ਗੁਰਬਾਣੀ ਕੰਠ ਮੁਕਾਬਲੇ ਵਿਚ ਬੀਬੀ ਰਜਨੀ ਸਕੂਲ ਦੀ ਵਿਦਿਆਰਥਣ ਕਵਲਜੀਤ ਕੌਰ ਦਾ ਪੰਜਾਬ ਭਰ ’ਚੋਂ ਦੂਜਾ ਸਥਾਨ ਹਾਸਿਲ
ਪੱਟੀ, 7 ਨਵੰਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)– ਗੁਰਮਤਿ ਗਿਆਨ ਮਿਸ਼ਨਰੀ ਕਾਲਜ ਵਲੋਂ ਕਰਵਾਏ ਗਏ ਪੰਜਾਬ ਪੱਧਰੀ ਧਾਰਮਿਕ ਮੁਕਾਬਲਿਆਂ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਸਿੱਧ ਵਿਦਿਅਕ ਸੰਸਥਾ ਬੀਬੀ ਰਜਨੀ ਸੀਨੀਅਰ ਸੈਕੰਡਰੀ ਸਕੂਲ ਪੱਟੀ ਦੀ ਵਿਦਿਆਰਥਣ ਨੇ ਸ਼ਾਨਦਾਰ ਪ੍ਰਾਪਤੀ ਕਰਕੇ ਸਕੂਲ ਅਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ ਹੈ। ਸਕੂਲ ਦੀ ਬਾਰ੍ਹਵੀਂ ਜਮਾਤ ਦੀ ਵਿਦਿਆਰਥਣ ਕਵਲਜੀਤ ਕੌਰ ਨੇ ਗੁਰਬਾਣੀ ਕੰਠ ਮੁਕਾਬਲੇ ਵਿੱਚ ਪੰਜਾਬ ਭਰ ਵਿਚੋਂ ਦੂਜਾ ਸਥਾਨ ਹਾਸਲ ਕੀਤਾ।
ਪੱਟੀ, 7 ਨਵੰਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)– ਗੁਰਮਤਿ ਗਿਆਨ ਮਿਸ਼ਨਰੀ ਕਾਲਜ ਵਲੋਂ ਕਰਵਾਏ ਗਏ ਪੰਜਾਬ ਪੱਧਰੀ ਧਾਰਮਿਕ ਮੁਕਾਬਲਿਆਂ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਸਿੱਧ ਵਿਦਿਅਕ ਸੰਸਥਾ ਬੀਬੀ ਰਜਨੀ ਸੀਨੀਅਰ ਸੈਕੰਡਰੀ ਸਕੂਲ ਪੱਟੀ ਦੀ ਵਿਦਿਆਰਥਣ ਨੇ ਸ਼ਾਨਦਾਰ ਪ੍ਰਾਪਤੀ ਕਰਕੇ ਸਕੂਲ ਅਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ ਹੈ। ਸਕੂਲ ਦੀ ਬਾਰ੍ਹਵੀਂ ਜਮਾਤ ਦੀ ਵਿਦਿਆਰਥਣ ਕਵਲਜੀਤ ਕੌਰ ਨੇ ਗੁਰਬਾਣੀ ਕੰਠ ਮੁਕਾਬਲੇ ਵਿੱਚ ਪੰਜਾਬ ਭਰ ਵਿਚੋਂ ਦੂਜਾ ਸਥਾਨ ਹਾਸਲ ਕੀਤਾ। ਇਸ ਮਾਣਮੱਤੀ ਪ੍ਰਾਪਤੀ ਲਈ ਜਥੇਦਾਰ ਖੁਸ਼ਵਿੰਦਰ ਸਿੰਘ ਭਾਟੀਆ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਵਿਦਿਆਰਥਣ ਕਵਲਜੀਤ ਕੌਰ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਪ੍ਰਭਜੀਤ ਸਿੰਘ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਚਲਾਈਆਂ ਜਾ ਰਹੀਆਂ ਵਿਦਿਅਕ ਸੰਸਥਾਵਾਂ ਜਿੱਥੇ ਅਕਾਦਮਿਕ ਖੇਤਰ ਵਿੱਚ ਸ਼ਾਨਦਾਰ ਪ੍ਰਾਪਤੀਆਂ ਕਰ ਰਹੀਆਂ ਹਨ । ਉਨ੍ਹਾਂ ਵਿਦਿਆਰਥਣ ਕਵਲਜੀਤ ਕੌਰ ਨੂੰ ਇਸ ਪ੍ਰਾਪਤੀ ਲਈ ਵਧਾਈ ਦਿਤੀ ।