08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਧਾਰੀਵਾਲ ਕਲੇਰ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਚੋਣ ਮੁਹਿੰਮ ਨੂੰ ਲੈ ਕੇ ਅਹਿਮ ਮੀਟਿੰਗ

ਅਜਨਾਲਾ, 9 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਖਡੂਰ ਸਾਹਿਬ ਤੋਂ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਦੇ ਸਾਥੀ ਦਲਜੀਤ ਸਿੰਘ ਕਲਸੀ, ਜਿਨ੍ਹਾਂ ਨੂੰ ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਹਲਕਾ ਅਜਨਾਲਾ ਤੋਂ ਉਮੀਦਵਾਰ ਐਲਾਨਿਆ ਗਿਆ ਹੈ, ਦੀ ਚੋਣ ਮੁਹਿੰਮ ਨੂੰ ਅੱਗੇ ਵਧਾਉਂਦਿਆਂ ਬੀਬੀ ਨਰਿੰਦਰ ਕੌਰ ਕਲਸੀ ਵਲੋਂ ਪਿੰਡ ਧਾਰੀਵਾਲ ਕਲੇਰ ਵਿਖੇ ਅਹਿਮ ਮੀਟਿੰਗ ਕੀਤੀ ਗਈ। ਮੀਟਿੰਗ ਵਿਚ ਪਾਰਟੀ ਦੇ ਕੌਮੀ ਬੁਲਾਰੇ ਜਸਕਰਨ ਸਿੰਘ ਰਿਆੜ ਅਤੇ ਸੀਨੀਅਰ ਆਗੂ ਸਮੇਤ ਹੋਰ ਆਗੂ ਵੀ ਮੌਜੂਦ ਸਨ।

Ad Position 21
No active advertisement
ਅਜੀਤ ਡੈਸਕ 10-11-2026
ਅਜਨਾਲਾ, 9 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਖਡੂਰ ਸਾਹਿਬ ਤੋਂ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਦੇ ਸਾਥੀ ਦਲਜੀਤ ਸਿੰਘ ਕਲਸੀ, ਜਿਨ੍ਹਾਂ ਨੂੰ ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਹਲਕਾ ਅਜਨਾਲਾ ਤੋਂ ਉਮੀਦਵਾਰ ਐਲਾਨਿਆ ਗਿਆ ਹੈ, ਦੀ ਚੋਣ ਮੁਹਿੰਮ ਨੂੰ ਅੱਗੇ ਵਧਾਉਂਦਿਆਂ ਬੀਬੀ ਨਰਿੰਦਰ ਕੌਰ ਕਲਸੀ ਵਲੋਂ ਪਿੰਡ ਧਾਰੀਵਾਲ ਕਲੇਰ ਵਿਖੇ ਅਹਿਮ ਮੀਟਿੰਗ ਕੀਤੀ ਗਈ। ਮੀਟਿੰਗ ਵਿਚ ਪਾਰਟੀ ਦੇ ਕੌਮੀ ਬੁਲਾਰੇ ਜਸਕਰਨ ਸਿੰਘ ਰਿਆੜ ਅਤੇ ਸੀਨੀਅਰ ਆਗੂ ਸਮੇਤ ਹੋਰ ਆਗੂ ਵੀ ਮੌਜੂਦ ਸਨ। ਇਸ ਮੌਕੇ ਬੀਬੀ ਨਰਿੰਦਰ ਕੌਰ ਕਲਸੀ ਨੇ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦੀਆਂ ਪਿਛਲੀਆਂ ਸਰਕਾਰਾਂ ਨੇ ਲੰਮੇ ਸਮੇਂ ਤੱਕ ਸੂਬੇ ਦੇ ਨੌਜਵਾਨਾਂ ਦੇ ਭਵਿੱਖ ਅਤੇ ਪੰਜਾਬ ਦੇ ਹਿੱਤਾਂ ਲਈ ਉਹ ਕੰਮ ਨਹੀਂ ਕੀਤੇ, ਜਿਨ੍ਹਾਂ ਦੀ ਪੰਜਾਬ ਨੂੰ ਲੋੜ ਸੀ। ਨਸ਼ਿਆਂ ਦੇ ਗੰਭੀਰ ਮੁੱਦੇ ’ਤੇ ਗੱਲ ਕਰਦਿਆਂ ਬੀਬੀ ਨਰਿੰਦਰ ਕੌਰ ਕਲਸੀ ਨੇ ਕਿਹਾ ਕਿ ਚੋਣਾਂ ਦੌਰਾਨ ਹਰ ਪਾਰਟੀ ਨਸ਼ਾ ਮੁਕਤ ਪੰਜਾਬ ਬਣਾਉਣ ਦੇ ਵਾਅਦੇ ਕਰਦੀ ਹੈ, ਪਰ ਅੱਜ ਵੀ ਪੰਜਾਬ ਦੇ ਨੌਜਵਾਨ ਨਸ਼ਿਆਂ ਦੀ ਸਮੱਸਿਆ ਨਾਲ ਜੂਝ ਰਹੇ ਹਨ। ਭਾਈ ਅੰਮ੍ਰਿਤਪਾਲ ਸਿੰਘ ਸਮੇਤ ਵੱਖ-ਵੱਖ ਮਾਮਲਿਆਂ ਵਿਚ ਜੇਲ੍ਹਾਂ ਵਿਚ ਬੰਦ ਸਿੱਖ ਬੰਦੀ ਸਿੰਘਾਂ ਦੀ ਰਿਹਾਈ ਦਾ ਮੁੱਦਾ ਉਠਾਉਂਦਿਆਂ ਉਨ੍ਹਾਂ ਕਿਹਾ ਕਿ ਕਈ ਸਿੱਖ ਬੰਦੀ ਸਿੰਘ ਆਪਣੀਆਂ ਸਜ਼ਾਵਾਂ ਪੂਰੀਆਂ ਕਰਨ ਜਾਂ ਸਜ਼ਾਵਾਂ ਤੋਂ ਵੱਧ ਸਮਾਂ ਜੇਲ੍ਹਾਂ ਵਿਚ ਬਿਤਾਉਣ ਦੇ ਬਾਵਜੂਦ ਰਿਹਾਈ ਦੀ ਉਡੀਕ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਜਥੇਬੰਦੀ ਨੂੰ ਆਪਣੀ ਸਿਆਸੀ ਪਾਰਟੀ ਵਜੋਂ ਪਛਾਣ ਬਣਾਉਣ ਲਈ ਲੰਮੀ ਕਾਨੂੰਨੀ ਲੜਾਈ ਲੜਨੀ ਪੈ ਰਹੀ ਹੈ ਤਾਂ ਇਸ ਮਾਮਲੇ ’ਤੇ ਵੀ ਪਾਰਦਰਸ਼ੀ ਢੰਗ ਨਾਲ ਫ਼ੈਸਲਾ ਹੋਣਾ ਚਾਹੀਦਾ ਹੈ। ਇਸ ਮੌਕੇ ਬਘੇਲ ਸਿੰਘ, ਜਗਜੀਤ ਸਿੰਘ, ਸੁਮਨਜੀਤ ਕੌਰ, ਗੁਰਲਾਲ ਸਿੰਘ, ਸਾਹਿਬ ਸਿੰਘ, ਸੁਖਦੇਵ ਸਿੰਘ, ਨਵਜੋਤ ਸਿੰਘ ਅਤੇ ਗੁਰਮੇਜ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮਾਤਾ ਗਿਆਨ ਕੌਰ ਨੂੰ ਸੈਂਕੜੇ ਨਮ ਅੱਖਾਂ ਨਾਲ ਅੰਤਿਮ ਵਿਦਾਇਗੀ ਅਗਲੀ ਖ਼ਬਰ ਆਦਰਸ਼ ਸਕੂਲ ਧਰਦਿਉ - ਬੁੱਟਰ ਵਿਖੇ ਦੀਵਾਲੀ ਮੇਲਾ ਤੇ ਉੱਦਮਤਾ ਪ੍ਰਦਰਸ਼ਨੀ
Ad Position 24