08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਵਿਖੇ ਦੀਵਾਲੀ ਤੇ ਬੰਦੀ ਛੋੜ ਦਿਵਸ ਮਨਾਇਆ

ਤਰਨ ਤਾਰਨ, 9 ਨਵੰਬਰ (ਹਰਿੰਦਰ ਸਿੰਘ)—ਪੰਜਵੀਂ ਪਾਤਸ਼ਾਹੀ ਸ੍ਰੀ ਗੁਰੂ ਅਰਜਨ ਦੇਵ ਮਹਾਰਾਜ ਜੀ ਵਲੋਂ ਵਸਾਈ ਹੋਈ ਪਵਿੱਤਰ ਨਗਰੀ ਤਰਨ ਤਾਰਨ ਵਿਚ ਸ਼ੁਸ਼ੋਭਿਤ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਵਿਖੇ ਦੀਵਾਲੀ ਅਤੇ ਬੰਦੀਛੋੜ ਦਿਵਸ ਬੜੀ ਸ਼ਰਧਾਭਾਵਨਾ ਨਾਲ ਸੰਗਤਾਂ ਅਤੇ ਗੁਰਦੁਆਰਾ ਪ੍ਰਬੰਧਕਾਂ ਵਲੋਂ ਮਨਾਇਆ ਗਿਆ। ਸਮਾਗਮ ਦੌਰਾਨ ਸ੍ਰੀ ਦਰਬਾਰ ਸਾਹਿਬ ਨੂੰ ਰੰਗ ਬਿਰੰਗੀਆਂ ਲਾਈਟਾਂ ਅਤੇ ਫੁੱਲਾਂ ਨਾਲ ਸਜਾਇਆ ਹੋਇਆ ਸੀ।

Ad Position 21
No active advertisement
ਅਜੀਤ ਡੈਸਕ 10-11-2026
ਤਰਨ ਤਾਰਨ, 9 ਨਵੰਬਰ (ਹਰਿੰਦਰ ਸਿੰਘ)—ਪੰਜਵੀਂ ਪਾਤਸ਼ਾਹੀ ਸ੍ਰੀ ਗੁਰੂ ਅਰਜਨ ਦੇਵ ਮਹਾਰਾਜ ਜੀ ਵਲੋਂ ਵਸਾਈ ਹੋਈ ਪਵਿੱਤਰ ਨਗਰੀ ਤਰਨ ਤਾਰਨ ਵਿਚ ਸ਼ੁਸ਼ੋਭਿਤ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਵਿਖੇ ਦੀਵਾਲੀ ਅਤੇ ਬੰਦੀਛੋੜ ਦਿਵਸ ਬੜੀ ਸ਼ਰਧਾਭਾਵਨਾ ਨਾਲ ਸੰਗਤਾਂ ਅਤੇ ਗੁਰਦੁਆਰਾ ਪ੍ਰਬੰਧਕਾਂ ਵਲੋਂ ਮਨਾਇਆ ਗਿਆ। ਸਮਾਗਮ ਦੌਰਾਨ ਸ੍ਰੀ ਦਰਬਾਰ ਸਾਹਿਬ ਨੂੰ ਰੰਗ ਬਿਰੰਗੀਆਂ ਲਾਈਟਾਂ ਅਤੇ ਫੁੱਲਾਂ ਨਾਲ ਸਜਾਇਆ ਹੋਇਆ ਸੀ। ਵੱਡੀ ਗਿਣਤੀ ਵਿਚ ਸੰਗਤਾਂ ਵਲੋਂ ਪਵਿੱਤਰ ਸਰੋਵਰ ਵਿਚ ਇਸ਼ਨਾਨ ਕਰਕੇ ਵਾਹਿਗੁਰੂ ਜੀ ਦੀ ਹਜੂਰੀ ਵਿਚ ਬੈਠ ਕੇ ਕੀਰਤਨ ਸਰਵਣ ਕੀਤਾ। ਮੰਜੀ ਹਾਲ ਕਥਾ ਸਥਾਨ ਵਿਖੇ ਧਾਰਮਿਕ ਸਮਾਗਮ ਕਰਵਾਏ ਗਏ, ਜਿਥੇ ਦੌਰਾਨ ਵੱਖ-ਵੱਖ ਕੀਰਤਨੀ ਜਥਿਆਂ, ਢਾਡੀ ਅਤੇ ਕਵੀਸ਼ਰੀ ਜਥਿਆਂ ਵਲੋਂ ਆਈ ਹੋਈ ਸੰਗਤਾਂ ਨੂੰ ਗੁਰੂ ਇਤਿਹਾਸ ਸੁਣਾ ਕੇ ਨਿਹਾਲ ਕੀਤਾ ਗਿਆ। ਸ਼ਾਮ ਸਮੇਂ ਪ੍ਰਕਰਮਾ ਦੇ ਆਲੇ ਦੁਆਲੇ ਸੰਗਤਾਂ ਵਲੋਂ ਮੋਮਬੱਤੀਆਂ ਅਤੇ ਦੀਵਿਆਂ ਨਾਲ ਦੀਪਮਾਲਾ ਕੀਤੀ ਗਈ ਅਤੇ ਰਾਤ ਸਮੇਂ ਸੰਗਤਾਂ ਵਲੋਂ ਆਤਿਸ਼ਬਾਜੀ ਕੀਤੀ ਗਈ। ਸੰਗਤਾਂ ਲਈ ਲੰਗਰ ਹਾਲ ਤਰਨ ਤਾਰਨ ਵਿਖੇ ਵੱਖ-ਵੱਖ ਪਦਾਰਥਾਂ ਦੇ ਗੁਰੂ ਕੇ ਲੰਗਰ ਅਤੇ ਮਠਿਆਈਆਂ ਦੇ ਲੰਗਰ ਅਤੁੱਟ ਵਰਤਾਏ ਗਏ। ਸਮਾਗਮ ਦੌਰਾਨ ਗੁਰਦੁਆਰਾ ਸਾਹਿਬ ਦੇ ਮੈਨੇਜਰ ਹਰਜਿੰਦਰ ਸਿੰਘ ਤੋਂ ਇਲਾਵਾ ਹੋਰ ਮੁਲਾਜ਼ਮ ਵਲੋਂ ਆਪਣੀਆਂ ਡਿਊਟੀਆਂ ਬਹੁਤ ਵਧੀਆਂ ਢੰਗ ਨਾਲ ਨਿਭਾਈਆਂ ਗਈਆਂ।
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਰਾਠੀਕੇ ਸਾਹਿਬ ਮਰਹਾਣਾ ਵਿਖੇ ਦਸਤਾਰ ਦੁਮਾਲਾ ਗੁਰਬਾਣੀ ਕੰਠ ਅਤੇ ਕਵਿਤਾ ਮੁਕਾਬਲੇ 12 ਨੂੰ - ਦਸਤੂਰ-ਏ-ਦਸਤਾਰ... ਅਗਲੀ ਖ਼ਬਰ ਖੰਡ ਮਿੱਲ ਮਸਲੇ ’ਤੇ ਸਰਕਾਰ ਨਾਲ ਮੀਟਿੰਗ ਕਰਵਾਉਣ ਦਾ ਜ਼ਿਲ੍ਹਾ ਪ੍ਰਸ਼ਾਸਨ ਕੀਤਾ ਵਾਅਦਾ ਪੂਰਾ ਕਰੇ - ਐਸ.ਕੇ.ਐਮ.
Ad Position 24