08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਫਤਿਆਬਾਦ ਵਿਖੇ ਚੌਪਹਿਰਾ ਸਮਾਗਮ ਵਿਚ ਸੰਗਤਾਂ ਨੇ ਹਾਜ਼ਰੀ ਭਰੀ

ਫਤਿਆਬਾਦ, 9 ਨਵੰਬਰ (ਹਰਵਿੰਦਰ ਸਿੰਘ ਧੂੰਦਾ)–ਧੰਨ ਧੰਨ ਬਾਬਾ ਦੀਪ ਸਿੰਘ ਸ਼ਹੀਦ ਜੀ ਦੀ ਕ੍ਰਿਪਾ ਦੁਆਰਾ ਗੁਰਦੁਆਰਾ ਗੁਰੂ ਨਾਨਕ ਪੜਾਉ ਸਾਹਿਬ ਫਤਿਆਬਾਦ ਵਿਖੇ ਚੌਪਹਿਰਾ ਸਮਾਗਮ ਆਯੋਜਿਤ ਕੀਤਾ ਗਿਆ। ਜਿਸ ਵਿਚ ਵੱਡੀ ਗਿਣਤੀ ਵਿਚ ਇਲਾਕੇ ਦੀਆਂ ਸੰਗਤਾਂ ਨਤਮਸਤਕ ਹੋਈਆਂ ।

Ad Position 21
No active advertisement
ਅਜੀਤ ਡੈਸਕ 10-11-2026
ਫਤਿਆਬਾਦ, 9 ਨਵੰਬਰ (ਹਰਵਿੰਦਰ ਸਿੰਘ ਧੂੰਦਾ)–ਧੰਨ ਧੰਨ ਬਾਬਾ ਦੀਪ ਸਿੰਘ ਸ਼ਹੀਦ ਜੀ ਦੀ ਕ੍ਰਿਪਾ ਦੁਆਰਾ ਗੁਰਦੁਆਰਾ ਗੁਰੂ ਨਾਨਕ ਪੜਾਉ ਸਾਹਿਬ ਫਤਿਆਬਾਦ ਵਿਖੇ ਚੌਪਹਿਰਾ ਸਮਾਗਮ ਆਯੋਜਿਤ ਕੀਤਾ ਗਿਆ। ਜਿਸ ਵਿਚ ਵੱਡੀ ਗਿਣਤੀ ਵਿਚ ਇਲਾਕੇ ਦੀਆਂ ਸੰਗਤਾਂ ਨਤਮਸਤਕ ਹੋਈਆਂ । ਜਿਸ ਦੌਰਾਨ ਧੰਨ ਧੰਨ ਬਾਬਾ ਦੀਪ ਸਿੰਘ ਜੀ ਸ਼ਹੀਦ ਦੇ ਅਸਥਾਨਾਂ ’ਤੇ ਚਲਾਈ ਜਾ ਰਹੀ ਮਰਿਆਦਾ ਅਨੁਸਾਰ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਚੌਪਹਿਰਾ ਸਮਾਗਮ ਵਿਚ ਸੰਗਤਾਂ ਵਲੋਂ ਸੰਗਤੀ ਰੂਪ ਵਿਚ ਪੰਜ ਪਾਠ ਜਪੁਜੀ ਸਾਹਿਬ, ਦੋ ਪਾਠ ਸ੍ਰੀ ਚੌਪਈ ਸਾਹਿਬ ਅਤੇ ਇਕ ਪਾਠ ਸ੍ਰੀ ਸੁਖਮਨੀ ਸਾਹਿਬ ਦੇ ਕੀਤੇ ਗਏ। ਉਪਰੰਤ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੀ ਪ੍ਰਧਾਨ ਕੁਲਵਿੰਦਰ ਕੌਰ ਅਤੇ ਸੁਸਾਇਟੀ ਦੀਆਂ ਬੀਬੀਆਂ ਵਲੋਂ ਕੀਰਤਨ ਦੀ ਛਹਿਬਰ ਲਗਾਈ। ਇਸ ਮੌਕੇ ਚੌਪਹਿਰਾ ਸਮਾਗਮ ’ਚ ਲੰਗਰ ਦੀ ਸੇਵਾ ਬੀਬੀ ਮਨਜੀਤ ਕੌਰ ਦੇ ਪਰਿਵਾਰ ਵਲੋ ਨਿਭਾਈ ਗਈ।
Ad Position 22
No active advertisement
ਪਿਛਲੀ ਖ਼ਬਰ ਐੱਸ.ਬੀ.ਐੱਸ. ਪੌਲੀਟੈਕਨਿਕ ਕਾਲਜ ਪੱਟੀ ਵਿਖੇ ਵਿਸ਼ਵਕਰਮਾ ਪੂਜਾ ਸ਼ਰਧਾ ਨਾਲ ਮਨਾਈ ਅਗਲੀ ਖ਼ਬਰ ਕਲਾ ਸੁਮਨ ਰੰਗਮੰਚ ਵਲੋਂ ਜ਼ਿਲ੍ਹਾ ਪੱਧਰੀ ਪ੍ਰੋਗਰਾਮ ਦੌਰਾਨ ਬੱਚਿਆਂ ਨੂੰ ਕੀਤਾ ਸਨਮਾਨਿਤ
Ad Position 24