ਹਵਾਲਾਤੀ ਪਾਸੋਂ ਹੈਰੋਇਨ ਅਤੇ ਮੋਬਾਈਲ ਫੋਨ ਬਰਾਮਦ
ਤਰਨ ਤਾਰਨ, 10 ਨਵੰਬਰ (ਪਰਮਜੀਤ ਜੋਸ਼ੀ)—ਕੇਂਦਰੀ ਜੇਲ੍ਹ ਗੋਇੰਦਵਾਲ ਵਿਚ ਚੈਕਿੰਗ ਦੌਰਾਨ ਹਵਾਲਾਤੀ ਪਾਸੋਂ ਹੈਰੋਇਨ ਅਤੇ ਇਕ ਕੀਪੈਡ ਮੋਬਾਈਲ ਫੋਨ ਬਰਾਮਦ ਹੋਣ ’ਤੇ ਜੇਲ੍ਹ ਪ੍ਰਸ਼ਾਸਨ ਦੀ ਸ਼ਿਕਾਇਤ ’ਤੇ ਥਾਣਾ ਗੋਇੰਦਵਾਲ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ। ਥਾਣਾ ਗੋਇੰਦਵਾਲ ਵਿਖੇ ਜੇਲ੍ਹ ਦੇ ਸਹਾਇਕ ਸੁਪਰਡੈਂਟ ਕੇਵਲ ਸਿੰਘ ਨੇ ਲਿਖਤੀ ਸ਼ਿਕਾਇਤ ਕੀਤੀ ਕਿ 9 ਨਵੰਬਰ ਨੂੰ ਜੇਲ੍ਹ ਦੀ ਚੈਕਿੰਗ ਦੌਰਾਨ ਲਾਕਰ ਨੰਬਰ 13 ਦੀ ਬੈਰਕ ਨੰਬਰ 6 ਵਿਚ ਬੰਦ ਹਵਾਲਾਤੀ ਨਿਰਮਲ ਸਿੰਘ ਪੁੱਤਰ ਨਿਰੰਜਣ ਸਿੰਘ ਵਾਸੀ ਦਬੁਰਜੀ ਦੀ ਤਲਾਸ਼ੀ ਲੈਣ ’ਤੇ ਉਸ ਪਾਸੋਂ ਹੈਰੋਇਨ ਅਤੇ ਇਕ ਕੀਪੈਡ ਫੋਨ ਬਰਾਮਦ ਹੋਇਆ ਹੈ।
ਤਰਨ ਤਾਰਨ, 10 ਨਵੰਬਰ (ਪਰਮਜੀਤ ਜੋਸ਼ੀ)—ਕੇਂਦਰੀ ਜੇਲ੍ਹ ਗੋਇੰਦਵਾਲ ਵਿਚ ਚੈਕਿੰਗ ਦੌਰਾਨ ਹਵਾਲਾਤੀ ਪਾਸੋਂ ਹੈਰੋਇਨ ਅਤੇ ਇਕ ਕੀਪੈਡ ਮੋਬਾਈਲ ਫੋਨ ਬਰਾਮਦ ਹੋਣ ’ਤੇ ਜੇਲ੍ਹ ਪ੍ਰਸ਼ਾਸਨ ਦੀ ਸ਼ਿਕਾਇਤ ’ਤੇ ਥਾਣਾ ਗੋਇੰਦਵਾਲ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ। ਥਾਣਾ ਗੋਇੰਦਵਾਲ ਵਿਖੇ ਜੇਲ੍ਹ ਦੇ ਸਹਾਇਕ ਸੁਪਰਡੈਂਟ ਕੇਵਲ ਸਿੰਘ ਨੇ ਲਿਖਤੀ ਸ਼ਿਕਾਇਤ ਕੀਤੀ ਕਿ 9 ਨਵੰਬਰ ਨੂੰ ਜੇਲ੍ਹ ਦੀ ਚੈਕਿੰਗ ਦੌਰਾਨ ਲਾਕਰ ਨੰਬਰ 13 ਦੀ ਬੈਰਕ ਨੰਬਰ 6 ਵਿਚ ਬੰਦ ਹਵਾਲਾਤੀ ਨਿਰਮਲ ਸਿੰਘ ਪੁੱਤਰ ਨਿਰੰਜਣ ਸਿੰਘ ਵਾਸੀ ਦਬੁਰਜੀ ਦੀ ਤਲਾਸ਼ੀ ਲੈਣ ’ਤੇ ਉਸ ਪਾਸੋਂ ਹੈਰੋਇਨ ਅਤੇ ਇਕ ਕੀਪੈਡ ਫੋਨ ਬਰਾਮਦ ਹੋਇਆ ਹੈ। ਥਾਣਾ ਗੋਇੰਦਵਾਲ ਦੇ ਏ.ਐੱਸ.ਆਈ. ਨਿਸ਼ਾਨ ਸਿੰਘ ਨੇ ਦੱਸਿਆ ਕਿ ਉਕਤ ਹਵਾਲਾਤੀ ਖਿਲਾਫ਼ ਮਾਮਲਾ ਦਰਜ ਕਰਕੇ ਬਾਰੀਕ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ ਕਿ ਇਸ ਪਾਸ ਮੋਬਾਈਲ ਫੋਨ ਅਤੇ ਹੈਰੋਇਨ ਕਿਸ ਤਰ੍ਹਾਂ ਪਹੁੰਚੀ।