ਜ਼ਿਲ੍ਹਾ ਪੁਲਿਸ ਵਲੋਂ ਨਸ਼ੀਲੇ ਪਦਾਰਥਾਂ ਸਮੇਤ 7 ਵਿਅਕਤੀ ਗਿ੍ਫ਼ਤਾਰ—ਐੱਸ.ਐੱਸ.ਪੀ. ਲਾਂਬਾ
ਤਰਨ ਤਾਰਨ, 11 ਨਵੰਬਰ (ਹਰਿੰਦਰ ਸਿੰਘ)— ਜ਼ਿਲ੍ਹਾ ਪੁਲਿਸ ਵਲੋਂ ‘ਯੁੱਧ ਨਸ਼ਿਆਂ ਵਿਰੁੱਧ’ ਚਲਾਈ ਜਾ ਰਹੀ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ ਵੱਖ-ਵੱਖ ਥਾਣਿਆਂ ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਸਮੇਤ 7 ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਐੱਸ.
ਐ
ਐੱਸ.ਐੱਸ.ਪੀ. ਸੁਰਿੰਦਰ ਲਾਂਬਾ
12-11-2026
ਤਰਨ ਤਾਰਨ, 11 ਨਵੰਬਰ (ਹਰਿੰਦਰ ਸਿੰਘ)— ਜ਼ਿਲ੍ਹਾ ਪੁਲਿਸ ਵਲੋਂ ‘ਯੁੱਧ ਨਸ਼ਿਆਂ ਵਿਰੁੱਧ’ ਚਲਾਈ ਜਾ ਰਹੀ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ ਵੱਖ-ਵੱਖ ਥਾਣਿਆਂ ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਸਮੇਤ 7 ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਐੱਸ.ਐੱਸ.ਪੀ ਸੁਰਿੰਦਰ ਲਾਂਬਾ ਨੇ ਦੱਸਿਆ ਕਿ ਥਾਣਾ ਝਬਾਲ ਦੇ ਐੱਸ.ਆਈ. ਭੁਪਿੰਦਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਲੰਗਰ ਹਾਲ ਕੋਟ ਧਰਮ ਚੰਦ ਕਲਾਂ ਤੋਂ ਗੁਰਵੇਲ ਸਿੰਘ ਪੁੱਤਰ ਸਰਦਾਰਾ ਸਿੰਘ ਵਾਸੀ ਮਾਣੋਚਾਹਲ, ਜਰਮਨਜੀਤ ਸਿੰਘ ਪੁੱਤਰ ਭੁਪਿੰਦਰ ਸਿੰਘ ਵਾਸੀ ਮਾਣੋਚਾਹਲ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ 4 ਗ੍ਰਾਮ ਹੈਰੋਇਨ ਅਤੇ 200 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸੇ ਤਰ੍ਹਾਂ ਥਾਣਾ ਵੈਰੋਵਾਲ ਦੇ ਏ.ਐੱਸ.ਆਈ. ਸੁਖਬੀਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਨਾਗੋਕੇ ਘਰਾਟ ਤੋਂ ਰਾਜਵਿੰਦਰ ਸਿੰਘ ਪੁੱਤਰ ਅਵਤਾਰ ਸਿੰਘ ਵਾਸੀ ਮੀਆਂਵਿੰਡ, ਗੁਰਪ੍ਰੀਤ ਸਿੰਘ ਪੁੱਤਰ ਬਲਕਾਰ ਸਿੰਘ ਵਾਸੀ ਮਕਸੂਦਾ ਜਲੰਧਰ ਹਾਲ ਵਾਸੀ ਜਲਾਲਾਬਾਦ ਨੂੰ ਨਸ਼ੇ ਦਾ ਸੇਵਨ ਕਰਰਦਿਆਂ ਕਾਬੂ ਕਰਕੇ ਕਰਕੇ ਉਨ੍ਹਾਂ ਪਾਸੋਂ 4 ਗ੍ਰਾਮ ਹੈਰੋਇਨ, ਇਕ ਸਿਲਵਰ ਦੀ ਪੰਨੀ ਹੈਰੋਇਨ ਲੱਗੀ ਹੋਈ, 10 ਰੁਪਏ ਦਾ ਨੋਟ ਦੀ ਬਣੀ ਪਾਈਪ ਅਤੇ ਇਕ ਲਾਈਟਰ ਬਰਾਮਦ ਕੀਤਾ ਹੈ। ਇਸੇ ਤਰ੍ਹਾਂ ਥਾਣਾ ਗੋਇੰਦਵਾਲ ਦੇ ਐੱਸ.ਆਈ. ਸ਼ਰਨਪ੍ਰੀਤ ਕੌਰ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਖੁਵਾਸਪੁਰ ਤੋਂ ਸੋਨੂੰ ਸਿੰਘ ਪੁੱਤਰ ਚਿਮਨ ਸਿੰਘ ਵਾਸੀ ਅਮਰਿਤਪੁਰ ਰਾਜੇਵਾਲਾ ਜ਼ਿਲ੍ਹਾ ਕਪੂਰਥਲਾ ਨੂੰ ਨਸ਼ੇ ਦਾ ਸੇਵਨ ਕਰਦਿਆਂ ਕਾਬੂ ਕਰਕੇ ਉਸ ਪਾਸੋਂ ਸਿਲਵਰ ਪੇਪਰ ਦੀ ਬਣੀ ਪੰਨੀ, 10 ਰੁਪਏ ਦੀ ਬਣਾਈ ਪਾਈਪ ਅਤੇ ਲਾਈਟਰ ਬਰਾਮਦ ਕੀਤਾ ਹੈ। ਇਸੇ ਤਰ੍ਹਾਂ ਥਾਣਾ ਕੱਚਾ ਪੱਕਾ ਦੇ ਐੱਸ.ਆਈ. ਰੂਬੀ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਜਤਿੰਦਰ ਸਿੰਘ ਪੁੱਤਰ ਸੂਬਾ ਸਿੰਘ ਵਾਸੀ ਕੁੱਲਾ ਨੂੰ ਨਸ਼ੇ ਦਾ ਸੇਵਨ ਕਰਦਿਆਂ ਕਾਬੂ ਕਰਕੇ ਉਸ ਪਾਸੋਂ ਇਕ ਲਾਈਟਰ, ਇਕ 10 ਰੁਪਏ ਦਾ ਨੋਟ ਅਤੇ ਹੈਰੋਇਨ ਨਾਲ ਲਿਬੜੀ ਹੋਈ ਪੰਨੀ ਬਰਾਮਦ ਕੀਤੀ ਹੈ। ਇਸੇ ਤਰ੍ਹਾਂ ਥਾਣਾ ਸਦਰ ਪੱਟੀ ਦੇ ਐੱਸ.ਆਈ. ਵਿਕੇਸ਼ ਕੁਮਾਰ ਨੇ ਗਸ਼ਤ ਦੌਰਾਨ ਰੇਲਵੇ ਫਲਾਈ ਓਵਰ ਟੀ-ਪੁਆਇੰਟ ਠੱਕਰਪੁਰਾ ਨਜ਼ਦੀਕ ਨਸ਼ੇ ਦਾ ਸੇਵਨ ਕਰ ਰਹੇ ਗੁਰਤੇਜ ਸਿੰਘ ਪੁੱਤਰ ਸਰਵਨ ਸਿੰਘ ਵਾਸੀ ਬਨਵਾਲੀਪੁਰ ਨੂੰ ਕਾਬੂ ਕਰਕੇ ਉਸ ਪਾਸੋਂ ਇਕ ਲਾਈਟਰ ਅਤੇ 10 ਰੁਪਏ ਦਾ ਨੋਟ ਬਰਾਮਦ ਕੀਤਾ ਹੈ। ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਕਾਬੂ ਕੀਤੇ ਵਿਅਕਤੀਆਂ ਖਿਲਾਫ਼ ਵੱਖ-ਵੱਖ ਥਾਣਿਆਂ ਵਿਚ ਐੱਨ.ਡੀ.ਪੀ.ਐੱਸ.ਐਕਟ ਤਹਿਤ ਮਾਮਲੇ ਦਰਜ ਕਰਕੇ ਉਨ੍ਹਾਂ ਨੂੰ ਅਦਾਲਤ ਵਿਚ ਪੇਸ਼ ਕਰਕੇ ਪੁਲਿਸ ਰਿਮਾਂਡ ਪ੍ਰਾਪਤ ਕੀਤਾ ਜਾ ਰਿਹਾ ਹੈ।