07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2026

ਬਾਬਾ ਬੁੱਢਾ ਕਾਲਜ ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ

ਝਬਾਲ, 7 ਨਵੰਬਰ (ਸੁਖਦੇਵ ਸਿੰਘ)–ਸੰਤ ਬਾਬਾ ਖੜਕ ਸਿੰਘ ਦੁਆਰਾ ਸਥਾਪਿਤ ਅਤੇ ਸਰਪ੍ਰਸਤ ਬਾਬਾ ਸੰਤੋਖ ਸਿੰਘ ਦੀ ਦੇਖਰੇਖ ਹੇਠ ਚੱਲ ਰਹੇ ਬਾਬਾ ਬੁੱਢਾ ਕਾਲਜ ਵਿਖੇ ਪ੍ਰਿੰਸੀਪਲ ਡਾ : ਕਰਨਜੀਤ ਸਿੰਘ ਬੇਦੀ ਦੀ ਅਗਵਾਈ ਹੇਠ ‘ਦੀਵਾਲੀ ਫੈਸਟੀਵਲ’ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਕਾਲਜ ਵਲੋਂ ਵਿਦਿਆਰਥੀਆਂ ਦੀ ਪ੍ਰਤਿਭਾ ਨੂੰ ਨਿਖਾਰਨ ਅਤੇ ਉਨ੍ਹਾਂ ਨੂੰ ਆਪਣੀ ਸਿਰਜਣਾਤਮਕਤਾ ਦਾ ਪ੍ਰਦਰਸ਼ਨ ਕਰਨ ਲਈ ਰੰਗੋਲੀ, ਭਾਸ਼ਣ , ਕੁਇਜ਼ ਅਤੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ।

Ad Position 21
No active advertisement
ਅਜੀਤ ਡੈਸਕ 08-11-2026
ਝਬਾਲ, 7 ਨਵੰਬਰ (ਸੁਖਦੇਵ ਸਿੰਘ)–ਸੰਤ ਬਾਬਾ ਖੜਕ ਸਿੰਘ ਦੁਆਰਾ ਸਥਾਪਿਤ ਅਤੇ ਸਰਪ੍ਰਸਤ ਬਾਬਾ ਸੰਤੋਖ ਸਿੰਘ ਦੀ ਦੇਖਰੇਖ ਹੇਠ ਚੱਲ ਰਹੇ ਬਾਬਾ ਬੁੱਢਾ ਕਾਲਜ ਵਿਖੇ ਪ੍ਰਿੰਸੀਪਲ ਡਾ : ਕਰਨਜੀਤ ਸਿੰਘ ਬੇਦੀ ਦੀ ਅਗਵਾਈ ਹੇਠ ‘ਦੀਵਾਲੀ ਫੈਸਟੀਵਲ’ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਕਾਲਜ ਵਲੋਂ ਵਿਦਿਆਰਥੀਆਂ ਦੀ ਪ੍ਰਤਿਭਾ ਨੂੰ ਨਿਖਾਰਨ ਅਤੇ ਉਨ੍ਹਾਂ ਨੂੰ ਆਪਣੀ ਸਿਰਜਣਾਤਮਕਤਾ ਦਾ ਪ੍ਰਦਰਸ਼ਨ ਕਰਨ ਲਈ ਰੰਗੋਲੀ, ਭਾਸ਼ਣ , ਕੁਇਜ਼ ਅਤੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿੱਚ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ ਅਤੇ ਆਪਣੀ ਕਲਾ , ਗਿਆਨ ਅਤੇ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਮੁਕਾਬਲਿਆਂ ਵਿਚ ਜੇਤੂ ਵਿਦਿਆਰਥੀਆਂ ਨੂੰ ਪ੍ਰਿੰਸੀਪਲ ਡਾਕਟਰ ਕਰਨਜੀਤ ਸਿੰਘ ਵਲੋਂ ਸਨਮਾਨਿਤ ਕੀਤਾ ।ਇਸ ਮੌਕੇ ਪ੍ਰਿੰਸੀਪਲ ਡਾਕਟਰ ਕਰਨਜੀਤ ਸਿੰਘ ਨੇ ਸਮੂਹ ਸਟਾਫ, ਵਿਦਿਆਰਥੀਆਂ ਨੂੰ ਦੀਵਾਲੀ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ ਅਤੇ ਤਿਉਹਾਰ ਨੂੰ ਆਪਸੀ ਸਦਭਾਵਨਾ, ਖੁਸ਼ੀ ਅਤੇ ਵਾਤਾਵਰਨ ਦੀ ਸੰਭਾਲ ਦੇ ਸੰਦੇਸ਼ ਨਾਲ ਮਨਾਉਣ ਲਈ ਪ੍ਰੇਰਿਤ ਕੀਤਾ।ਉਨ੍ਹਾਂ ਨੇ ਵਿਦਿਆਰਥੀਆਂ ਨੂੰ ਗਰੀਨ ਦੀਵਾਲੀ ਮਨਾਉਣ, ਪਟਾਖਿਆਂ ਤੋਂ ਪਰਹੇਜ਼ ਕਰਨ ਅਤੇ ਵਾਤਾਵਰਣ ਨੂੰ ਪ੍ਰਦੂਸ਼ਣ ਮੁਕਤ ਰੱਖਣ ਦਾ ਸੰਦੇਸ਼ ਦਿੱਤਾ। ਇਸ ਮੌਕੇ ਸੁਪਰਡੈਂਟ ਤੇਜਿੰਦਰ ਸਿੰਘ, ਡਾਕਟਰ ਅਮਰਬੀਰ ਸਿੰ, ਪ੍ਰੋਫੈਸਰ ਇੰਦਰਜੀਤ ਸਿੰਘ, ਪ੍ਰੋਫੈਸਰ ਸੁਰਿੰਦਰ ਸਿੰਘ, ਸੁਖਬੀਰ ਸਿੰਘ, ਪ੍ਰੋ: ਸੁਖਪਾਲ ਕੌਰ, ਪ੍ਰੋਫੈਸਰ ਅਕਵਿੰਦਰ ਕੌਰ, ਪ੍ਰੋਫੈਸਰ ਹਰਪ੍ਰੀਤ ਕੌਰ, ਪ੍ਰੋਫੈਸਰ ਚੰਦਪ੍ਰੀਤ ਕੌਰ , ਪ੍ਰੋਫੈਸਰ ਸਿਮਰਨਜੀਤ ਕੌਰ , ਪ੍ਰੋਫੈਸਰ ਕਵਲਪ੍ਰੀਤ ਕੌਰ , ਪ੍ਰੋ. ਪਲਵਿੰਦਰ ਕੌਰ, ਪ੍ਰੋ. ਰਮਨਦੀਪ ਕੌਰ ਅਤੇ ਵਿਦਿਆਰਥੀਆਂ ਹਾਜ਼ਰ ਸਨ ਸਨ।
Ad Position 22
No active advertisement
ਪਿਛਲੀ ਖ਼ਬਰ ਸੰਤ ਥੋਮਸ ਫਾਊਂਡੇਸ਼ਨ ਵਲੋਂ ਗੋਇੰਦਵਾਲ ਸਾਹਿਬ ਵਿਖੇ ਮੁਫ਼ਤ ਅੱਖਾਂ ਦਾ ਜਾਂਚ ਕੈਂਪ ਅਗਲੀ ਖ਼ਬਰ ਰਵਿੰਦਰ ਸਿੰਘ ਬ੍ਰਹਮਪੁਰਾ ਦੇ ਛੋਟੇ ਭਰਾ ਹਰਵਿੰਦਰ ਸਿੰਘ ਗੋਹਲਵੜ ਦੇ ਅਕਾਲ ਚਲਾਣੇ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ
Ad Position 24