08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਨਸ਼ੀਲੇ ਪਦਾਰਥਾਂ ਸਮੇਤ 12 ਵਿਅਕਤੀ ਗ੍ਰਿਫ਼ਤਾਰ - ਐੱਸ.ਐੱਸ.ਪੀ. ਲਾਂਬਾ

ਤਰਨ ਤਾਰਨ, 9 ਨਵੰਬਰ (ਹਰਿੰਦਰ ਸਿੰਘ)— ਜ਼ਿਲ੍ਹਾ ਪੁਲਿਸ ਤਰਨ ਤਾਰਨ ਪੁਲਿਸ ਵਲੋਂ ‘ਯੁੱਧ ਨਸ਼ਿਆਂ ਵਿਰੁੱਧ’ ਚਲਾਈ ਜਾ ਰਹੀ ਮੁਹਿੰਮ ਤਹਿਤ ਨੇ ਵੱਖ-ਵੱਖ ਥਾਣਿਆਂ ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਸਮੇਤ 12 ਵਿਅਕਤੀਆਂ ਨੂੰਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ। ਜਾਣਕਾਰੀ ਦਿੰਦੇ ਹੋਏ ਐੱਸ.

Ad Position 21
No active advertisement
ਅਜੀਤ ਡੈਸਕ 10-11-2026
ਤਰਨ ਤਾਰਨ, 9 ਨਵੰਬਰ (ਹਰਿੰਦਰ ਸਿੰਘ)— ਜ਼ਿਲ੍ਹਾ ਪੁਲਿਸ ਤਰਨ ਤਾਰਨ ਪੁਲਿਸ ਵਲੋਂ ‘ਯੁੱਧ ਨਸ਼ਿਆਂ ਵਿਰੁੱਧ’ ਚਲਾਈ ਜਾ ਰਹੀ ਮੁਹਿੰਮ ਤਹਿਤ ਨੇ ਵੱਖ-ਵੱਖ ਥਾਣਿਆਂ ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਸਮੇਤ 12 ਵਿਅਕਤੀਆਂ ਨੂੰਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ। ਜਾਣਕਾਰੀ ਦਿੰਦੇ ਹੋਏ ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਥਾਣਾ ਝਬਾਲ ਦੇ ਐੱਸ.ਆਈ. ਅਨਸੂਈਆ ਨੇ ਸਮਸ਼ਾਨਘਾਟ ਝਬਾਲ ਕਲਾਂ ਤੋਂ ਅੰਮ੍ਰਿਤਪਾਲ ਸਿੰਘ ਉਰਫ ਅੰਮ੍ਰਿਤ ਪੁੱਤਰ ਕਸ਼ਮੀਰ ਸਿੰਘ ਵਾਸੀ ਭੋਜੀਆ ਨੂੰ ਨਸ਼ੇ ਦਾ ਸੇਵਨ ਕਰਦਿਆਂ ਕਾਬੂ ਕਰਕੇ ਉਸ ਪਾਸੋਂ 10 ਰੁਪਏ ਦੀ ਬਣੀ ਪਾਈਪ, ਸਿਲਵਰ ਪੇਪਰ ਪੰਨੀ ਅਤੇ ਲਾਈਟਰ ਬਰਾਮਦ ਕੀਤਾ ਹੈ। ਇਸੇ ਤਰ੍ਹਾਂ ਥਾਣਾ ਕੱਚਾ ਪੱਕਾ ਦੇ ਏ.ਐੱਸ. ਦਲਜੀਤ ਸਿੰਘ ਨੇ ਕੱਚਾ ਪੱਕਾ ਸੂਰਵਿੰਡ ਰੋਡ ਤੋਂ ਸਤਨਾਮ ਸਿੰਘ ਪੁੱਤਰ ਅਮਰੀਕ ਸਿੰਘ, ਬਲਜੀਤ ਸਿੰਘ ਪੁੱਤਰ ਕੁਲਵੰਤ ਸਿੰਘ ਵਾਸੀ ਭੈਣੀ ਗੁਰਮੁੱਖ ਸਿੰਘ ਨੂੰ ਨਸ਼ੀਲੇ ਪਦਾਰਥਾਂ ਦਾ ਸੇਵਨ ਕਰਦਿਆਂ ਕਾਬੂ ਕਰਕੇ ਉਨ੍ਹ੍ਹਾਂ ਪਾਸੋਂ ਇਕ ਲਾਈਟਰ, 10 ਰੁਪਏ ਦਾ ਨੋਟ, ਇਕ ਸਿਲਵਰ ਪੰਨੀ ਬਰਾਮਦ ਕੀਤੀ ਹੈ। ਇਸੇ ਤਰ੍ਹਾਂ ਥਾਣਾ ਸਿਟੀ ਪੱਟੀ ਦੇ ਏ.ਐੱਸ.ਆਈ. ਹਰਜਿੰਦਰ ਸਿੰਘ ਨੇ ਗਸ਼ਤ ਦੌਰਾਨ ਸ਼ਰਮਾ ਪੈਟਰੋਲ ਪੰਪ ਬੇ-ਅਬਾਦ ਹਰੀਕੇ ਤੋਂ ਅਮਿਤ ਸ਼ਰਮਾ ਉਰਫ ਕਾਲੂ ਪੁੱਤਰ ਮੰਗਲ ਦਾਸ ਵਾਸੀ ਪੱਟੀ, ਪਿੰਕਾ ਪੁੱਤਰ ਤਰਸੇਮ ਲਾਲ ਵਾਸੀ ਬਰੜਾ ਮੁਹੱਲਾ ਪੱਟੀ ਨੂੰ ਕਾਬੂ ਕਰਕੇ ਇਨ੍ਹਾਂ ਪਾਸੋਂ ਇਕ ਸਿਲਵਰ ਪੇਪਰ, ਲਾਇਟਰ ਅਤੇ 10 ਰੁਪਏ ਦੀ ਬਣੀ ਹੋਈ ਪਾਈਪ ਬਰਾਮਦ ਕੀਤੀ ਹੈ। ਇਸੇ ਤਰ੍ਹਾਂ ਥਾਣਾ ਵਲਟੋਹਾ ਦੇ ਏ.ਐੱਸ.ਆਈ. ਵਰਿਆਮ ਸਿੰਘ ਨੂੰ ਸੂਚਨਾ ਮਿਲੀ ਕਿ ਬਚਿੱਤਰ ਸਿੰਘ ਪੁੱਤਰ ਬਖਸ਼ੀਸ ਸਿੰਘ ਵਾਸੀ ਮੱਦਰ, ਸੁਖਜੀਤ ਸਿੰਘ ਪੁੱਤਰ ਜਗੀਰ ਸਿੰਘ ਵਾਸੀ ਮੱਸਾ ਸਿੰਘ ਜੋ ਕਿ ਨਸ਼ੇ ਵੇਚਦੇ ਹਨ ਜੇਕਰ ਛਾਪੇਮਾਰੀ ਕੀਤੀ ਜਾਵੇ ਤਾਂ ਕਾਬੂ ਆ ਸਕਦੇ ਹਨ ਤਾਂ ਉਨ੍ਹਾਂ ਸੂਆ ਅਲਗੋ ਕੋਠੀ ਨਜ਼ਦੀਕ ਨਾਕਾਬੰਦੀ ਦੌਰਾਨ ਇਕ ਗੱਡੀ ਨੰਬਰ ਪੀ.ਬੀ. 46 ਆਰ 0675 ’ਤੇ ਸਵਾਰ ਹੋ ਕੇ ਆ ਰਹੇ ਉਕਤ ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ 7 ਗ੍ਰਾਮ ਹੈਰੋਇਨ, 1500 ਰੁਪਏ ਡਰੱਗ ਮਨੀ ਅਤੇ 32 ਬੋਰ ਦਾ ਰਿਵਾਵਲਰ ਬਰਾਮਦ ਕੀਤਾ ਹੈ। ਇਸੇ ਤਰ੍ਹਾਂ ਥਾਣਾ ਸਦਰ ਪੱਟੀ ਦੇ ਏ.ਐੱਸ.ਆਈ. ਕੁਲਵਿੰਦਰਪਾਲ ਸਿੰਘ ਨੇ ਗਸ਼ਤ ਦੌਰਾਨ ਘਰਿਆਲਾ ਬਹਿਕਰਾਂ ਤੋਂ ਗੁਰਪ੍ਰੀਤ ਸਿੰਘ ਉਰਫ ਸੋਨੀ ਪੁੱਤਰ ਮੰਗਲ ਸਿੰਘ ਵਾਸੀ ਧਗਾਣਾ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ 6 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਸੇ ਤਰ੍ਹਾਂ ਥਾਣਾ ਸਿਟੀ ਦੇ ਏ.ਐੱਸ.ਆਈ. ਸਤਨਾਮ ਸਿੰਘ ਨੇ ਪੁਲਿਸ ਪਾਰਟੀ ਸਮੇਤ ਨਿੱਕੀ ਪੁਲੀ ਮੁਹੱਲਾ ਟਾਂਕਕਸ਼ੱਤਰੀ ਤਰਨ ਤਾਰਨ ਨਜ਼ਦੀਕ ਨਾਕਾਬੰਦੀ ਕੀਤੀ ਹੋਈ ਸੀ ਤਾਂ ਉਸ ਸਮੇਂ ਇਕ ਐਕਟਿਵਾ ਨੰਬਰ ਪੀ.ਬੀ 46 ਏ.ਐਫ 2156 ’ਤੇ ਸਵਾਰ ਹੋ ਕੇ ਆ ਰਹੇ ਗੁਰਜੀਤ ਸਿੰਘ ਉਰਫ ਬੌਕਸਰ ਪੁੱਤਰ ਅਸ਼ੋਕ ਕੁਮਾਰ ਪੁੱਤਰ ਮਦਨ ਲਾਲ ਵਾਸੀ ਭਾਨ ਸਿੰਘ ਚੌਂਕ ਕੈਂਚੀਆਂ ਵਾਲਾ ਬਾਜ਼ਾਰ ਤਰਨ ਤਾਰਨ ਨੂੰ ਕਾਬੂ ਕਰਕੇ ਜਦੋਂ ਵੱਖ-ਵੱਖ ਅੰਗਰੇਜੀ ਸ਼ਰਾਬ ਦੀਆਂ ਬੋਤਲਾਂ ਦੇ ਬਿੱਲ ਜਾਂ ਹੋਰ ਦਸਤਾਵੇਜ ਸੰਬੰਧੀ ਪੁੱਛਿਆ ਗਿਆ ਤਾਂ ਉਹ ਕੋਈ ਦਸਤਾਵੇਜ ਪੇਸ਼ ਨਹੀਂ ਕਰ ਸਕਿਆ। ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਕਾਬੂ ਕੀਤੇ ਵਿਅਕਤੀਆਂ ਖਿਲਾਫ਼ ਵੱਖ-ਵੱਖ ਥਾਣਿਆਂ ਵਿਚ ਐੱਨ.ਡੀ.ਪੀ.ਐੱਸ.ਐਕਟ ਅਤੇ ਐਕਸਾਈਜ ਐਕਟ ਤਹਿਤ ਮਾਮਲੇ ਦਰਜ ਕਰਕੇ ਉਨ੍ਹਾਂ ਨੂੰ ਅਦਾਲਤ ਵਿਚ ਪੇਸ਼ ਕਰਕੇ ਪੁਲਿਸ ਰਿਮਾਂਡ ਪ੍ਰਾਪਤ ਕੀਤਾ ਜਾ ਰਿਹਾ ਹੈ।
Ad Position 22
No active advertisement
ਪਿਛਲੀ ਖ਼ਬਰ ਸੁਪਰਡੈਂਟ ਦਲਜੀਤ ਸਿੰਘ ਭੋਜੀਆ ਦੀ ਮੌਤ ’ਤੇ ਵੱਖ-ਵੱਖ ਆਗੂਆਂ ਨੇ ਦੁੱਖ ਪ੍ਰਗਟਾਇਆ ਅਗਲੀ ਖ਼ਬਰ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ’ਤੇ ਚਾਰ ਖ਼ਿਲਾਫ਼ ਮਾਮਲੇ ਦਰਜ
Ad Position 24