ਆਪ ਦੇ ਸਰਪੰਚ ਵਲੋਂ ਘਰ ਪਰਿਵਾਰ ’ਤੇ ਕਾਤਲਾਨਾ ਹਮਲਾ ਕਰਨ ਤੋਂ ਬਾਅਦ ਮਾਮਲੇ ਨਾਲ ਜੁੜੇ ਵਿਅਕਤੀਆਂ ਨੂੰ ਪੁਲਿਸ ਵਲੋਂ ਗ੍ਰਿਫ਼ਤਾਰ ਨਾ ਕਰਨ ਦੇ ਲਗਾਏ ਦੋਸ਼
-ਮਾਮਲਾ-ਪੁਲਿਸ ਥਾਣਾ ਰਾਜਾਸਾਂਸੀ ਦੇ ਪਿੰਡ ਬਲੱਗਣ ਦਾ- ਰਾਜਾਸਾਂਸੀ, 11 ਨਵੰਬਰ (ਹਰਦੀਪ ਸਿੰਘ ਖੀਵਾ)-ਪੁਲਿਸ ਥਾਣਾ ਰਾਜਾਸਾਂਸੀ ਦੇ ਅਧੀਨ ਆਉਂਦੇ ਪਿੰਡ ਬਲੱਗਣ ਵਿਖੇ ਹੋਏ ਦੋ ਪਰਿਵਾਰਾਂ ਦੇ ਝਗੜੇ ਦੌਰਾਨ ਇਕ ਵਿਅਕਤੀ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਿਆ। ਝਗੜੇ ’ਚ ਹਮਲਾ ਕਰਨ ਵਾਲੇ ਵਿਅਕਤੀਆਂ ਨੂੰ ਗ੍ਰਿਫ਼ਤਾਰ ਨਾ ਕਰਨ ਦੇ ਵਿਰੋਧ ’ਚ ਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਜਥੇਦਾਰ ਵੀਰ ਸਿੰਘ ਲੋਪੋਕੇ ਦੇ ਸਪੁੱਤਰ ਰਾਣਾ ਰਣਬੀਰ ਸਿੰਘ ਲੋਪੋਕੇ ਦੀ ਅਗਵਾਈ ’ਚ ਥਾਣਾ ਰਾਜਾਸਾਂਸੀ ਮੂਹਰੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਅਤੇ ਪੀੜਿਤ ਪਰਿਵਾਰ ਵਲੋਂ ਸਾਂਝੇ ਤੌਰ ’ਤੇ ਰੋਸ ਧਰਨਾ ਦਿੱਤਾ ਗਿਆ ਅਤੇ ਪੰਜਾਬ ਸਰਕਾਰ ਪੁਲਿਸ ਪ੍ਰਸ਼ਾਸਨ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ।
ਅਜੀਤ ਡੈਸਕ
12-11-2026
ਰਾਜਾਸਾਂਸੀ, 11 ਨਵੰਬਰ (ਹਰਦੀਪ ਸਿੰਘ ਖੀਵਾ)-ਪੁਲਿਸ ਥਾਣਾ ਰਾਜਾਸਾਂਸੀ ਦੇ ਅਧੀਨ ਆਉਂਦੇ ਪਿੰਡ ਬਲੱਗਣ ਵਿਖੇ ਹੋਏ ਦੋ ਪਰਿਵਾਰਾਂ ਦੇ ਝਗੜੇ ਦੌਰਾਨ ਇਕ ਵਿਅਕਤੀ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਿਆ। ਝਗੜੇ ’ਚ ਹਮਲਾ ਕਰਨ ਵਾਲੇ ਵਿਅਕਤੀਆਂ ਨੂੰ ਗ੍ਰਿਫ਼ਤਾਰ ਨਾ ਕਰਨ ਦੇ ਵਿਰੋਧ ’ਚ ਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਜਥੇਦਾਰ ਵੀਰ ਸਿੰਘ ਲੋਪੋਕੇ ਦੇ ਸਪੁੱਤਰ ਰਾਣਾ ਰਣਬੀਰ ਸਿੰਘ ਲੋਪੋਕੇ ਦੀ ਅਗਵਾਈ ’ਚ ਥਾਣਾ ਰਾਜਾਸਾਂਸੀ ਮੂਹਰੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਅਤੇ ਪੀੜਿਤ ਪਰਿਵਾਰ ਵਲੋਂ ਸਾਂਝੇ ਤੌਰ ’ਤੇ ਰੋਸ ਧਰਨਾ ਦਿੱਤਾ ਗਿਆ ਅਤੇ ਪੰਜਾਬ ਸਰਕਾਰ ਪੁਲਿਸ ਪ੍ਰਸ਼ਾਸਨ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਬੀਬਾ ਹਰਸਿਮਰਤ ਕੌਰ ਬਾਦਲ ਵਲੋਂ ਵੀ ਜਿੱਥੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ ਉੱਥੇ ਪੁਲਿਸ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਐੱਸ. ਐਸ. ਪੀ. ਨਾਲ ਫ਼ੋਨ ’ਤੇ ਗੱਲਬਾਤ ਕਰਦਿਆਂ ਮੁੱਖ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਨ ਲਈ ਕਿਹਾ ਗਿਆ ਹੈ। ਇਸ ਸਬੰਧੀ ਗੱਲਬਾਤ ਕਰਦਿਆਂ ਪੀੜਤ ਧਿਰ ਅਕਾਲੀ ਦਲ ਦੀ ਮਹਿਲਾ ਵਰਕਰ ਲਖਵਿੰਦਰ ਕੌਰ ਨੇ ਦੱਸਿਆ ਕਿ ਉਹ ਪਹਿਲਾਂ ਆਮ ਆਦਮੀ ਪਾਰਟੀ ਵਿਚ ਬਲਾਕ ਪ੍ਰਧਾਨ ਸੀ ਅਤੇ ਹੁਣ ਆਮ ਆਦਮੀ ਪਾਰਟੀ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋ ਗਈ ਹੈ। ਜਿਸ ਰੰਜਿਸ਼ ਕਾਰਨ ਪਿੰਡ ਦੇ ਕੁਝ ਆਮ ਆਦਮੀ ਪਾਰਟੀ ਦੇ ਵਰਕਰਾਂ ਵਲੋਂ ਬੀਤੇ ਰਾਤ ਉਨ੍ਹਾਂ ਦੇ ਘਰ ’ਤੇ ਹਮਲਾ ਕਰ ਦਿੱਤਾ। ਲਖਵਿੰਦਰ ਕੌਰ ਨੇ ਆਖਿਆ ਕਿ ਉਸ ਦੇ ਪਤੀ ਸੁਖਦੇਵ ਸਿੰਘ ਨੂੰ ਗੰਭੀਰ ਸੱਟਾਂ ਲਗਾ ਦਿੱਤੀਆਂ ਜੋ ਕਿ ਹਸਪਤਾਲ ਵਿਚ ਜੇਰੇ ਇਲਾਜ ਹੈ। ਉਹਨਾਂ ਦੱਸਿਆ ਕਿ ਪੁਲਿਸ ਵਲੋਂ ਮੁਕੱਦਮਾ ਤਾਂ ਦਰਜ ਕਰ ਦਿੱਤਾ ਗਿਆ ਹੈ ਪ੍ਰੰਤੂ ਹਮਲਾਵਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਜਾ ਰਿਹਾ। ਪੀੜਤ ਧਿਰ ਲਖਵਿੰਦਰ ਕੌਰ ਨੇ ਮੰਗ ਕੀਤੀ ਕਿ ਜਲਦ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਜਾਵੇ ਨਹੀਂ ਤਾਂ ਉਹ ਹੋਰ ਤਿੱਖਾ ਸੰਘਰਸ਼ ਕਰਨ ਲਈ ਮਜਬੂਰ ਹੋਣਗੇ। ਇਸ ਦੌਰਾਨ ਮੌਕੇ ’ਤੇ ਪਹੁੰਚੇ ਡੀ. ਐਸ. ਪੀ. ਸ੍ਰੀ ਜਗਬੀਰ ਸਿੰਘ ਔਲਖ ਨੇ ਦੱਸਿਆ ਕਿ ਬੀਤੀ ਰਾਤ ਪਿੰਡ ਬਲੱਗਣ ’ਚ ਸੁਖਵਿੰਦਰ ਸਿੰਘ ਸੋਨੀ ਸਰਪੰਚ ਪਿੰਡ ਬਲੱਗਣ ਦਾ ਇੱਕ ਉਕਤ ਪਰਿਵਾਰ ਨਾਲ ਝਗੜਾ ਹੋਣ ਸਬੰਧੀ ਉਹਨਾਂ ਨੂੰ ਸੂਚਨਾ ਮਿਲੀ ਸੀ ਅਤੇ ਉਹਨਾਂ ਨੇ ਮੌਕੇ ’ਤੇ ਪਹੁੰਚ ਕੇ ਤੁਰੰਤ ਕਾਰਵਾਈ ਕਰਦਿਆਂ ਕੋਈ ਵੀ ਜਾਨ ਨਹੀਂ ਮਾਲੀ ਨੁਕਸਾਨ ਹੋਣ ਤੋਂ ਬਚਾ ਕਰ ਲਿਆ ਗਿਆ ਅਤੇ ਪੀੜਤ ਧਿਰ ਲਖਵਿੰਦਰ ਕੌਰ ਦੇ ਬਿਆਨਾਂ ’ਤੇ ਮੁਕਦਮਾ ਦਰਜ ਕਰ ਲਿਆ ਗਿਆ ਹੈ ਅਤੇ ਜਲਦ ਦੋਸ਼ੀਆਂ ਨੂੰ ਗ੍ਰਿਫ਼ਤਾਰ ਵੀ ਕਰ ਲਿਆ ਜਾਵੇਗਾ । ਇਸ ਮੌਕੇ ਰਣਬੀਰ ਸਿੰਘ ਸਿੰਘ ਲੋਪੋਕੇ, ਜ਼ਿਲ੍ਹਾ ਪ੍ਰਧਾਨ ਰਾਜਵਿੰਦਰ ਸਿੰਘ ਰਾਜਾ ਲਦੇਹ, ਯੂਥ ਕੌਮੀ ਆਗੂ ਪਵਿੱਤਰ ਸਿੰਘ ਛੀਨਾ, ਗੁਰਪ੍ਰੀਤ ਸਿੰਘ ਵਡਾਲੀ, ਵਜਿੰਦਰ ਕੋਰ ਵੇਰਕਾ, ਯੂਥ ਵਿੰਗ ਹਲਕਾ ਰਾਜਾਸਾਂਸੀ ਦੇ ਪ੍ਰਧਾਨ ਅਮਨਦੀਪ ਸਿੰਘ ਲਾਰਾ, ਡਾ ਸ਼ਰਨਜੀਤ ਸਿੰਘ ਲੋਪੋਕੇ, ਮਾਸਟਰ ਕਾਬਲ ਸਿੰਘ ਲੋਪੋਕੇ, ਅਨਮੋਲ ਸਿੰਘ ਵੜੈਚ ਅਦਲੀਵਾਲਾ, ਕੌਂਸਲਰ ਸੁਖਦਿਆਲ ਸਿੰਘ ਸੋਢੀ, ਹਰਦੀਪ ਸਿੰਘ ਰਾਜੂ ਰਾਜਾਸਾਂਸੀ, ਸੁਖਚੈਨ ਸਿੰਘ ਵੜੈਚ, ਸ਼ੀਲੂ ਰਾਜਾਸਾਂਸੀ, ਹਨੀ ਭਲਵਾਨ, ਰਮਨਦੀਪ ਸਿੰਘ ਸਿੱਧੂ, ਨਿਰਵੈਲ ਸਿੰਘ, ਰੁਪਿੰਦਰ ਸਿੰਘ ਰਾਣੇਵਾਲੀ ਸਮੇਤ ਵੱਡੀ ਗਿਣਤੀ ਵਿੱਚ ਵਾਲਮੀਕ ਸਮਾਜ ਦੇ ਲੋਕ ਹਾਜ਼ਰ ਸਨ।