ਮਾਝਾ ਕਾਲਜ ਫਾਰ ਵੂਮੈਨ ਵਿਚ ਈਕੋ ਕਲੱਬ ਅਤੇ ਫੈਸ਼ਨ ਡਿਜਾਇਨਿੰਗ ਵਿਭਾਗ ਵਲੋ ਪ੍ਰਦਰਸ਼ਨੀ ਲਗਾਈ
ਤਰਨ ਤਾਰਨ, 11 ਨਵੰਬਰ (ਹਰਿੰਦਰ ਸਿੰਘ)–ਮਾਝਾ ਕਾਲਜ ਫਾਰ ਵੂਮੈਨ ਤਰਨ ਤਾਰਨ ਦੇ ਫੈਸ਼ਨ ਡਿਜ਼ਾਈਨਿੰਗ ਵਿਭਾਗ ਵਲੋਂ ਕਾਲਜ ਦੇ ਈਕੋ ਕਲੱਬ ਦੇ ਸਹਿਯੋਗ ਨਾਲ ਗਰੀਨ ਦੀਵਾਲੀ ਦੇ ਸੰਦੇਸ਼ ਨੂੰ ਸਮਰਪਿਤ ਇਕ ਵਿਸ਼ੇਸ਼ ਪ੍ਰਦਰਸ਼ਨੀ ਲਗਾਈ ਗਈ। ਇਸ ਪ੍ਰਦਰਸ਼ਨੀ ਦਾ ਮੁੱਖ ਉਦੇਸ਼ ਵਾਤਾਵਰਣ ਦੀ ਸੰਭਾਲ, ਪਲਾਸਟਿਕ ਦੀ ਵਰਤੋਂ ਨੂੰ ਘਟਾਉਣ ਅਤੇ ਵਾਤਾਵਰਣ-ਅਨੁਕੂਲ ਦੀਵਾਲੀ ਮਨਾਉਣ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਸੀ।
ਤਰਨ ਤਾਰਨ, 11 ਨਵੰਬਰ (ਹਰਿੰਦਰ ਸਿੰਘ)–ਮਾਝਾ ਕਾਲਜ ਫਾਰ ਵੂਮੈਨ ਤਰਨ ਤਾਰਨ ਦੇ ਫੈਸ਼ਨ ਡਿਜ਼ਾਈਨਿੰਗ ਵਿਭਾਗ ਵਲੋਂ ਕਾਲਜ ਦੇ ਈਕੋ ਕਲੱਬ ਦੇ ਸਹਿਯੋਗ ਨਾਲ ਗਰੀਨ ਦੀਵਾਲੀ ਦੇ ਸੰਦੇਸ਼ ਨੂੰ ਸਮਰਪਿਤ ਇਕ ਵਿਸ਼ੇਸ਼ ਪ੍ਰਦਰਸ਼ਨੀ ਲਗਾਈ ਗਈ। ਇਸ ਪ੍ਰਦਰਸ਼ਨੀ ਦਾ ਮੁੱਖ ਉਦੇਸ਼ ਵਾਤਾਵਰਣ ਦੀ ਸੰਭਾਲ, ਪਲਾਸਟਿਕ ਦੀ ਵਰਤੋਂ ਨੂੰ ਘਟਾਉਣ ਅਤੇ ਵਾਤਾਵਰਣ-ਅਨੁਕੂਲ ਦੀਵਾਲੀ ਮਨਾਉਣ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਸੀ। ਪ੍ਰਦਰਸ਼ਨੀ ਦੌਰਾਨ ਵਿਦਿਆਰਥਣਾਂ ਵਲੋਂ ਦੀਵਿਆਂ, ਬੋਤਲਾਂ, ਮੋਮਬੱਤੀਆਂ ਅਤੇ ਮਿੱਟੀ ਦੇ ਭਾਂਡਿਆਂ ਨੂੰ ਕਲਾਤਮਕ ਢੰਗ ਨਾਲ ਸਜਾ ਕੇ ਦੀਵਾਲੀ ਨਾਲ ਸਬੰਧਤ ਸੁੰਦਰ ਸਜਾਵਟੀ ਵਸਤਾਂ ਤਿਆਰ ਕੀਤੀਆਂ ਗਈਆਂ। ਵਿਦਿਆਰਥਣਾਂ ਦੀ ਸਿਰਜਣਾਤਮਕਤਾ ਅਤੇ ਕਲਾਤਮਕ ਪ੍ਰਤਿਭਾ ਇਸ ਪ੍ਰਦਰਸ਼ਨੀ ਦਾ ਵਿਸ਼ੇਸ਼ ਆਕਰਸ਼ਣ ਰਹੀ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਹਰਮਿੰਦਰ ਕੌਰ ਨੇ ਵਿਦਿਆਰਥਣਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪਰੰਪਰਾਗਤ ਵਸਤਾਂ ਦੀ ਪੁਨਰ-ਸਿਰਜਣਾ ਰਾਹੀਂ ਉਨ੍ਹਾਂ ਨੂੰ ਆਧੁਨਿਕਤਾ ਦਾ ਹਿੱਸਾ ਬਣਾਉਣਾ ਸਮੇਂ ਦੀ ਲੋੜ ਹੈ। ਉਨ੍ਹਾਂ ਵਿਦਿਆਰਥਣਾਂ ਨੂੰ ਵਾਤਾਵਰਣ ਦੀ ਸੰਭਾਲ ਲਈ ਅੱਗੇ ਆਉਣ ਅਤੇ ਪਲਾਸਟਿਕ ਦੀ ਵਰਤੋਂ ਤੋਂ ਬਚਣ ਦਾ ਸੰਦੇਸ਼ ਦਿੱਤਾ। ਉਨ੍ਹਾਂ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਵਿਦਿਆਰਥਣਾਂ ਵਿਚ ਸਿਰਜਣਾਤਮਕਤਾ, ਵਾਤਾਵਰਣ ਪ੍ਰਤੀ ਜ਼ਿੰਮੇਵਾਰੀ ਅਤੇ ਸਵੈ-ਨਿਰਭਰਤਾ ਦੀ ਭਾਵਨਾ ਨੂੰ ਉਤਸ਼ਾਹਿਤ ਕਰਦੀਆਂ ਹਨ।