08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

16 ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਆਮਦ ਨੂੰ ਲੈ ਕੇ ਪਿੰਡ ਸਭਰਾ ਵਿਖੇ ਤਿਆਰੀਆਂ ਤੇਜ਼

ਪੱਟੀ, 9 ਨਵੰਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)-ਆਮ ਆਦਮੀ ਪਾਰਟੀ ਦੇ ਵਿਧਾਨ ਸਭਾ ਹਲਕਾ ਪੱਟੀ ਦੇ ਇੰਚਾਰਜ ਜਸਕੰਵਰ ਸਿੰਘ ਜੱਸਾ ਪੱਟੀ ਦੀ ਪ੍ਰਧਾਨਗੀ ਹੇਠ ਪਾਰਟੀ ਆਗੂਆਂ ਅਤੇ ਵਰਕਰਾਂ ਵਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ 16 ਨਵੰਬਰ ਨੂੰ ਪਿੰਡ ਸਭਰਾ ਵਿਖੇ ਹੋਣ ਵਾਲੀ ਆਮਦ ਨੂੰ ਲੈ ਕੇ ਤਿਆਰੀਆਂ ਸੰਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਮੁੱਖ ਮੰਤਰੀ ਦੀ ਇਹ ਲੋਕ ਮਿਲਣੀ ਪਿੰਡ ਸਭਰਾ ਦੀ ਪੁਰਾਣੀ ਦਾਣਾ ਮੰਡੀ ਵਿਖੇ ਹੋਵੇਗੀ।

Ad Position 21
No active advertisement
ਅਜੀਤ ਡੈਸਕ 10-11-2026
ਪੱਟੀ, 9 ਨਵੰਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)-ਆਮ ਆਦਮੀ ਪਾਰਟੀ ਦੇ ਵਿਧਾਨ ਸਭਾ ਹਲਕਾ ਪੱਟੀ ਦੇ ਇੰਚਾਰਜ ਜਸਕੰਵਰ ਸਿੰਘ ਜੱਸਾ ਪੱਟੀ ਦੀ ਪ੍ਰਧਾਨਗੀ ਹੇਠ ਪਾਰਟੀ ਆਗੂਆਂ ਅਤੇ ਵਰਕਰਾਂ ਵਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ 16 ਨਵੰਬਰ ਨੂੰ ਪਿੰਡ ਸਭਰਾ ਵਿਖੇ ਹੋਣ ਵਾਲੀ ਆਮਦ ਨੂੰ ਲੈ ਕੇ ਤਿਆਰੀਆਂ ਸੰਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਮੁੱਖ ਮੰਤਰੀ ਦੀ ਇਹ ਲੋਕ ਮਿਲਣੀ ਪਿੰਡ ਸਭਰਾ ਦੀ ਪੁਰਾਣੀ ਦਾਣਾ ਮੰਡੀ ਵਿਖੇ ਹੋਵੇਗੀ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਜਸਕੰਵਰ ਸਿੰਘ ਜੱਸਾ ਪੱਟੀ ਨੇ ਕਿਹਾ ਕਿ ਪੱਟੀ ਹਲਕੇ ਦੇ ਇਤਿਹਾਸਕ ਨਗਰ ਸਭਰਾ ਵਿਖੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਪਹੁੰਚਣਾ ਸਮੁੱਚੇ ਇਲਾਕਾ ਨਿਵਾਸੀਆਂ ਲਈ ਖੁਸ਼ੀ ਅਤੇ ਮਾਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਲੰਬੇ ਸਮੇਂ ਤੋਂ ਹਲਕੇ ਦੇ ਲੋਕਾਂ ਦੀ ਇਹ ਮੰਗ ਰਹੀ ਹੈ ਕਿ ਮੁੱਖ ਮੰਤਰੀ ਇਲਾਕੇ ਵਿਚ ਪਹੁੰਚ ਕੇ ਲੋਕਾਂ ਨਾਲ ਸਿੱਧਾ ਸੰਵਾਦ ਕਰਨ ਅਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਤੇ ਮੰਗਾਂ ਸੁਣਨ। ਹੁਣ ਲੋਕ ਮਿਲਣੀ ਰਾਹੀਂ ਇਲਾਕਾ ਨਿਵਾਸੀਆਂ ਨੂੰ ਆਪਣੀਆਂ ਸਮੱਸਿਆਵਾਂ ਮੁੱਖ ਮੰਤਰੀ ਦੇ ਸਾਹਮਣੇ ਰੱਖਣ ਦਾ ਮੌਕਾ ਮਿਲੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਲੋਕਾਂ ਦੀ ਭਲਾਈ ਅਤੇ ਸੂਬੇ ਦੇ ਸਰਬਪੱਖੀ ਵਿਕਾਸ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਬਿਜਲੀ ਬਿੱਲਾਂ ਤੋਂ ਰਾਹਤ, ਔਰਤਾਂ ਲਈ ਮੁਫ਼ਤ ਬੱਸ ਸਫ਼ਰ, ਸਿਹਤ ਤੇ ਸਿੱਖਿਆ ਸਹੂਲਤਾਂ ਦਾ ਵਿਸਥਾਰ, ਸੜਕਾਂ ਦੀ ਉਸਾਰੀ ਅਤੇ ਮੁਰੰਮਤ ਸਮੇਤ ਪਿੰਡਾਂ ਤੇ ਸ਼ਹਿਰਾਂ ਦੇ ਵਿਕਾਸ ਲਈ ਕਈ ਕੰਮ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਲੋਕ ਮਿਲਣੀ ਦਾ ਮਕਸਦ ਸਰਕਾਰ ਦੀਆਂ ਲੋਕ ਭਲਾਈ ਨੀਤੀਆਂ ਤੋਂ ਜਾਣੂ ਕਰਵਾਉਣ ਦੇ ਨਾਲ-ਨਾਲ ਲੋਕਾਂ ਦੀਆਂ ਸਮੱਸਿਆਵਾਂ ਸੁਣਨਾ ਵੀ ਹੋਵੇਗਾ। ਇਸ ਮੌਕੇ ਸਰਪੰਚ ਅਵਤਾਰ ਸਿੰਘ , ਸਰਪੰਚ ਗੁਰਪ੍ਰੀਤ ਸਿੰਘ ਜੋਤੀ ਸ਼ਾਹ, ਸਰਪੰਚ ਰਣਜੀਤ ਸਿੰਘ, ਨੰਬਰਦਾਰ ਗੁਰਵੰਤ ਸਿੰਘ, ਮੈਂਬਰ ਕਰਾਜ ਸਿੰਘ, ਬਲਜੀਤ ਸਿੰਘ, ਸਤਨਾਮ ਸਿੰਘ, ਵਰਿੰਦਰ ਸਿੰਘ, ਦਲਜੀਤ ਸਿੰਘ, ਅਮਨਦੀਪ ਸਿੰਘ, ਵਪਾਰ ਵਿੰਗ ਦੇ ਹਲਕਾ ਕੋਆਰਡੀਨੇਟਰ ਰਮਨ ਸਹਿਗਲ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਜਗਜੀਤ ਸਿੰਘ, ਬਲਾਕ ਸੰਮਤੀ ਮੈਂਬਰ ਅੰਗਰੇਜ਼ ਸਿੰਘ, ਯੂਥ ਬਲਾਕ ਪ੍ਰਧਾਨ ਦਿਲਬਾਗ ਸਿੰਘ ਅਤੇ ਸੋਸ਼ਲ ਮੀਡੀਆ ਇੰਚਾਰਜ ਜਸਪਾਲ ਸਿੰਘ ਭੁੱਲਰ ਸਮੇਤ ਹੋਰ ਪਾਰਟੀ ਆਗੂ ਅਤੇ ਵਰਕਰ ਹਾਜ਼ਰ ਸਨ। ਜਸਕੰਵਰ ਸਿੰਘ ਜੱਸਾ ਪੱਟੀ ਨੇ ਸਮੁੱਚੇ ਪੱਟੀ ਹਲਕੇ ਦੇ ਲੋਕਾਂ, ਪਾਰਟੀ ਵਰਕਰਾਂ ਅਤੇ ਸਮਰਥਕਾਂ ਨੂੰ ਅਪੀਲ ਕੀਤੀ ਕਿ ਉਹ 16 ਨਵੰਬਰ ਨੂੰ ਪਿੰਡ ਸਭਰਾ ਦੀ ਪੁਰਾਣੀ ਦਾਣਾ ਮੰਡੀ ਵਿਖੇ ਵੱਡੀ ਗਿਣਤੀ ਵਿਚ ਪਹੁੰਚ ਕੇ ਮੁੱਖ ਮੰਤਰੀ ਦੀ ਲੋਕ ਮਿਲਣੀ ਵਿਚ ਸ਼ਮੂਲੀਅਤ ਕਰਨ।
Ad Position 22
No active advertisement
ਪਿਛਲੀ ਖ਼ਬਰ ਅੰਮ੍ਰਿਤਸਰ ਗਰੁੱਪ ਆਫ਼ ਕਾਲਜਿਜ਼ ਵਿਖੇ ਜੋਸ਼ੋ ਖ਼ਰੋਸ਼ ਨਾਲ ਮਨਾਇਆ ਦੀਵਾਲੀ ਦਾ ਤਿਉਹਾਰ ਅਗਲੀ ਖ਼ਬਰ ਪੰਜਾਬੀ ਮਾਹ-2026 ਨੂੰ ਸਮਰਪਿਤ ਸੈਮੀਨਾਰ ਬਾਬਾ ਦੀਪ ਸਿੰਘ ਪਬਲਿਕ ਸਕੂਲ ਬੇਗੇਪੁਰ ਵਿਖੇ ਕਰਵਾਇਆ
Ad Position 24