11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਸਵੈ-ਗਣਨਾ ਅਤੇ ਪ੍ਰਚਾਰ-ਪ੍ਰਸਾਰ ਲਈ ਤਰਨ ਤਾਰਨ ’ਚ ਜ਼ਿਲ੍ਹਾ ਨੋਡਲ ਅਫ਼ਸਰ ਨਿਯੁਕਤ

ਤਰਨ ਤਾਰਨ, 11 ਨਵੰਬਰ (ਇਕਬਾਲ ਸਿੰਘ ਸੋਢੀ)–ਜਨਗਣਨਾ-2027 ਦੇ ਕੰਮ ਨੂੰ ਸੁਚਾਰੂ, ਪ੍ਰਭਾਵਸ਼ਾਲੀ ਅਤੇ ਯੋਜਨਾਬੱਧ ਢੰਗ ਨਾਲ ਨੇਪਰੇ ਚਾੜ੍ਹਨ ਲਈ ਪ੍ਰਿੰਸੀਪਲ ਸੈਂਸਜ਼ ਅਫ਼ਸਰ ਤਰਨ ਤਾਰਨ ਵਲੋਂ ਵੱਖ-ਵੱਖ ਅਧਿਕਾਰੀਆਂ ਦੀਆਂ ਅਹਿਮ ਨਿਯੁਕਤੀਆਂ ਕੀਤੀਆਂ ਗਈਆਂ ਹਨ। ਇਨ੍ਹਾਂ ਨਿਯੁਕਤੀਆਂ ਦਾ ਮੁੱਖ ਉਦੇਸ਼ ਜਨਗਣਨਾ ਪ੍ਰਕਿਰਿਆ ਦੌਰਾਨ ਸਵੈ-ਗਣਨਾ ਅਤੇ ਇਸ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਪ੍ਰਚਾਰ-ਪ੍ਰਸਾਰ ਦੇ ਕੰਮ ਨੂੰ ਸੁਚਾਰੂ ਢੰਗ ਨਾਲ ਚਲਾਉਣਾ ਹੈ।

Ad Position 21
No active advertisement
ਜ਼ਿਲ੍ਹਾ ਨੋਡਲ ਅਫ਼ਸਰ ਸਵੈ-ਗਣਨਾ ਰਜਿੰਦਰ ਕੌਰ ਅਤੇ ਜ਼ਿਲ੍ਹਾ ਨੋਡਲ ਅਫ਼ਸਰ ਹਰਦੇਵ ਸਿੰਘ ਆਸੀ। 12-11-2026
ਤਰਨ ਤਾਰਨ, 11 ਨਵੰਬਰ (ਇਕਬਾਲ ਸਿੰਘ ਸੋਢੀ)–ਜਨਗਣਨਾ-2027 ਦੇ ਕੰਮ ਨੂੰ ਸੁਚਾਰੂ, ਪ੍ਰਭਾਵਸ਼ਾਲੀ ਅਤੇ ਯੋਜਨਾਬੱਧ ਢੰਗ ਨਾਲ ਨੇਪਰੇ ਚਾੜ੍ਹਨ ਲਈ ਪ੍ਰਿੰਸੀਪਲ ਸੈਂਸਜ਼ ਅਫ਼ਸਰ ਤਰਨ ਤਾਰਨ ਵਲੋਂ ਵੱਖ-ਵੱਖ ਅਧਿਕਾਰੀਆਂ ਦੀਆਂ ਅਹਿਮ ਨਿਯੁਕਤੀਆਂ ਕੀਤੀਆਂ ਗਈਆਂ ਹਨ। ਇਨ੍ਹਾਂ ਨਿਯੁਕਤੀਆਂ ਦਾ ਮੁੱਖ ਉਦੇਸ਼ ਜਨਗਣਨਾ ਪ੍ਰਕਿਰਿਆ ਦੌਰਾਨ ਸਵੈ-ਗਣਨਾ ਅਤੇ ਇਸ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਪ੍ਰਚਾਰ-ਪ੍ਰਸਾਰ ਦੇ ਕੰਮ ਨੂੰ ਸੁਚਾਰੂ ਢੰਗ ਨਾਲ ਚਲਾਉਣਾ ਹੈ। ਇਸ ਸਬੰਧੀ ਜਾਰੀ ਕੀਤੇ ਗਏ ਹੁਕਮਾਂ ਅਨੁਸਾਰ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸਿੱਖਿਆ ਤਰਨ ਤਾਰਨ ਰਜਿੰਦਰ ਕੌਰ ਨੂੰ ਬਤੌਰ ਜ਼ਿਲ੍ਹਾ ਨੋਡਲ ਅਫ਼ਸਰ ਸਵੈ-ਗਣਨਾ ਨਿਯੁਕਤ ਕੀਤਾ ਗਿਆ ਹੈ। ਇਸਦੇ ਨਾਲ ਹੀ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਤਰਨ ਤਾਰਨ ਹਰਦੇਵ ਸਿੰਘ ਆਸੀ ਨੂੰ ਜ਼ਿਲ੍ਹਾ ਨੋਡਲ ਅਫ਼ਸਰ ਪਬਲਿਸਿਟੀ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ, ਤਾਂ ਜੋ ਜਨਗਣਨਾ ਅਤੇ ਸਵੈ-ਗਣਨਾ ਸਬੰਧੀ ਜਾਣਕਾਰੀ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚਾਈ ਜਾ ਸਕੇ। ਇਸੇ ਤਰ੍ਹਾਂ ਸਿੱਖਿਆ ਵਿਭਾਗ ਤਰਨ ਤਾਰਨ ਦੇ ਐਲੀਮੈਂਟਰੀ ਅਤੇ ਸੈਕੰਡਰੀ ਵਿੰਗ ਵਿਚ ਵੀ ਸਵੈ-ਗਣਨਾ ਦੇ ਕੰਮ ਨੂੰ ਸੁਚਾਰੂ ਬਣਾਉਣ ਲਈ ਸਹਾਇਕ ਨੋਡਲ ਅਫ਼ਸਰ ਨਿਯੁਕਤ ਕੀਤੇ ਗਏ ਹਨ। ਐਲੀਮੈਂਟਰੀ ਵਿੰਗ ਲਈ ਪ੍ਰੇਮ ਸਿੰਘ ਨੂੰ ਸਹਾਇਕ ਨੋਡਲ ਅਫ਼ਸਰ (ਸਵੈ-ਗਣਨਾ) ਅਤੇ ਸੈਕੰਡਰੀ ਵਿੰਗ ਲਈ ਬੀਰਿੰਦਰ ਸਿੰਘ ਲਹਿਰੀ ਨੂੰ ਸਹਾਇਕ ਨੋਡਲ ਅਫ਼ਸਰ (ਸਵੈ-ਗਣਨਾ) ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਇਨ੍ਹਾਂ ਨਿਯੁਕਤੀਆਂ ਰਾਹੀਂ ਜ਼ਿਲ੍ਹਾ ਪੱਧਰ ’ਤੇ ਜਨਗਣਨਾ ਦੀ ਸਵੈ-ਗਣਨਾ ਪ੍ਰਕਿਰਿਆ ਨਾਲ ਸਬੰਧਤ ਕਾਰਜਾਂ ਵਿਚ ਬਿਹਤਰ ਤਾਲਮੇਲ ਸਥਾਪਿਤ ਕਰਨ, ਸਿੱਖਿਆ ਵਿਭਾਗ ਦੇ ਦੋਵਾਂ ਵਿੰਗਾਂ ਦੀ ਸਰਗਰਮ ਭਾਗੀਦਾਰੀ ਯਕੀਨੀ ਬਣਾਉਣ ਅਤੇ ਲੋਕਾਂ ਤੱਕ ਜ਼ਰੂਰੀ ਜਾਣਕਾਰੀ ਪਹੁੰਚਾਉਣ ਵਿਚ ਮਦਦ ਮਿਲੇਗੀ। ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਤਰਨ ਤਾਰਨ ਰਜਿੰਦਰ ਕੌਰ ਨੇ ਦੱਸਿਆ ਕਿ ਜ਼ਿਲ੍ਹਾ ਤਰਨਤਾਰਨ ਦੇ ਸਮੂਹ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਤੱਕ ਸਵੈ-ਗਣਨਾ ਕਰਨ ਸਬੰਧੀ ਪੋਸਟਰ/ਫਲਾਇਰ, ਸੋਸ਼ਲ ਮੀਡੀਆ ਅਤੇ ਮੀਟਿੰਗਾਂ ਰਾਹੀਂ ਲਗਾਤਾਰ ਜਾਣਕਾਰੀ ਸ਼ੇਅਰ ਕੀਤੀ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ 13 ਦੀ ਖਹਿਰਾ ਫਾਰਮ ਸੇਰੋ ਵਿਚ ਹੋਣ ਵਾਲੀ ਰੈਲੀ ਪ੍ਰਤੀ ਔਰਤਾਂ ਵਿਚ ਭਾਰੀ ਉਤਸ਼ਾਹ–ਕੱਲ੍ਹਾ, ਦੁਗਲਵਾਲਾ ਅਗਲੀ ਖ਼ਬਰ ਮਾਝਾ ਕਾਲਜ ਫਾਰ ਵੂਮੈਨ ਵਿਚ ਈਕੋ ਕਲੱਬ ਅਤੇ ਫੈਸ਼ਨ ਡਿਜਾਇਨਿੰਗ ਵਿਭਾਗ ਵਲੋ ਪ੍ਰਦਰਸ਼ਨੀ ਲਗਾਈ
Ad Position 24