07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2026

ਮਾਤਾ ਸਾਹਿਬ ਕੌਰ ਸੈਕੰਡਰੀ ਸਕੂਲ ਭਰੋਵਾਲ ਵਿਖੇ ਬੰਦੀ ਛੋੜ ਦਿਵਸ ਤੇ ਦੀਵਾਲੀ ਦਾ ਤਿਉਹਾਰ ਮਨਾਇਆ

ਫਤਿਆਬਾਦ, 7 ਨਵੰਬਰ (ਹਰਵਿੰਦਰ ਸਿੰਘ ਧੂੰਦਾ)–ਮਾਤਾ ਸਾਹਿਬ ਕੌਰ ਮਾਡਰਨ ਸੀਨੀਅਰ ਸੈਕੰਡਰੀ ਸਕੂਲ ਭਰੋਵਾਲ ਵਿਖੇ ਬੰਦੀ ਛੋੜ ਦਿਵਸ ਅਤੇ ਦੀਵਾਲੀ ਦਾ ਤਿਉਹਾਰ ਬੜੇ ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਬੱਚਿਆਂ ਵਲੋਂ ਵੱਖ-ਵੱਖ ਰੰਗਾਂ ਦੀਆਂ ਮਨਮੋਹਕ ਰੰਗੋਲੀਆਂ ਬਣਾਈਆਂ ਗਈਆਂ ਅਤੇ ਆਪਣੇ ਕਲਾਸ ਰੂਮਾਂ ਨੂੰ ਬਹੁਤ ਹੀ ਸੁੰਦਰ ਢੰਗ ਨਾਲ ਸਜਾਇਆ ਗਿਆ।

Ad Position 21
No active advertisement
ਅਜੀਤ ਡੈਸਕ 08-11-2026
ਫਤਿਆਬਾਦ, 7 ਨਵੰਬਰ (ਹਰਵਿੰਦਰ ਸਿੰਘ ਧੂੰਦਾ)–ਮਾਤਾ ਸਾਹਿਬ ਕੌਰ ਮਾਡਰਨ ਸੀਨੀਅਰ ਸੈਕੰਡਰੀ ਸਕੂਲ ਭਰੋਵਾਲ ਵਿਖੇ ਬੰਦੀ ਛੋੜ ਦਿਵਸ ਅਤੇ ਦੀਵਾਲੀ ਦਾ ਤਿਉਹਾਰ ਬੜੇ ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਬੱਚਿਆਂ ਵਲੋਂ ਵੱਖ-ਵੱਖ ਰੰਗਾਂ ਦੀਆਂ ਮਨਮੋਹਕ ਰੰਗੋਲੀਆਂ ਬਣਾਈਆਂ ਗਈਆਂ ਅਤੇ ਆਪਣੇ ਕਲਾਸ ਰੂਮਾਂ ਨੂੰ ਬਹੁਤ ਹੀ ਸੁੰਦਰ ਢੰਗ ਨਾਲ ਸਜਾਇਆ ਗਿਆ। ਇਸ ਦੇ ਨਾਲ ਹੀ ਵਿਦਿਆਰਥੀਆਂ ਨੇ ਡਾਂਸ ਪੇਸ਼ਕਾਰੀਆਂ ਵਿਚ ਵੀ ਵੱਧ-ਚੜ੍ਹ ਕੇ ਹਿੱਸਾ ਲਿਆ । ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਮੈਡਮ ਨਵਜੋਤੀ ਨੇ ਸਾਰੇ ਵਿਦਿਆਰਥੀਆਂ ਨੂੰ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਲੱਖ-ਲੱਖ ਵਧਾਈਆਂ ਦਿੱਤੀਆਂ। ਇਸ ਮੌਕੇ ਸਕੂਲ ਦੇ ਚੇਅਰਪਰਸਨ ਸੁਖਵਿੰਦਰ ਕੌਰ, ਐਮ.ਡੀ. ਤਜਿੰਦਰ ਸਿੰਘ, ਸਕੱਤਰ ਬਨਵੀਰ ਸਿੰਘ, ਮੈਨੇਜਮੈਂਟ ਕਮੇਟੀ ਮੈਂਬਰ ਸੰਗੀਤ ਕੌਰ ਅਤੇ ਸਮੂਹ ਸਟਾਫ ਵਲੋਂ ਵੀ ਸਾਰੇ ਵਿਦਿਆਰਥੀਆਂ ਨੂੰ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਮੁਬਾਰਕਾਂ ਦਿੱਤੀਆਂ ਗਈਆਂ।
Ad Position 22
No active advertisement
ਪਿਛਲੀ ਖ਼ਬਰ ਬਾਬਾ ਸਿਧਾਣਾ ਪਬਲਿਕ ਸਕੂਲ ਸੇਰੋ ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਲਗਾਤਾਰ ਚੌਥੇ ਸਾਲ ਬਲਾਕ ਪਟਿਆਲਾ-2 ਨੇ ਜਿੱਤੀ ਓਵਰਆਲ ਟਰਾਫੀ
Ad Position 24