13 ਨੂੰ ਹੋ ਰਹੀ ‘ਮਾਵਾਂ ਧੀਆਂ ਦੀ ਲਲਕਾਰ’ ਰੈਲੀ ਲੋਕਾਂ ਨੂੰ ਨਸ਼ਿਆਂ ਖਿਲਾਫ਼ ਕਰੇਗੀ ਲਾਮਬੰਦ - ਜਥੇ. ਮੇਘ ਸਿੰਘ
ਖਡੂਰ ਸਾਹਿਬ, 10 ਨਵੰਬਰ (ਰਸ਼ਪਾਲ ਸਿੰਘ ਕੁਲਾਰ)-ਵਿਧਾਨ ਸਭਾ ਹਲਕਾ ਸ੍ਰੀ ਖਡੂਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬੀਬਾ ਰਮਨਦੀਪ ਕੌਰ ਸੇਰੋਂ ਅਤੇ ਸਰਪੰਚ ਅਵਤਾਰ ਸਿੰਘ ਬਿੱਲਾ ਸੇਰੋਂ ਦੀ ਅਗਵਾਈ ਹੇਠ 13 ਨਵੰਬਰ ਨੂੰ ਖਹਿਰਾ ਪੈਲੇਸ ਵਿਖੇ ਕੀਤੀ ਜਾ ਰਹੀ ‘ਮਾਵਾਂ ਧੀਆਂ ਦੀ ਲਲਕਾਰ’ ਰੈਲੀ ਲੋਕਾਂ ਨੂੰ ਨਸ਼ਿਆਂ ਖਿਲਾਫ਼ ਲਾਮਬੰਦ ਕਰੇਗੀ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਜਥੇ.
ਖਡੂਰ ਸਾਹਿਬ, 10 ਨਵੰਬਰ (ਰਸ਼ਪਾਲ ਸਿੰਘ ਕੁਲਾਰ)-ਵਿਧਾਨ ਸਭਾ ਹਲਕਾ ਸ੍ਰੀ ਖਡੂਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬੀਬਾ ਰਮਨਦੀਪ ਕੌਰ ਸੇਰੋਂ ਅਤੇ ਸਰਪੰਚ ਅਵਤਾਰ ਸਿੰਘ ਬਿੱਲਾ ਸੇਰੋਂ ਦੀ ਅਗਵਾਈ ਹੇਠ 13 ਨਵੰਬਰ ਨੂੰ ਖਹਿਰਾ ਪੈਲੇਸ ਵਿਖੇ ਕੀਤੀ ਜਾ ਰਹੀ ‘ਮਾਵਾਂ ਧੀਆਂ ਦੀ ਲਲਕਾਰ’ ਰੈਲੀ ਲੋਕਾਂ ਨੂੰ ਨਸ਼ਿਆਂ ਖਿਲਾਫ਼ ਲਾਮਬੰਦ ਕਰੇਗੀ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਜਥੇ. ਮੇਘ ਸਿੰਘ ਪ੍ਰੈਸ ਸਕੱਤਰ ਹਲਕਾ ਖਡੂਰ ਸਾਹਿਬ ਨੇ ਕਰਦਿਆਂ ਕਿਹਾ ਕਿ ਰੈਲੀ ਵਿਚ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਵੱਖ-ਵੱਖ ਪਿੰਡਾਂ ਤੋਂ ਵੱਡੀ ਗਿਣਤੀ ਵਿਚ ਮਹਿਲਾਵਾਂ ਨੂੰ ਨਸ਼ਿਆਂ ਖਿਲਾਫ਼ ਲੋਕ ਲਹਿਰ ਪੈਦਾ ਕਰਨ ਲਈ ਸ਼ਮੂਲੀਅਤ ਕਰਨੀ ਚਾਹੀਦੀ ਹੈ। ਜਥੇ. ਮੇਘ ਸਿੰਘ ਨੇ ਕਿਹਾ ਕਿ ਸਰਪੰਚ ਅਵਤਾਰ ਸਿੰਘ ਬਿੱਲਾ ਸੇਰੋਂ ਵਲੋਂ ਗੈਂਗਸਟਰਾਂ ਅਤੇ ਨਸ਼ਿਆਂ ਖਿਲਾਫ਼ ਵਿੱਢੀ ਮੁਹਿੰਮ ਸਫਲਤਾ ਵੱਲ ਕਦਮ ਪੁੱਟ ਰਹੀ ਹੈ।