਾਉਣ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਕਿਹਾ ਕਿ ਪੱਤਰਕਾਰਾਂ ਨਾਲ ਅਜਿਹੀਆਂ ਮੁਲਾਕਾਤਾਂ ਰਾਹੀਂ ਜਿੱਥੇ ਵਿਚਾਰਾਂ ਦਾ ਅਦਾਨ-ਪ੍ਰਦਾਨ ਹੁੰਦਾ ਹੈ, ਉੱਥੇ ਹੀ ਸਮਾਜ ਦੇ ਵੱਖ-ਵੱਖ ਮੁੱਦਿਆਂ ਨੂੰ ਸਮਝਣ ਦਾ ਮੌਕਾ ਵੀ ਮਿਲਦਾ ਹੈ। ਅਖੀਰ ਵਿਚ ਉਨ੍ਹਾਂ ਨੇ ਸਮੂਹ ਪੱਤਰਕਾਰ ਭਾਈਚਾਰੇ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਬੰਦੀ ਛੋੜ ਦਿਵਸ ਅਤੇ ਦੀਵਾਲੀ ਦੇ ਪਵਿੱਤਰ ਤਿਉਹਾਰ ਦੀਆਂ ਹਾਰਦਿਕ ਸ਼ੁੱਭਕਾਮਨਾਵਾਂ ਦਿੱਤੀਆਂ।