07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2026

ਭਗਵੰਤ ਮਾਨ ਸਰਕਾਰ ਦੇ ਰਾਜ ’ਚ ਇਸ ਵਾਰ ਨੰਬਰਦਾਰ ਮਨਾਉਣਗੇ ਕਾਲੀ ਦੀਵਾਲੀ

ਖਡੂਰ ਸਾਹਿਬ, 7 ਨਵੰਬਰ (ਰਸ਼ਪਾਲ ਸਿੰਘ ਕੁਲਾਰ)- ਨੰਬਰਦਾਰਾਂ ਦੀਆਂ ਮੰਗਾਂ ਦੀ ਪੂਰਤੀ ਲਈ ਭਗਵੰਤ ਮਾਨ ਸਰਕਾਰ ਵਲੋਂ ਪਿਛਲੇ ਪੌਣੇ ਪੰਜ ਸਾਲਾਂ ਤੋਂ ਲਾਰੇ ਤੇ ਲਾਰੇ ਲਾਉਣ ਤੋਂ ਤੰਗ ਨੰਬਰਦਾਰਾਂ ਨੇ ਇਸ ਵਾਰ ਕਾਲੀ ਦੀਵਾਲ਼ੀ ਮਨਾਉਣ ਦਾ ਫੈਸਲਾ ਕੀਤਾ ਹੈ। ਇਸ ਮੌਕੇ 16 ਨਵੰਬਰ ਨੂੰ ਚੰਡੀਗੜ੍ਹ ਲਗਾਏ ਜਾ ਰਹੇ ਭਗਵੰਤ ਮਾਨ ਸਰਕਾਰ ਦੇ ਖਿਲਾਫ ਪੱਕੇ ਮੋਰਚੇ ਦੀਆਂ ਤਿਆਰੀਆਂ ਸਬੰਧੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਖਡੂਰ ਸਾਹਿਬ ਵਿਖੇ ਸੂਬਾ ਸਕਤਰ ਜਨਰਲ ਰਸ਼ਪਾਲ ਸਿੰਘ ਰਾਮਪੁਰ ਅਤੇ ਜ਼ਿਲ੍ਹਾ ਪ੍ਰਧਾਨ ਹਰਭਜਨ ਸਿੰਘ ਬੋਦੇਵਾਲ ਨੇ ਕਿਹਾ ਕਿ ਇਸ ਮਹਿੰਗਾਈ ਦੇ ਦੌਰ ਵਿਚ 1500 ਰੁਪਏ ਵਿਚ ਸਰਕਾਰ ਦਾ ਕੰਮ ਕਰਨਾ ਕਿਥੋਂ ਤੱਕ ਜਾਇਜ ਹੈ।

Ad Position 21
No active advertisement
ਅਜੀਤ ਡੈਸਕ 08-11-2026
ਖਡੂਰ ਸਾਹਿਬ, 7 ਨਵੰਬਰ (ਰਸ਼ਪਾਲ ਸਿੰਘ ਕੁਲਾਰ)- ਨੰਬਰਦਾਰਾਂ ਦੀਆਂ ਮੰਗਾਂ ਦੀ ਪੂਰਤੀ ਲਈ ਭਗਵੰਤ ਮਾਨ ਸਰਕਾਰ ਵਲੋਂ ਪਿਛਲੇ ਪੌਣੇ ਪੰਜ ਸਾਲਾਂ ਤੋਂ ਲਾਰੇ ਤੇ ਲਾਰੇ ਲਾਉਣ ਤੋਂ ਤੰਗ ਨੰਬਰਦਾਰਾਂ ਨੇ ਇਸ ਵਾਰ ਕਾਲੀ ਦੀਵਾਲ਼ੀ ਮਨਾਉਣ ਦਾ ਫੈਸਲਾ ਕੀਤਾ ਹੈ। ਇਸ ਮੌਕੇ 16 ਨਵੰਬਰ ਨੂੰ ਚੰਡੀਗੜ੍ਹ ਲਗਾਏ ਜਾ ਰਹੇ ਭਗਵੰਤ ਮਾਨ ਸਰਕਾਰ ਦੇ ਖਿਲਾਫ ਪੱਕੇ ਮੋਰਚੇ ਦੀਆਂ ਤਿਆਰੀਆਂ ਸਬੰਧੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਖਡੂਰ ਸਾਹਿਬ ਵਿਖੇ ਸੂਬਾ ਸਕਤਰ ਜਨਰਲ ਰਸ਼ਪਾਲ ਸਿੰਘ ਰਾਮਪੁਰ ਅਤੇ ਜ਼ਿਲ੍ਹਾ ਪ੍ਰਧਾਨ ਹਰਭਜਨ ਸਿੰਘ ਬੋਦੇਵਾਲ ਨੇ ਕਿਹਾ ਕਿ ਇਸ ਮਹਿੰਗਾਈ ਦੇ ਦੌਰ ਵਿਚ 1500 ਰੁਪਏ ਵਿਚ ਸਰਕਾਰ ਦਾ ਕੰਮ ਕਰਨਾ ਕਿਥੋਂ ਤੱਕ ਜਾਇਜ ਹੈ। ਉਨ੍ਹਾਂ ਕਿਹਾ ਕਿ ਇਸ ਦੀਵਾਲ਼ੀ ਦੇ ਤਿਓਹਾਰ ਮੌਕੇ ਪੰਜਾਬ ਦੇ ਸਮੂਹ ਨੰਬਰਦਾਰ ਕਾਲੀ ਦੀਵਾਲੀ ਮਨਾ ਕਿ ਸਰਕਾਰ ਖਿਲਾਫ ਰੋਸ ਜਾਹਿਰ ਕਰਨਗੇ। ਇਸ ਮੌਕੇ ਉਨ੍ਹਾਂ ਮੰਗ ਕੀਤੀ ਕਿ ਨੰਬਰਦਾਰਾਂ ਦਾ ਤਰੁੰਤ ਮਾਣ ਭੱਤਾ ਵਧਾਇਆ ਜਾਵੇ ਅਤੇ ਨੰਬਰਦਾਰੀ ਜੱਦੀਪੁਸ਼ਤੀ ਕੀਤੀ ਜਾਵੇ। ਇਸ ਮੌਕੇ ਮਨਪ੍ਰੀਤ ਸਿੰਘ ਭਲਾਈਪੁਰ ਅਗਜੈਕਟਿਵ ਮੈਂਬਰ ਪੰਜਾਬ, ਜਥੇਦਾਰ ਨਰਿੰਦਰ ਸਿੰਘ ਗੁਜਰਪੁਰਾ ਤਹਿਸੀਲ ਪ੍ਰਧਾਨ, ਗੁਰਸਰਨ ਸਿੰਘ ਖਡੂਰ ਸਾਹਿਬ ਸੀਨੀ ਮੀਤ ਪ੍ਰਧਾਨ, ਕਰਮ ਸਿੰਘ ਖਡੂਰ ਸਾਹਿਬ ਸੀਨੀ ਮੀਤ ਪ੍ਰਧਾਨ, ਲਖਵਿੰਦਰ ਸਿੰਘ ਕੋਟ ਮੁਹੰਮਦ ਖਾਂ, ਸੁਖਦੇਵ ਸਿੰਘ ਮੁੰਡਾ ਪਿੰਡ ਮੀਤ ਪ੍ਰਧਾਨ, ਲਖਵਿੰਦਰ ਸਿੰਘ ਏਕਲਗੱਡਾ ਮੀਤ ਪ੍ਰਧਾਨ, ਕੈਪਟਨ ਮੱਖਣ ਸਿੰਘ ਏਕਲਗੱਡਾ ਮੀਤ ਪ੍ਰਧਾਨ, ਜਸਵੰਤ ਸਿੰਘ ਖੋਜਕੀਪੁਰ ਮੀਤ ਪ੍ਰਧਾਨ, ਮੇਜਰ ਸਿੰਘ ਜਲਾਲਾਬਾਦ, ਮੰਗਲ ਸਿੰਘ ਉਪਲ, ਮੁਖਤਿਆਰ ਸਿੰਘ ਆਲਮਪੁਰ, ਰਣਧੀਰ ਸਿੰਘ ਮੱਲਾ ਕੁਲਵੰਤ ਸਿੰਘ ਤੱਖਤੂਚੱਕ, ਆਦਿ ਹਾਜਰ ਸਨ ।
Ad Position 22
No active advertisement
ਪਿਛਲੀ ਖ਼ਬਰ ਰਵਿੰਦਰ ਸਿੰਘ ਬ੍ਰਹਮਪੁਰਾ ਦੇ ਛੋਟੇ ਭਰਾ ਹਰਵਿੰਦਰ ਸਿੰਘ ਗੋਹਲਵੜ ਦੇ ਅਕਾਲ ਚਲਾਣੇ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਅਗਲੀ ਖ਼ਬਰ ਗੁਰਬਾਣੀ ਕੰਠ ਮੁਕਾਬਲੇ ਵਿਚ ਬੀਬੀ ਰਜਨੀ ਸਕੂਲ ਦੀ ਵਿਦਿਆਰਥਣ ਕਵਲਜੀਤ ਕੌਰ ਦਾ ਪੰਜਾਬ ਭਰ ’ਚੋਂ ਦੂਜਾ ਸਥਾਨ ਹਾਸਿਲ
Ad Position 24