ਬਾਬਾ ਸਿਧਾਣਾ ਪਬਲਿਕ ਸਕੂਲ ਸੇਰੋ ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ
ਤਰਨ ਤਾਰਨ, 7 ਨਵੰਬਰ (ਪਰਮਜੀਤ ਜੋਸ਼ੀ)– ਪੇਂਡੂ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਬਾਬਾ ਸਿਧਾਣਾ ਪਬਲਿਕ ਸਕੂਲ ਸੇਰੋ ਵਿਖੇ ਦੀਵਾਲੀ ਦਾ ਤਿਉਹਾਰ ਜੋ ਕਿ ਰੌਸ਼ਨੀਆਂ ਨਾਲ ਸੰਬੰਧਤ ਹੈ, ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਬੱਚਿਆਂ ਵਲੋਂ ਆਪਣੇ ਕਮਰਿਆਂ ਦੀ ਸਜਾਵਟ ਬਹੁਤ ਵਧੀਆ ਤਰੀਕੇ ਨਾਲ ਕੀਤੀ ਗਈ ਤੇ ਵੱਖ-ਵੱਖ ਤਰ੍ਹਾਂ ਦੀਆਂ ਰੰਗੋਲੀਆਂ ਬਣਾਈਆਂ ਗਈਆਂ।
ਤਰਨ ਤਾਰਨ, 7 ਨਵੰਬਰ (ਪਰਮਜੀਤ ਜੋਸ਼ੀ)– ਪੇਂਡੂ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਬਾਬਾ ਸਿਧਾਣਾ ਪਬਲਿਕ ਸਕੂਲ ਸੇਰੋ ਵਿਖੇ ਦੀਵਾਲੀ ਦਾ ਤਿਉਹਾਰ ਜੋ ਕਿ ਰੌਸ਼ਨੀਆਂ ਨਾਲ ਸੰਬੰਧਤ ਹੈ, ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਬੱਚਿਆਂ ਵਲੋਂ ਆਪਣੇ ਕਮਰਿਆਂ ਦੀ ਸਜਾਵਟ ਬਹੁਤ ਵਧੀਆ ਤਰੀਕੇ ਨਾਲ ਕੀਤੀ ਗਈ ਤੇ ਵੱਖ-ਵੱਖ ਤਰ੍ਹਾਂ ਦੀਆਂ ਰੰਗੋਲੀਆਂ ਬਣਾਈਆਂ ਗਈਆਂ। ਸਕੂਲ ਦੇ ਚੇਅਰਮੈਨ ਗੁਲਜਾਰ ਸਿੰਘ ਨੇ ਕਿਹਾ ਕਿ ਇਹ ਤਿਉਹਾਰ ਰਲ ਮਿਲ ਕੇ ਮਨਾਉਣਾ ਚਾਹੀਦਾ ਹੈ। ਇਸ ਮੌਕੇ ਤੇ ਵਾਈਸ ਪ੍ਰਿੰਸੀਪਲ ਹਰਪ੍ਰੀਤ ਕੌਰ ਨੇ ਦੀਵਾਲੀ ਦੇ ਤਿਉਹਾਰ ਅਤੇ ਬੰਦੀ ਛੋੜ ਦਿਵਸ ਦੇ ਇਤਿਹਾਸ ਸੰਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਤੇ ਬੱਚਿਆਂ ਨੂੰ ਪਟਾਕੇ ਨਾ ਚਲਾ ਕੇ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਦਾ ਸੰਦੇਸ਼ ਦਿੱਤਾ। ਇਸ ਮੌਕੇ ਹਰਪ੍ਰੀਤ ਕੌਰ, ਰੁਪਿੰਦਰ ਕੌਰ, ਸੁਖਮਨਪ੍ਰੀਤ ਕੌਰ, ਲਵਪ੍ਰੀਤ ਕੌਰ, ਅਮਾਨਤਜੀਤ ਕੌਰ, ਮਨਦੀਪ ਕੌਰ ਆਦਿ ਸਮੂਹ ਸਟਾਫ ਹਾਜ਼ਰ ਸੀ।