08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ’ਤੇ ਚਾਰ ਖ਼ਿਲਾਫ਼ ਮਾਮਲੇ ਦਰਜ

ਤਰਨ ਤਾਰਨ, 9 ਨਵੰਬਰ (ਪਰਮਜੀਤ ਜੋਸ਼ੀ)—ਜ਼ਿਲ੍ਹਾ ਪ੍ਰਸ਼ਾਸਨ ਵਲੋਂ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ’ਤੇ ਲਗਾਈ ਗਈ ਸਖ਼ਤ ਪਾਬੰਦੀ ਦੇ ਬਾਵਯੂਦ ਕੁਝ ਵਿਅਕਤੀਆਂ ਵਲੋਂ ਪਰਾਲੀ ਨੂੰ ਅੱਗ ਲਗਾ ਕੇ ਡਿਪਟੀ ਕਮਿਸ਼ਨਰ ਤਰਨ ਤਾਰਨ ਦੇ ਹੁਕਮਾਂ ਦੀ ਉਲੰਘਣਾ ਕੀਤੀ ਜਾ ਰਹੀ ਹੈ, ਜਿਸ ਤਹਿਤ ਜਿਲ੍ਹਾ ਪੁਲਿਸ ਨੇ ਚਾਰ ਵਿਅਕਤੀਆਂ ਖਿਲਾਫ਼ ਮਾਮਲੇ ਦਰਜ ਕਰਕੇ ਉਨ੍ਹਾਂ ਖਿਲਾਫ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਐੱਸ.

Ad Position 21
No active advertisement
ਅਜੀਤ ਡੈਸਕ 10-11-2026
ਤਰਨ ਤਾਰਨ, 9 ਨਵੰਬਰ (ਪਰਮਜੀਤ ਜੋਸ਼ੀ)—ਜ਼ਿਲ੍ਹਾ ਪ੍ਰਸ਼ਾਸਨ ਵਲੋਂ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ’ਤੇ ਲਗਾਈ ਗਈ ਸਖ਼ਤ ਪਾਬੰਦੀ ਦੇ ਬਾਵਯੂਦ ਕੁਝ ਵਿਅਕਤੀਆਂ ਵਲੋਂ ਪਰਾਲੀ ਨੂੰ ਅੱਗ ਲਗਾ ਕੇ ਡਿਪਟੀ ਕਮਿਸ਼ਨਰ ਤਰਨ ਤਾਰਨ ਦੇ ਹੁਕਮਾਂ ਦੀ ਉਲੰਘਣਾ ਕੀਤੀ ਜਾ ਰਹੀ ਹੈ, ਜਿਸ ਤਹਿਤ ਜਿਲ੍ਹਾ ਪੁਲਿਸ ਨੇ ਚਾਰ ਵਿਅਕਤੀਆਂ ਖਿਲਾਫ਼ ਮਾਮਲੇ ਦਰਜ ਕਰਕੇ ਉਨ੍ਹਾਂ ਖਿਲਾਫ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਥਾਣਾ ਸਦਰ ਤਰਨ ਤਾਰਨ ਦੇ ਏ.ਐੱਸ.ਆਈ. ਇੰਦਰਜੀਤ ਸਿੰਘ ਨੇ ਪਿੰਡ ਗੁਲਾਲੀਪੁਰ ਵਿਖੇ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ’ਤੇ ਇਕ ਅਣਪਛਾਤੇ ਵਿਅਕਤੀ ਖਿਲਾਫ਼ ਮਾਮਲਾ ਦਰਜ ਕੀਤਾ ਹੈ। ਇਸੇ ਤਰ੍ਹਾਂ ਥਾਣਾ ਭਿੱਖੀਵਿੰਡ ਦੇ ਏ.ਐੱਸ.ਆਈ. ਨਿਰਮਲ ਸਿੰਘ ਨੇ ਪਿੰਡ ਕਲਸੀਆਂ ਕਲਾਂ ਵਿਖੇ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ’ਤੇ ਇਕ ਅਣਪਛਾਤੇ ਵਿਅਕਤੀ ਖਿਲਾਫ਼ ਮਾਮਲਾ ਰਜ ਕੀਤਾ ਹੈ। ਇਸੇ ਤਰ੍ਹਾਂ ਥਾਣਾ ਭਿੱਖੀਵਿੰਡ ਦੇ ਏ.ਐੱਸ.ਆਈ. ਲਖਬੀਰ ਸਿੰਘ ਨੇ ਪਿੰਡ ਸੁਰਸਿੰਘ ਵਿਖੇ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ’ਤੇ ਅਣਪਛਾਤੇ ਵਿਅਕਤੀ ਖਿਲਾਫ਼ ਮਾਮਲਾ ਦਰਜ ਕੀਤਾ ਹੈ। ਇਸੇ ਤਰ੍ਹਾਂ ਥਾਣਾ ਸਦਰ ਪੱਟੀ ਦੇ ਏ.ਐੱਸ.ਆਈ. ਗੁਰਮੀਤ ਸਿੰਘ ਨੇ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ’ਤੇ ਗੁਰਜੰਟ ਸਿੰਘ ਪੁੱਤਰ ਬਲਦੇਵ ਸਿੰਘ ਵਾਸੀ ਰਸੂਲਪੁਰ ਖਿਲਾਫ਼ ਮਾਮਲਾ ਦਰਜ ਕੀਤਾ ਹੈ। ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਉਕਤ ਵਿਅਕਤੀਆਂ ਖਿਲਾਫ਼ ਡਿਪਟੀ ਕਮਿਸ਼ਨਰ ਦੇ ਹੁਕਮਾਂ ਦੀ ਉਲੰਘਣਾ ਕਰਨ ’ਤੇ ਮਾਮਲੇ ਦਰਜ ਕੀਤੇ ਗਏ ਹਨ।
Ad Position 22
No active advertisement
ਪਿਛਲੀ ਖ਼ਬਰ ਨਸ਼ੀਲੇ ਪਦਾਰਥਾਂ ਸਮੇਤ 12 ਵਿਅਕਤੀ ਗ੍ਰਿਫ਼ਤਾਰ - ਐੱਸ.ਐੱਸ.ਪੀ. ਲਾਂਬਾ ਅਗਲੀ ਖ਼ਬਰ ਬਿਨਾਂ ਪਾਰਕਿੰਗ ਸੜਕ ਕਿਨਾਰੇ ਖੜ੍ਹੀਆਂ ਗੱਡੀਆਂ ਬਣ ਰਹੀਆਂ ਟ੍ਰੈਫਿਕ ਸਮੱਸਿਆ ਦਾ ਕਾਰਨ
Ad Position 24