ਮਰਹੂਮ ਆੜ੍ਹਤੀ ਗੁਰਸੇਵਕ ਸਿੰਘ ਆਸਲ ਦੇ ਪਰਿਵਾਰ ਨੇ ਸਾਰੀਆਂ ਪਾਰਟੀਆਂ ਇਕ ਮੰਚ ’ਤੇ ਇਕੱਤਰ ਕਰਕੇ ਇਨਸਾਫ਼ ਦੀ ਕੀਤੀ ਮੰਗ
ਅਮਰਕੋਟ, 7 ਨਵੰਬਰ (ਭੱਟੀ)– ਬੀਤੇ ਦਿਨੀ ਬੜੀ ਬੇਰਹਿਮੀ ਨਾਲ ਖੇਮਕਰਨ ਵਿਖੇ ਕਤਲ ਕੀਤੇ ਗਏ ਆੜਤੀ ਗੁਰਸੇਵਕ ਸਿੰਘ ਆਸਲ ਦੇ ਭੋਗ ਉਪਰੰਤ ਉਨ੍ਹਾਂ ਦੇ ਪਰਿਵਾਰ ਨੇ ਵੱਖ-ਵੱਖ ਆਗੂਆਂ ਨੂੰ ਉਨ੍ਹਾਂ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਇਕੱਠੇ ਹੋ ਕੇ ਪ੍ਰੈਸ ਕਾਨਫਰੰਸ ਕਰਨ ਦੀ ਅਪੀਲ ਕੀਤੀ। ਜਿਸ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਵਿਧਾਇਕ ਸਰਵਨ ਸਿੰਘ ਧੁੰਨ, ਸਾਬਕਾ ਵਿਧਾਇਕ ਸੁਖਪਾਲ ਸਿੰਘ ਭੁੱਲਰ, ਪੰਥਕ ਆਗੂ ਜਥੇਦਾਰ ਸਤਨਾਮ ਸਿੰਘ ਮਨਾਵਾ, ਸ੍ਰੋਮਣੀ ਅਕਾਲੀ ਦਲ ਦੇ ਆਗੂ ਗੌਰਵ ਵਲਟੋਹਾ, ਭਾਜਪਾ ਆਗੂ ਦਲਬੀਰ ਸਿੰਘ ਅਲਗੋਂ, ਅਕਾਲੀ ਦਲ ਵਾਰਿਸ ਵਲੋਂ ਗੁਰਮੁਖ ਸਿੰਘ ਘੁੱਲਾ ਬਲੇਰ, ਐਂਟੀ ਡਰੱਗ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਮਾਸਟਰ ਸਤਨਾਮ ਸਿੰਘ ਮਨਾਵਾਂ ਆਦਿ ਗੁਰਸੇਵਕ ਸਿੰਘ ਦੇ ਇਨਸਾਫ਼ ਦੀ ਲੜਾਈ ’ਚ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਇੱਕ ਮੰਚ ਤੇ ਇਕੱਠੇ ਹੋ ਸਾਂਝੀ ਪ੍ਰੈਸ ਵਾਰਤਾ ਦੌਰਾਨ ਵੱਖ-ਵੱਖ ਸਵਾਲਾਂ ਦੇ ਜੁਆਬ ਦੇਣ ਉਪਰੰਤ ਪਰਿਵਾਰ ਨੂੰ ਭਰੋਸਾ ਦਿਵਾਇਆ ਕਿ ਅਸੀਂ ਸਾਰੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਪਾਰਟੀਬਾਜੀ ਤੋਂ ਉਪਰ ਉਠ ਕੇ ਪਰਿਵਾਰ ਨਾਲ ਖੜੇ ਹਾਂ।
ਅਮਰਕੋਟ, 7 ਨਵੰਬਰ (ਭੱਟੀ)– ਬੀਤੇ ਦਿਨੀ ਬੜੀ ਬੇਰਹਿਮੀ ਨਾਲ ਖੇਮਕਰਨ ਵਿਖੇ ਕਤਲ ਕੀਤੇ ਗਏ ਆੜਤੀ ਗੁਰਸੇਵਕ ਸਿੰਘ ਆਸਲ ਦੇ ਭੋਗ ਉਪਰੰਤ ਉਨ੍ਹਾਂ ਦੇ ਪਰਿਵਾਰ ਨੇ ਵੱਖ-ਵੱਖ ਆਗੂਆਂ ਨੂੰ ਉਨ੍ਹਾਂ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਇਕੱਠੇ ਹੋ ਕੇ ਪ੍ਰੈਸ ਕਾਨਫਰੰਸ ਕਰਨ ਦੀ ਅਪੀਲ ਕੀਤੀ। ਜਿਸ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਵਿਧਾਇਕ ਸਰਵਨ ਸਿੰਘ ਧੁੰਨ, ਸਾਬਕਾ ਵਿਧਾਇਕ ਸੁਖਪਾਲ ਸਿੰਘ ਭੁੱਲਰ, ਪੰਥਕ ਆਗੂ ਜਥੇਦਾਰ ਸਤਨਾਮ ਸਿੰਘ ਮਨਾਵਾ, ਸ੍ਰੋਮਣੀ ਅਕਾਲੀ ਦਲ ਦੇ ਆਗੂ ਗੌਰਵ ਵਲਟੋਹਾ, ਭਾਜਪਾ ਆਗੂ ਦਲਬੀਰ ਸਿੰਘ ਅਲਗੋਂ, ਅਕਾਲੀ ਦਲ ਵਾਰਿਸ ਵਲੋਂ ਗੁਰਮੁਖ ਸਿੰਘ ਘੁੱਲਾ ਬਲੇਰ, ਐਂਟੀ ਡਰੱਗ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਮਾਸਟਰ ਸਤਨਾਮ ਸਿੰਘ ਮਨਾਵਾਂ ਆਦਿ ਗੁਰਸੇਵਕ ਸਿੰਘ ਦੇ ਇਨਸਾਫ਼ ਦੀ ਲੜਾਈ ’ਚ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਇੱਕ ਮੰਚ ਤੇ ਇਕੱਠੇ ਹੋ ਸਾਂਝੀ ਪ੍ਰੈਸ ਵਾਰਤਾ ਦੌਰਾਨ ਵੱਖ-ਵੱਖ ਸਵਾਲਾਂ ਦੇ ਜੁਆਬ ਦੇਣ ਉਪਰੰਤ ਪਰਿਵਾਰ ਨੂੰ ਭਰੋਸਾ ਦਿਵਾਇਆ ਕਿ ਅਸੀਂ ਸਾਰੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਪਾਰਟੀਬਾਜੀ ਤੋਂ ਉਪਰ ਉਠ ਕੇ ਪਰਿਵਾਰ ਨਾਲ ਖੜੇ ਹਾਂ। ਇਸ ਮੌਕੇ ਵਿਧਾਇਕ ਸਰਵਨ ਸਿੰਘ ਧੁੰਨ ਨੇ ਕਿਹਾ ਕਿ ਸਾਰੇ ਆਗੂਆਂ ਨੂੰ ਜੇਕਰ ਉਹ ਕਹਿਣ ਉਹ ਡੀ.ਜੀ.ਪੀ ਪੰਜਾਬ ਨੂੰ ਮਿਲਣ ਲਈ ਤਿਆਰ ਹਨ ਉਹ ਜਿਸ ਨੂੰ ਵੀ ਕਹਿਣ ਉਸ ਨੂੰ ਮਿਲਣ ਲਈ ਤਿਆਰ ਹਨ, ਪਰਿਵਾਰ ਨੂੰ ਇਨਸਾਫ਼ ਮਿਲਣਾ ਚਾਹੀਦਾ.। ਪਰਿਵਾਰ ਵਲੋਂ ਇੰਦਰਜੀਤ ਸਿੰਘ ਨੇ ਸਾਰੀਆਂ ਪਾਰਟੀਆਂ ਦੇ ਆਗੂਆਂ ਨੂੰ ਮਦਦ ਕਰਨ ਦੀ ਅਪੀਲ ਕੀਤੀ।