ਇੰਟਰਨੈਸ਼ਨਲ ਮਾਨਵ ਅਧਿਕਾਰ ਸੰਘਰਸ਼ ਕਮੇਟੀ ਬਲਾਕ ਪੱਟੀ ਵਲੋਂ ਹਿਊਮਨ ਰਾਈਟਸ ਡੇ ਮਨਾਉਣ ਸੰਬੰਧੀ ਵਿਚਾਰ-ਵਟਾਂਦਰਾ
ਪੱਟੀ, 11 ਨਵੰਬਰ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)-ਇੰਟਰਨੈਸ਼ਨਲ ਮਾਨਵ ਅਧਿਕਾਰ ਸੰਘਰਸ਼ ਕਮੇਟੀ ਬਲਾਕ ਪੱਟੀ ਦੇ ਆਰ. ਐਮ.
ਪੱਟੀ, 11 ਨਵੰਬਰ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)-ਇੰਟਰਨੈਸ਼ਨਲ ਮਾਨਵ ਅਧਿਕਾਰ ਸੰਘਰਸ਼ ਕਮੇਟੀ ਬਲਾਕ ਪੱਟੀ ਦੇ ਆਰ.ਐਮ.ਪੀ. ਡਾਕਟਰ ਗਰੁੱਪ ਵਲੋਂ ਹਿਊਮਨ ਰਾਈਟਸ ਡੇ (ਮਨੁੱਖੀ ਅਧਿਕਾਰ ਦਿਵਸ) ਮਨਾਉਣ ਸਬੰਧੀ ਇਕ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਮੌਕੇ ਮਨੁੱਖੀ ਅਧਿਕਾਰਾਂ ਦੀ ਮਹੱਤਤਾ, ਲੋਕਾਂ ਨੂੰ ਉਨ੍ਹਾਂ ਦੇ ਅਧਿਕਾਰਾਂ ਪ੍ਰਤੀ ਜਾਗਰੂਕ ਕਰਨ ਅਤੇ ਹਿਊਮਨ ਰਾਈਟਸ ਡੇ ਨੂੰ ਬੜੇ ਉਤਸ਼ਾਹ ਨਾਲ ਮਨਾਉਣ ਸੰਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਸਮੂਹ ਮੈਂਬਰਾਂ ਨੇ ਕਿਹਾ ਕਿ ਮਨੁੱਖੀ ਅਧਿਕਾਰਾਂ ਦੀ ਰਾਖੀ ਕਰਨਾ ਅਤੇ ਸਮਾਜ ਦੇ ਹਰ ਵਰਗ ਨੂੰ ਆਪਣੇ ਹੱਕਾਂ ਪ੍ਰਤੀ ਜਾਗਰੂਕ ਕਰਨਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਨੇ ਮਿਲ ਜੁਲ ਕੇ ਹਿਊਮਨ ਰਾਈਟਸ ਡੇ ਮਨਾਉਣ ਅਤੇ ਸਮਾਜ ਸੇਵਾ ਦੇ ਕਾਰਜਾਂ ਨੂੰ ਹੋਰ ਅੱਗੇ ਵਧਾਉਣ ਦਾ ਸੰਕਲਪ ਲਿਆ। ਇਸ ਮੌਕੇ ਕਮੇਟੀ ਦੇ ਚੇਅਰਮੈਨ ਡਾ. ਰਸਾਲ ਸਿੰਘ ਖਹਿਰਾ, ਪ੍ਰਧਾਨ ਡਾ. ਦੇਸ ਰਾਜ ਬਦਵਾਰ, ਸੀਨੀਅਰ ਮੀਤ ਪ੍ਰਧਾਨ ਡਾ. ਪੂਰਨ ਸਿੰਘ, ਸਕੱਤਰ ਡਾ. ਮਨਜੀਤ ਸਿੰਘ, ਕੈਸ਼ੀਅਰ ਡਾ. ਜਸਪਾਲ ਸਿੰਘ, ਐਡਵਾਈਜ਼ਰ ਡਾ. ਸੁਖਵਿੰਦਰ ਸਿੰਘ, ਪ੍ਰੈੱਸ ਸਕੱਤਰ ਡਾ. ਸੂਰਜ ਭੱਟੀ, ਵਾਈਸ ਪ੍ਰਧਾਨ ਡਾ. ਸਤਨਾਮ ਸਿੰਘ, ਮੀਤ ਪ੍ਰਧਾਨ ਡਾਕਟਰ ਦਲਜੀਤ ਸਿੰਘ, ਮੀਤ ਪ੍ਰਧਾਨ ਡਾ. ਸਤਨਾਮ ਸਿੰਘ, ਡਾ. ਹਰਮਨਦੀਪ ਸਿੰਘ ਖਹਿਰਾ, ਦਿਲਜੀਤ ਸਿੰਘ ਕੰਡਿਆਲਾ, ਡਾ. ਚਾਨਣ ਸਿੰਘ, ਡਾ. ਜਸਵੰਤ ਸਿੰਘ, ਡਾ. ਮੁਖਤਿਆਰ ਸਿੰਘ, ਡਾ. ਦਿਲਰਾਜ ਸਿੰਘ, ਡਾ. ਅੰਗਰੇਜ਼ ਸਿੰਘ ਤੋਂ ਇਲਾਵਾ ਕਮੇਟੀ ਦੇ ਹੋਰ ਮੈਂਬਰ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।