ਚੋਣ ਕਮਿਸ਼ਨ ਦੀਆਂ ਹਦਾਇਤਾਂ ’ਤੇ ਸਕੂਲਾਂ ਵਿਚ ਕਰਵਾਏ ਲੇਖ ਅਤੇ ਕੁਇਜ਼ ਮੁਕਾਬਲੇ-ਮੰਗਤ ਸਿੰਘ
ਤਰਨ ਤਾਰਨ, 11 ਨਵੰਬਰ (ਇਕਬਾਲ ਸਿੰਘ ਸੋਢੀ)-ਚੋਣ ਕਮਿਸ਼ਨ ਦੀਆਂ ਹਦਾਇਤਾਂ ’ਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਤਰਨ ਤਾਰਨ ਰਾਜੇਸ਼ ਸ਼ਰਮਾ ਦੀ ਅਗਵਾਈ ਹੇਠ ਜ਼ਿਲ੍ਹੇ ਭਰ ਦੇ ਸਕੂਲਾਂ ਵਿਚ ਸਵੀਪ ਨਾਲ ਸੰਬੰਧਿਤ ਕੁਇਜ਼ ਅਤੇ ਲੇਖ ਮੁਕਾਬਲੇ ਕਰਵਾਏ ਗਏ, ਜਿਨ੍ਹਾਂ ਵਿਚ ਵਿਦਿਆਰਥੀਆਂ ਨੇ ਬੜੇ ਹੀ ਉਤਸ਼ਾਹ ਨਾਲ ਹਿੱਸਾ ਲਿਆ। ਇਹ ਜਾਣਕਾਰੀ ਦਿੰਦਿਆਂ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ-ਕਮ ਨੋਡਲ ਅਫ਼ਸਰ ਸਵੀਪ ਮੰਗਤ ਸਿੰਘ ਨੇ ਦੱਸਿਆ ਕਿ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਵੋਟ ਦੇ ਹੱਕਾਂ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ ਇਹ ਕੁਇਜ਼ ਅਤੇ ਲੇਖ ਮੁਕਾਬਲੇ ਚਾਰ ਵਿਧਾਨ ਸਭਾ ਹਲਕਿਆਂ ਪੱਟੀ, ਖਡੂਰ ਸਾਹਿਬ, ਤਰਨ ਤਾਰਨ ਅਤੇ ਖੇਮਕਰਨ ਵਿਚ ਕਰਵਾਏ ਗਏ।
ਤਰਨ ਤਾਰਨ, 11 ਨਵੰਬਰ (ਇਕਬਾਲ ਸਿੰਘ ਸੋਢੀ)-ਚੋਣ ਕਮਿਸ਼ਨ ਦੀਆਂ ਹਦਾਇਤਾਂ ’ਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਤਰਨ ਤਾਰਨ ਰਾਜੇਸ਼ ਸ਼ਰਮਾ ਦੀ ਅਗਵਾਈ ਹੇਠ ਜ਼ਿਲ੍ਹੇ ਭਰ ਦੇ ਸਕੂਲਾਂ ਵਿਚ ਸਵੀਪ ਨਾਲ ਸੰਬੰਧਿਤ ਕੁਇਜ਼ ਅਤੇ ਲੇਖ ਮੁਕਾਬਲੇ ਕਰਵਾਏ ਗਏ, ਜਿਨ੍ਹਾਂ ਵਿਚ ਵਿਦਿਆਰਥੀਆਂ ਨੇ ਬੜੇ ਹੀ ਉਤਸ਼ਾਹ ਨਾਲ ਹਿੱਸਾ ਲਿਆ। ਇਹ ਜਾਣਕਾਰੀ ਦਿੰਦਿਆਂ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ-ਕਮ ਨੋਡਲ ਅਫ਼ਸਰ ਸਵੀਪ ਮੰਗਤ ਸਿੰਘ ਨੇ ਦੱਸਿਆ ਕਿ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਵੋਟ ਦੇ ਹੱਕਾਂ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ ਇਹ ਕੁਇਜ਼ ਅਤੇ ਲੇਖ ਮੁਕਾਬਲੇ ਚਾਰ ਵਿਧਾਨ ਸਭਾ ਹਲਕਿਆਂ ਪੱਟੀ, ਖਡੂਰ ਸਾਹਿਬ, ਤਰਨ ਤਾਰਨ ਅਤੇ ਖੇਮਕਰਨ ਵਿਚ ਕਰਵਾਏ ਗਏ। ਵਿਦਿਆਰਥੀਆਂ ਨੇ ਵੋਟ ਦੇ ਹੱਕਾਂ ਪ੍ਰਤੀ ਜਾਗਰੂਕਤਾ ਦਿਖਾਉਂਦਿਆਂ ਆਪਣੇ ਕੁਇਜ਼ ਅਤੇ ਲੇਖਾਂ ਦੇ ਮੁਕਾਬਲਿਆਂ ਵਿੱਚ ਇਸ ਨੂੰ ਬਾਖੂਬੀ ਦਰਸਾਇਆ। ਉਨ੍ਹਾਂ ਦੱਸਿਆ ਕਿ ਇਹ ਮੁਕਾਬਲੇ 16 ਨਵੰਬਰ ਤੱਕ ਚੱਲਣਗੇ। ਉਨ੍ਹਾਂ ਕਿਹਾ ਕਿ ਮੁਕਾਬਲੇ ਦੀ ਸ਼ੁਰੂਆਤ ਵਿਚ ਹਰੇਕ ਦਿਲਚਸਪੀ ਰੱਖਣ ਵਾਲਾ ਵਿਦਿਆਰਥੀ ਭਾਗ ਲੈ ਸਕਦਾ ਹੈ। ਜਿਨਾਂ ਵਿਚੋਂ ਹਰੇਕ ਸੰਸਥਾ ਵਿਚੋਂ ਦੋ ਵਿਦਿਆਰਥੀ ਚੁਣੇ ਜਾਣਗੇ। ਇਸ ਉਪਰੰਤ ਹਰੇਕ ਵਿਧਾਨ ਸਭਾ ਹਲਕੇ ਵਿਚ ਮੁਕਾਬਲੇ ਕਰਵਾਉਣ ਉਪਰੰਤ 10-10 ਵਿਦਿਆਰਥੀ ਮੁਕਾਬਲੇ ਲਈ ਚੁਣੇ ਜਾਣਗੇ ਅਤੇ ਜ਼ਿਲ੍ਹਾ ਪੱਧਰੀ ਚੋਣ ਉਪਰੰਤ ਇਨ੍ਹਾਂ ਵਿਦਿਆਰਥੀਆਂ ਦੇ ਮੁਕਾਬਲੇ ਕਰਵਾਏ ਜਾਣਗੇ ਅਤੇ ਜ਼ਿਲ੍ਹਾ ਪੱਧਰ ’ਤੇ 10 ਜੇਤੂ ਵਿਦਿਆਰਥੀਆਂ ਦੀ ਚੋਣ ਕੀਤੀ ਜਾਵੇਗੀ।