ਰਿਵਰ ਡੇਲ ਸੀਨੀਅਰ ਸੈਕੰਡਰੀ ਸਕੂਲ ਭਰੋਵਾਲ ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ
ਫਤਿਆਬਾਦ, 10 ਨਵੰਬਰ (ਹਰਵਿੰਦਰ ਸਿੰਘ ਧੂੰਦਾ)-ਰਿਵਰਡੇਲ ਪਬਲਿਕ ਸਕੂਲ ਭਰੋਵਾਲ ਵਿਖੇ ਦੀਵਾਲੀ ਦਾ ਤਿਓਹਾਰ ਮਨਾਇਆ ਗਿਆ । ਇਸ ਮੌਕੇ ਬੱਚਿਆਂ ਦੇ ਮਿੱਟੀ ਦੇ ਦੀਵੇ ਬਾਲਕੇ ਖੁਸ਼ੀਆਂ ਸਾਂਝੀਆਂ ਕੀਤੀਆਂ।
ਫਤਿਆਬਾਦ, 10 ਨਵੰਬਰ (ਹਰਵਿੰਦਰ ਸਿੰਘ ਧੂੰਦਾ)-ਰਿਵਰਡੇਲ ਪਬਲਿਕ ਸਕੂਲ ਭਰੋਵਾਲ ਵਿਖੇ ਦੀਵਾਲੀ ਦਾ ਤਿਓਹਾਰ ਮਨਾਇਆ ਗਿਆ । ਇਸ ਮੌਕੇ ਬੱਚਿਆਂ ਦੇ ਮਿੱਟੀ ਦੇ ਦੀਵੇ ਬਾਲਕੇ ਖੁਸ਼ੀਆਂ ਸਾਂਝੀਆਂ ਕੀਤੀਆਂ। ਇਸ ਮੌਕੇ ਬੱਚਿਆਂ ਦੇ ਸੁੰਦਰ ਲਿਖਾਈ ਦੇ ਮੁਕਾਬਲੇ ਕਰਵਾਏ ਗਏ । ਇਸ ਮੌਕੇ ਡਾਇਰੈਕਟਰ ਮੈਡਮ ਅਮਰੀਕ ਕੌਰ ਗਿੱਲ ਨੇ ਹੈਲਪਰ, ਸਵੀਪਰ, ਡਰਾਈਵਰ ਅਤੇ ਅਧਿਆਪਕਾਂ ਨੂੰ ਤੋਹਫਿਆਂ ਨਾਲ ਸਨਮਾਨਿਤ ਕੀਤਾ। ਬੱਚਿਆਂ ਨੂੰ ਸੰਬੋਧਨ ਕਰਦੇ ਹੋਏ ਪ੍ਰਿੰਸੀਪਲ ਸੁਖਦੇਵ ਸਿੰਘ ਖਾਨ ਨੇ ਕਿਹਾ ਕਿ ਦੀਵਾਲੀ ਹਿੰਦੂ ਅਤੇ ਸਿੱਖਾਂ ਦਾ ਸਾਂਝਾ ਤਿਓਹਾਰ ਹੈ। ਸਾਨੂੰ ਤਿਓਹਾਰ ਜਾਤ ਪਾਤੀ ਤੋਂ ਉੱਪਰ ਉੱਠ ਕੇ ਮਨਾਉਣੇ ਚਾਹੀਦੇ ਹਨ। ਬੱਚਿਆਂ ਨੇ ਆਪਸ ਵਿਚ ਤੋਹਫ਼ੇ ਦੇ ਕੇ ਖੁਸ਼ੀ ਦੀ ਸਾਂਝ ਪਾਈ। ਸੀਨੀਅਰ ਬੱਚਿਆਂ ਨੇ ਰੰਗੋਲੀ ਬਣਾਉਣ ਦੇ ਮੁਕਾਬਲੇ ਕਰਵਾਏ ਗਏ। ਬਾਰ੍ਹਵੀਂ ਜਮਾਤ ਦੀਆਂ ਲੜਕੀਆਂ ਨੇ ਇਸ ਮੁਕਾਬਲੇ ਵਿਚ ਮੱਲ ਮਾਰੀ।