07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2026

ਖੇਤੀਬਾੜੀ ਸਹਿਕਾਰੀ ਕਰਮਚਾਰੀ ਯੂਨੀਅਨ ਦੀ ਹੰਗਾਮੀ ਮੀਟਿੰਗ

ਤਰਨ ਤਾਰਨ, 7 ਨਵੰਬਰ (ਇਕਬਾਲ ਸਿੰਘ ਸੋਢੀ)–ਪੈਨਸ਼ਨਰਜ ਐਂਡ ਸੀਨੀਅਰ ਸਿਟੀਜਨਜ ਵੈਲਫੇਅਰ ਐਸੋਸੀਏਸ਼ਨ ਤਰਨ ਤਾਰਨ ਦੀ ਮਾਸਿਕ ਮੀਟਿੰਗ ਅਜੀਤ ਸਿੰਘ ਫ਼ਤਿਹਚੱਕ ਦੀ ਪ੍ਰਧਾਨਗੀ ਹੇਠ ਸੰਪੰਨ ਹੋਈ। ਸਟੇਜ ਸਕੱਤਰ ਸਵਰਨ ਸਿੰਘ ਗੋਇੰਦਵਾਲ ਸਾਹਿਬ ਨੇ ਮੀਟਿੰਗ ਲਈ ਆਏ ਪੈਨਸ਼ਨਰਾਂ ਨੂੰ ਜੀ ਆਇਆਂ ਆਖਿਆ ਅਤੇ ਮੀਟਿੰਗ ਦਾ ਏਜੰਡਾ ਦੱਸਿਆ।

Ad Position 21
No active advertisement
ਅਜੀਤ ਡੈਸਕ 08-11-2026
ਤਰਨ ਤਾਰਨ, 7 ਨਵੰਬਰ (ਇਕਬਾਲ ਸਿੰਘ ਸੋਢੀ)–ਪੈਨਸ਼ਨਰਜ ਐਂਡ ਸੀਨੀਅਰ ਸਿਟੀਜਨਜ ਵੈਲਫੇਅਰ ਐਸੋਸੀਏਸ਼ਨ ਤਰਨ ਤਾਰਨ ਦੀ ਮਾਸਿਕ ਮੀਟਿੰਗ ਅਜੀਤ ਸਿੰਘ ਫ਼ਤਿਹਚੱਕ ਦੀ ਪ੍ਰਧਾਨਗੀ ਹੇਠ ਸੰਪੰਨ ਹੋਈ। ਸਟੇਜ ਸਕੱਤਰ ਸਵਰਨ ਸਿੰਘ ਗੋਇੰਦਵਾਲ ਸਾਹਿਬ ਨੇ ਮੀਟਿੰਗ ਲਈ ਆਏ ਪੈਨਸ਼ਨਰਾਂ ਨੂੰ ਜੀ ਆਇਆਂ ਆਖਿਆ ਅਤੇ ਮੀਟਿੰਗ ਦਾ ਏਜੰਡਾ ਦੱਸਿਆ। ਉਨ੍ਹਾਂ ਸਰਕਾਰ ਵਲੋਂ ਮੁਲਾਜ਼ਮਾਂ /ਪੈਨਸ਼ਨਰਾੰ ਦੀਆਂ ਮੰਗਾਂ ਟਾਲਣ ਅਤੇ ਝੂਠੇ ਵਾਅਦਿਆਂ ਸਹਾਰੇ ਸਮਾਂ ਲੰਘਾਉਣ ਅਤੇ ਤਾਨਾਸ਼ਾਹੀ ਤਰੀਕੇ ਨਾਲ਼ ਡਰਾਉਣ ਦੀ ਕਰੜੇ ਸ਼ਬਦਾਂ ਵਿਚ ਕਿਤੀ ਨਿਖੇਧੀ । ਪ੍ਰਧਾਨ ਅਜੀਤ ਸਿੰਘ ਨੇ ਦੱਸਿਆ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸਾਢੇ 4 ਸਾਲ ਝੂਠੇ ਵਾਅਦਿਆਂ ਤੇ ਲਾਰਿਆਂ ਸਹਾਰੇ ਸਮਾਂ ਲੰਘਾਉਣ ਤੋਂ ਕੋਈ ਲੋਕ ਹਿਤੈਸ਼ੀ ਕੰਮ ਨਹੀਂ ਕੀਤਾ। ਉਨ੍ਹਾਂ ਦੱਸਿਆ ਕਿ ਪਿਛਲੇ ਮਹੀਨੇ ਵੀ 21 ਅਕਤੂਬਰ ਨੂੰ ਮੁੱਖ ਸਕੱਤਰ ਕੇ.ਏ.ਪੀ ਸਿਨਹਾ ਵਲੋਂ ਤਾਲਮੇਲ ਕਮੇਟੀ ਦੇ ਸੂਬਾ ਆਗੂਆਂ ਨੂੰ ਚੰਡੀਗੜ੍ਹ ਮੀਟਿੰਗ ਤੇ ਬੁਲਾਕੇ ਪੈਨਸ਼ਨਰਾਂ/ ਮੁਲਾਜ਼ਮਾਂ ਦੀਆਂ ਮੰਗਾਂ ਮੰਨਣ ਦੀ ਬਜਾਏ ਮਸਲੇ ਲਮਕਾਉਣ ਅਤੇ ਖਾਲੀ ਹੱਥ ਵਾਪਸ ਘਰਾਂ ਨੂੰ ਭੇਜ ਕੇ ਆਪਣੇ ਭਵਿੱਖ ਨੂੰ ਖਤਰੇ ਵਿਚ ਪਾਉਣ ਦੀ ਗਲਤੀ ਦੁਹਰਾਈ ਹੈ। ਉਨ੍ਹਾਂ ਦੱਸਿਆ ਕਿ ਪੈਨਸ਼ਨਰਾਂ ਲਈ ਤਨਖਾਹ ਕਮਿਸ਼ਨ ਸਿਫਾਰਸ਼ ਕੀਤੇ ਗੁਣਾਕ 2.59 ’ਤੇ ਲੱਗ ਪੱਗ ਪੌਣਾ ਘੰਟਾ ਚਰਚਾ ਕਰਕੇ ਵੀ ਮੁੱਖ ਸਕੱਤਰ ਵੱਲੋਂ ਇਸ ਸਬੰਧੀ ਕੋਈ ਜਵਾਬ ਨਾ ਮਿਲਣ ਕਰਕੇ ਸਾਥੀ ਵਾਕ ਆਊਟ ਕਰਕੇ ਬਾਹਰ ਆ ਗਏ। ਇਸ ਦੀ ਸਮੂਹ ਆਗੂਆਂ ਨੇ ਕਰੜੇ ਸ਼ਬਦਾਂ ਵਿਚ ਨਿਖੇਧੀ ਕੀਤੀ ਅਤੇ ਐਲਾਨ ਕੀਤਾ ਕਿ ਚੱਲ ਰਹੇ ਸੰਘਰਸ਼ ਹੋਰ ਤਿੱਖੇ ਕੀਤੇ ਜਾਣਗੇ ਅਤੇ ਸਰਕਾਰ ਦਾ ਨੱਕ ਵਿਚ ਦਮ ਕਰ ਕੇ ਰੱਖਿਆ ਜਾਵੇਗਾ। ਹੋਰਨਾਂ ਬੁਲਾਰਿਆਂ ਵਿਚੋਂ ਤਹਿਸੀਲ ਪ੍ਰਧਾਨ ਜੋਧਬੀਰ ਸ਼ਰਮਾ, ਧਰਮ ਸਿੰਘ ਖਡੂਰ ਸਾਹਿਬ, ਸੀਨੀਅਰ ਮੀਤ ਪ੍ਰਧਾਨ ਸ਼ਮੀਰ ਸਿੰਘ ਲਾਲਪੁਰਾ ਅਤੇ ਜਗਤਾਰ ਸਿੰਘ ਸਰਲੀ, ਮੀਤ ਪ੍ਰਧਾਨ ਸਰਬਜੀਤ ਸਿੰਘ ਸ਼ੀਂਹ ਅਤੇ ਵਿਜੇ ਕੁਮਾਰ ਸ਼ਰਮਾ, ਪ੍ਰਿੰਸੀਪਲ (ਮੇਜਰ) ਦਲੀਪ ਕੁਮਾਰ, ਸਰਵਣ ਸਿੰਘ ਰਸੂਲਪੁਰ, ਬਾਬਾ ਅਰਜਨ ਸਿੰਘ ਆਦਿ ਨੇ ਸਰਕਾਰ ਦੀਆਂ ਪੈਨਸ਼ਨਰਾਂ ਵਿਰੋਧੀ ਨੀਤੀਆਂ, ਜਥੇਬੰਦਕ ਗਤੀਵਿਧੀਆਂ ਅਤੇ ਪੈਨਸ਼ਨਰ ਦਿਵਸ ਮਨਾਉਣ ਸਬੰਧੀ ਆਪਣੇ ਵਿਚਾਰ ਸਾਂਝੇ ਕੀਤੇ। ਸਰਬਸੰਮਤੀ ਨਾਲ ਮਤਾ ਪਾਸ ਕਰਕੇ ਪੈਨਸ਼ਨਰ ਦਿਵਸ ਮੌਕੇ 75 ਸਾਲ ਤੋਂ ਵੱਧ ਉਮਰ ਵਾਲੇ ਬਜ਼ੁਰਗ ਪੈਨਸ਼ਨਰਾਂ ਨੂੰ ਸਨਮਾਨਿਤ ਕਰਨ ਦਾ ਫ਼ੈਸਲਾ ਕੀਤਾ ਗਿਆ। ਮੀਟਿੰਗ ਵਿਚ ਸ਼ਾਮਿਲ ਪੈਨਸ਼ਨਰ ਆਗੂਆਂ ਵਿਚ ਖਜ਼ਾਨਚੀ ਕੁਲਦੀਪ ਸਿੰਘ ਅਤੇ ਕੁਲਵੰਤ ਸਿੰਘ, ਪ੍ਰਿੰਸੀਪਲ ਸੁੱਖਾ ਸਿੰਘ, ਤਹਿਸੀਲ ਪ੍ਰਧਾਨ ਸੁਰਿੰਦਰ ਸਿੰਘ, ਜਸਵਿੰਦਰ ਸਿੰਘ ਢਿੱਲੋਂ, ਜਸਬੀਰ ਸਿੰਘ, ਲਾਲ ਸਿੰਘ, ਕਰਮ ਸਿੰਘ, ਹਰਭਜਨ ਸਿੰਘ, ਗੁਰਚਰਨ ਸਿੰਘ, ਨਰਿੰਦਰ ਸਿੰਘ, ਪ੍ਰੇਮ ਪ੍ਰਕਾਸ਼, ਬਲਰਾਮ ਕੁਮਾਰ ਸ਼ਰਮਾ, ਗੁਰਦੀਪ ਕੌਰ, ਪ੍ਰਵੀਨ ਕੌਰ ਆਦਿ ਨੇ ਸ਼ਿਰਕਤ ਕੀਤੀ।
Ad Position 22
No active advertisement
ਪਿਛਲੀ ਖ਼ਬਰ ਗੁਰੂ ਅਰਜਨ ਦੇਵ ਖ਼ਾਲਸਾ ਕਾਲਜ ਚੋਹਲਾ ਸਾਹਿਬ ਦੇ ਵਿਦਿਆਰਥੀਆਂ ਨੇ ਖੇਡਾਂ ’ਚ ਮਾਰੀਆਂ ਮੱਲਾਂ ਅਗਲੀ ਖ਼ਬਰ ਡਿਵਾਈਡਰ ਨਾਲ ਟਕਰਾਉਣ ਕਾਰਨ ਨੌਜਵਾਨ ਜ਼ਖਮੀ
Ad Position 24