10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਤਿੰਨ ਰੋਜ਼ਾ ਫਿਊਜ਼ਨ-2026 ਮੁਕਾਬਲਿਆਂ ’ਚ ਨਿਊ ਲਾਈਫ ਪਬਲਿਕ ਸੀਨਅਰ ਸੈਕੰਡਰੀ ਸਕੂਲ ਦੇ ਵਿਦਿਆਰਥੀ ਅੱਵਲ ਰਹੇ

ਚੋਹਲਾ ਸਾਹਿਬ, 10 ਨਵੰਬਰ (ਬਲਵਿੰਦਰ ਸਿੰਘ)-ਅੰਮ੍ਰਿਤਸਰ ਗਰੁੱਪ ਆਫ਼ ਕਾਲਜ ਵਲੋਂ ਮਾਨਾਂਵਾਲਾ ਵਿਖੇ ਕਰਵਾਏ ਗਏ ਤਿੰਨ ਰੋਜ਼ਾ ਸੱਭਿਆਚਾਰਕ ਅਤੇ ਵਿੱਦਿਅਕ ਪ੍ਰੋਗਰਾਮ ‘ਫਿਊਜ਼ਨ-2026’ ਵਿਚ ਨਿਊ ਲਾਈਫ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਚੋਹਲਾ ਸਾਹਿਬ ਦੇ ਵਿਦਿਆਰਥੀਆਂ ਨੇ ਵੱਖ-ਵੱਖ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪੁਜ਼ੀਸ਼ਨਾਂ ਹਾਸਲ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਸਕੂਲ ਦੇ ਪ੍ਰਿੰਸੀਪਲ ਮੈਡਮ ਸਰੋਜ ਬਾਲਾ ਨੇ ਦੱਸਿਆ ਕਿ ਇਸ ਤਿੰਨ ਰੋਜ਼ਾ ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਦੇ ਬੌਧਿਕ ਵਿਕਾਸ, ਰਚਨਾਤਮਕਤਾ ਅਤੇ ਕਲਾਤਮਕ ਯੋਗਤਾਵਾਂ ਨੂੰ ਉਤਸ਼ਾਹਿਤ ਕਰਨ ਲਈ ਡਿਬੇਟ, ਗਰੁੱਪ ਡਿਸਕਸ਼ਨ, ਫੇਸ ਪੇਂਟਿੰਗ, ਕਵਿਤਾ, ਸੋਲੋ ਡਾਂਸ, ਗਰੁੱਪ ਡਾਂਸ, ਗਿੱਧਾ ਆਦਿ ਦੇ ਮੁਕਾਬਲੇ ਕਰਵਾਏ ਗਏ।

Ad Position 21
No active advertisement
ਅਜੀਤ ਡੈਸਕ 11-11-2026
ਚੋਹਲਾ ਸਾਹਿਬ, 10 ਨਵੰਬਰ (ਬਲਵਿੰਦਰ ਸਿੰਘ)-ਅੰਮ੍ਰਿਤਸਰ ਗਰੁੱਪ ਆਫ਼ ਕਾਲਜ ਵਲੋਂ ਮਾਨਾਂਵਾਲਾ ਵਿਖੇ ਕਰਵਾਏ ਗਏ ਤਿੰਨ ਰੋਜ਼ਾ ਸੱਭਿਆਚਾਰਕ ਅਤੇ ਵਿੱਦਿਅਕ ਪ੍ਰੋਗਰਾਮ ‘ਫਿਊਜ਼ਨ-2026’ ਵਿਚ ਨਿਊ ਲਾਈਫ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਚੋਹਲਾ ਸਾਹਿਬ ਦੇ ਵਿਦਿਆਰਥੀਆਂ ਨੇ ਵੱਖ-ਵੱਖ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪੁਜ਼ੀਸ਼ਨਾਂ ਹਾਸਲ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਸਕੂਲ ਦੇ ਪ੍ਰਿੰਸੀਪਲ ਮੈਡਮ ਸਰੋਜ ਬਾਲਾ ਨੇ ਦੱਸਿਆ ਕਿ ਇਸ ਤਿੰਨ ਰੋਜ਼ਾ ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਦੇ ਬੌਧਿਕ ਵਿਕਾਸ, ਰਚਨਾਤਮਕਤਾ ਅਤੇ ਕਲਾਤਮਕ ਯੋਗਤਾਵਾਂ ਨੂੰ ਉਤਸ਼ਾਹਿਤ ਕਰਨ ਲਈ ਡਿਬੇਟ, ਗਰੁੱਪ ਡਿਸਕਸ਼ਨ, ਫੇਸ ਪੇਂਟਿੰਗ, ਕਵਿਤਾ, ਸੋਲੋ ਡਾਂਸ, ਗਰੁੱਪ ਡਾਂਸ, ਗਿੱਧਾ ਆਦਿ ਦੇ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿਚ ਵਿਦਿਆਰਥੀਆਂ ਨੇ ਆਪਣੀ ਮਿਹਨਤ, ਲਗਨ ਅਤੇ ਆਤਮ-ਵਿਸ਼ਵਾਸ ਨਾਲ ਸ਼ਾਨਦਾਰ ਪ੍ਰਾਪਤੀਆਂ ਕੀਤੀਆਂ। ਗਰੁੱਪ ਡਿਸਕਸ਼ਨ ਮੁਕਾਬਲੇ ਵਿਚ ਸਕੂਲ ਦੇ ਵਿਦਿਆਰਥੀ ਸਈਅਦ ਅਸੀਮ ਅਲੀ, ਸਈਅਦ ਸਲਮਾਨ ਅਲੀ ਅਤੇ ਉਨ੍ਹਾਂ ਦੇ ਸਾਥੀਆਂ ਨੇ ਪਹਿਲਾ ਸਥਾਨ ਹਾਸਲ ਕੀਤਾ। ਕਵਿਤਾ ਮੁਕਾਬਲੇ ਵਿਚ ਵਿਦਿਆਰਥਣ ਸੁਖਬੀਰ ਕੌਰ ਨੇ ਆਪਣੀ ਪੇਸ਼ਕਾਰੀ ਸਦਕਾ ਸਾਰੇ ਸਕੂਲਾਂ ਵਿਚੋਂ ਓਵਰਆਲ ਪਹਿਲਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਗਰੁੱਪ ਡਾਂਸ ਮੁਕਾਬਲੇ ਵਿਚ ਤੁਸ਼ਾਰ ਕੁਮਾਰ ਅਤੇ ਉਸ ਦੀਆਂ ਸਾਥਣਾਂ ਨੇ ਆਪਣੀ ਸ਼ਾਨਦਾਰ ਪੇਸ਼ਕਾਰੀ ਨਾਲ ਦੂਜਾ ਸਥਾਨ ਪ੍ਰਾਪਤ ਕੀਤਾ। ਇਸ ਪ੍ਰੋਗਰਾਮ ਵਿਚ ਵਿਦਿਆਰਥੀਆਂ ਨੂੰ ਤਿਆਰ ਕਰਨ ਲਈ ਮੈਡਮ ਸੁਖਜਿੰਦਰ ਕੌਰ, ਮੈਡਮ ਜਸਪ੍ਰੀਤ ਕੌਰ, ਮੈਡਮ ਕੋਮਲਪ੍ਰੀਤ ਕੌਰ ਅਤੇ ਮੈਡਮ ਸ਼ਰਨਜੀਤ ਕੌਰ, ਮੈਡਮ ਮਨਪ੍ਰੀਤ ਕੌਰ ਦਾ ਵਿਸ਼ੇਸ਼ ਯੋਗਦਾਨ ਰਿਹਾ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਮੈਡਮ ਸਰੋਜ ਬਾਲਾ ਨੇ ਵਿਦਿਆਰਥੀਆਂ ਦੀਆਂ ਪ੍ਰਾਪਤੀਆਂ ’ਤੇ ਖੁਸ਼ੀ ਪ੍ਰਗਟ ਕਰਦਿਆਂ ਕਿਹਾ ਕਿ ਅਜਿਹੇ ਸੱਭਿਆਚਾਰਕ ਅਤੇ ਵਿੱਦਿਅਕ ਪ੍ਰੋਗਰਾਮ ਵਿਦਿਆਰਥੀਆਂ ਨੂੰ ਆਪਣੀ ਪ੍ਰਤਿਭਾ ਦਿਖਾਉਣ, ਨਵੀਆਂ ਗੱਲਾਂ ਸਿੱਖਣ ਅਤੇ ਆਤਮ-ਵਿਸ਼ਵਾਸ ਵਧਾਉਣ ਦਾ ਮੌਕਾ ਪ੍ਰਦਾਨ ਕਰਦੇ ਹਨ । ਇਸ ਮੌਕੇ ਸਕੂਲ ਦੇ ਐਮ.ਡੀ. ਕਰਨ ਨਈਅਰ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਸਕੂਲ ਦਾ ਉਦੇਸ਼ ਵਿਦਿਆਰਥੀਆਂ ਨੂੰ ਸਿਰਫ਼ ਪੜ੍ਹਾਈ ਵਿਚ ਹੀ ਨਹੀਂ, ਸਗੋਂ ਹਰ ਖੇਤਰ ਵਿਚ ਸਫਲ ਬਣਾਉਣਾ ਹੈ।
Ad Position 22
No active advertisement
ਪਿਛਲੀ ਖ਼ਬਰ ਕੌਂਸਲਰ ਸਰਬਜੀਤ ਸਿੰਘ ਲਾਲੀ ਵਲੋਂ ਲੰਗਰ ਹਾਲ ਤੋਂ ਨੂਰਦੀ ਅੱਡਾ ਤੱਕ ਸੜਕ ਬਣਾਉਣ ਦਾ ਉਦਘਾਟਨ ਅਗਲੀ ਖ਼ਬਰ ਸਕੂਲੀ ਬੱਚਿਆਂ ਨੂੰ ਵਾਤਾਵਰਨ ਸ਼ੁੱਧ ਰੱਖਣ ਲਈ ਕੀਤਾ ਜਾਗਰੂਕ
Ad Position 24