08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਅਣਪਛਾਤਿਆਂ ਵਲੋਂ ਨੌਜਵਾਨ ਨੂੰ ਮਾਰੀਆਂ ਗੋਲੀਆਂ, ਨੌਜਵਾਨ ਜ਼ਖ਼ਮੀ

ਤਰਨ ਤਾਰਨ, 9 ਨਵੰਬਰ (ਹਰਿੰਦਰ ਸਿੰਘ)— ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਰਹਾਲੀ ਦੀ ਪੁਲਿਸ ਨੇ 2 ਅਣਪਛਾਤੇ ਮੋਟਰਸਾਈਕਲ ਸਵਾਰ ਵਿਅਕਤੀਆਂ ਵਲੋਂ ਨੌਜਵਾਨ ਨੂੰ ਗੋਲੀਆਂ ਮਾਰ ਕੇ ਜ਼ਖਮੀ ਕਰਨ ਦੇ ਦੋਸ਼ ਹੇਠ ਉਨ੍ਹਾਂ ਖਿਲਾਫ਼ ਮਾਮਲਾ ਦਰਜ ਕਰਕੇ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਥਾਣਾ ਸਰਹਾਲੀ ਵਿਖੇ ਕੁਲਵੰਤ ਸਿੰਘ ਪੁੱਤਰ ਬਚਨ ਸਿੰਘ ਵਾਸੀ ਠੱਠੀਆ ਮਹੰਤਾਂ ਨੇ ਬਿਆਨ ਦਰਜ ਕਰਵਾਏ ਕਿ ਉਹ ਆਪਣੇ ਘਰ ਵਿਚ ਆਰ.

Ad Position 21
No active advertisement
ਅਜੀਤ ਡੈਸਕ 10-11-2026
ਤਰਨ ਤਾਰਨ, 9 ਨਵੰਬਰ (ਹਰਿੰਦਰ ਸਿੰਘ)— ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਰਹਾਲੀ ਦੀ ਪੁਲਿਸ ਨੇ 2 ਅਣਪਛਾਤੇ ਮੋਟਰਸਾਈਕਲ ਸਵਾਰ ਵਿਅਕਤੀਆਂ ਵਲੋਂ ਨੌਜਵਾਨ ਨੂੰ ਗੋਲੀਆਂ ਮਾਰ ਕੇ ਜ਼ਖਮੀ ਕਰਨ ਦੇ ਦੋਸ਼ ਹੇਠ ਉਨ੍ਹਾਂ ਖਿਲਾਫ਼ ਮਾਮਲਾ ਦਰਜ ਕਰਕੇ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਥਾਣਾ ਸਰਹਾਲੀ ਵਿਖੇ ਕੁਲਵੰਤ ਸਿੰਘ ਪੁੱਤਰ ਬਚਨ ਸਿੰਘ ਵਾਸੀ ਠੱਠੀਆ ਮਹੰਤਾਂ ਨੇ ਬਿਆਨ ਦਰਜ ਕਰਵਾਏ ਕਿ ਉਹ ਆਪਣੇ ਘਰ ਵਿਚ ਆਰ.ਐੱਮ.ਪੀ ਡਾਕਟਰ ਦੀ ਦੁਕਾਨ ਕਰਦਾ ਹੈ। ਉਸ ਦਾ ਲੜਕਾ ਪਵਨਜੀਤ ਸਿੰਘ ਜੋ ਕਿ ਦੁਕਾਨ ਦੇ ਦਾ ਬਾਹਰ ਖੜਾ ਸੀ ਤਾਂ ਉਸ ਸਮੇਂ 2 ਅਣਪਛਾਤੇ ਨੌਜਵਾਨ ਸਪਲੈਡਰ ਮੋਟਰਸਾਈਕਲ ਬਿਨਾਂ ਨੰਬਰ ’ਤੇ ਸਵਾਰ ਹੋ ਕੇ ਆਏ ਅਤੇ ਉਸ ਦੇ ਲੜਕੇ ਪਵਨਜੀਤ ਸਿੰਘ ਦੇ ਸਿੱਧੀਆਂ ਗੋਲੀਆਂ ਮਾਰਨੀਆਂ ਸ਼ੁਰੂ ਕਰ ਦਿੱਤੀਆਂ। ਗੋਲੀਆਂ ਵੱਜਣ ਕਾਰਨ ਉਸ ਦਾ ਲੜਕਾ ਜ਼ਮੀਨ ’ਤੇ ਡਿੱਗ ਗਿਆ। ਜਦੋਂ ਉਸ ਨੇ ਮਾਰ ਦਿੱਤਾ ਦਾ ਰੌਲਾ ਪਾਇਆ ਤਾਂ ਅਣਪਛਾਤੇ ਵਿਅਕਤੀ ਹਥਿਆਰਾਂ ਸਮੇਤ ਮੌਕੇ ਤੋਂ ਦੌੜ ਗਏ। ਜ਼ਖਮੀ ਹੋਇਆ ਉਸਦਾ ਲੜਕਾ ਅੰਮ੍ਰਿਤਸਰ ਦੇ ਪ੍ਰਾਈਵੇਟ ਹਸਪਤਾਲ ਵਿਚ ਇਲਾਜ ਅਧੀਨ ਦਾਖਲ ਹੈ। ਜਾਂਚ ਅਧਿਕਾਰੀ ਐੱਸ.ਆਈ. ਰੋਹਾਨ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਉਪਰੰਤ ਅਣਪਛਾਤੇ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕਰਨ ਤੋਂ ਬਾਅਦ ਉਨ੍ਹਾਂ ਦੀ ਗਿ੍ਰਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ, ਜਿਨ੍ਹਾਂ ਨੂੰ ਜਲਦ ਕਾਬੂ ਕਰ ਲਿਆ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਦੀਵਾਲੀ ਦੀ ਰਾਤ ਨਸ਼ੇ ’ਚ ਹੁਲੜਬਾਜ਼ੀ ਕਰਨ ਵਾਲਿਆਂ ਨੂੰ ਰੋਕਣ ਗਈ ਪੁਲਿਸ ਪਾਰਟੀ ’ਤੇ ਹਮਲਾ ਅਗਲੀ ਖ਼ਬਰ ਬਿਰਧ ਘਰ ਤੇ ਕੁਸ਼ਟ ਆਸ਼ਰਮ ਵਿਚ ਮਠਿਆਈਆਂ ਵੰਡ ਕੇ ਖੁਸ਼ੀਆਂ ਕੀਤੀਆਂ ਸਾਂਝੀਆਂ
Ad Position 24