ਤਰਨ ਤਾਰਨ, 11 ਨਵੰਬਰ (ਹਰਿੰਦਰ ਸਿੰਘ)—ਸੀ.ਆਈ.ਏ.ਸਟਾਫ ਤਰਨ ਤਾਰਨ ਦੀ ਪੁਲਿਸ ਨੇ ਨਾਕਾਬੰਦੀ ਦੌਰਾਨ 5 ਪਿਸਤੌਲਾਂ ਅਤੇ ਕਾਰਤੂਸਾਂ ਸਮੇਤ ਇਕ ਗੈਂਗਸਟਰ ਨੂੰ ਗਿ੍ਫਤਾਰ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ। ਗਿ੍ਫਤਾਰ ਕੀਤਾ ਗਿਆ ਗੈਂਗਸਟਰ ਗੁਰਵਿੰਦਰ ਸਿੰਘ ਉਰਫ ਅਫਰੀਦੀ ਦਾ ਹੈ ਨਜਦੀਕੀ ਸਾਥੀ ਹੈ। ਗਿ੍ਫਤਾਰ ਗੈਂਗਸਟਰ ਤੋਂ ਇਲਾਵਾ ਉਸ ਦੇ 2 ਹੋਰ ਸਾਥੀਆਂ ਖਿਲਾਫ਼ ਥਾਣਾ ਸਰਹਾਲੀ ਵਿਖੇ ਅਸਲਾ ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਸੀ.ਆੀ.ਏ.ਸਟਾਫ਼ ਤਰਨ ਤਾਰਨ ਦੇ ਏ.ਐੱਸ.ਆਈ. ਬਲਜਿੰਦਰ ਸਿੰਘ ਪੁਲਿਸ ਪਾਰਟੀ ਸਮੇਤ ਤਰਨ ਤਾਰਨ ਤੋਂ ਸਰਹਾਲੀ ਏਰੀਏ ਵਿਚ ਗਸ਼ਤ ਕਰ ਰਹੇ ਸਨ ਤਾਂ ਜਦੋਂ ਪੁਲਿਸ ਪਾਰਟੀ ਅੱਡਾ ਠੱਠੀਆਂ ਮਹੰਤਾਂ ਪੁੱਜੀ ਤਾਂ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਸੁਖਵੰਤ ਸਿੰਘ ਉਰਫ ਸੱਤੂ ਉਰਫ ਫੌਜੀ ਪੁੱਤਰ ਪ੍ਰਤਾਪ ਸਿੰਘ ਵਾਸੀ ਪੀਰਬਖਸ਼ ਅਤੇ ਰਣਜੀਤ ਸਿੰਘ ਉਰਫ ਰਾਣਾ ਪੁੱਤਰ ਨਿੰਦਰ ਸਿੰਘ ਵਾਸੀ ਭੋਜੇਕੇ ਜੋ ਕਿ ਗੁਰਵਿੰਦਰ ਸਿੰਘ ਉਰਫ ਅਫਰੀਦੀ ਪੁੱਤਰ ਭਗਵੰਤ ਸਿੰਘ ਵਾਸੀ ਤੂਤ ਜਿਨ੍ਹਾਂ ਨੇ ਸਮਾਜ ਵਿਰੋਧੀ ਗੈਂਗ ਬਣਾਇਆ ਹੋਇਆ ਹੈ। ਗੁਰਵਿੰਦਰ ਸਿੰਘ ਉਰਫ ਅਫਰੀਦੀ ਆਮ ਲੋਕਾਂ ਪਾਸੋਂ ਫਿਰੌਤੀ ਦੀ ਮੰਗ ਕਰਦਾ ਹੈ ਅਤੇ ਲੋਕਾਂ ਦੇ ਘਰਾਂ ਉਪਰ ਫਾਇਰਿੰਗ ਕਰਵਾਉਂਦਾ ਹੈ। ਜਿਸ ਉਪਰ ਕਤਲ ਅਤੇ ਫਿਰੌਤੀ ਮੰਗਣ ਦੇ ਕਾਫੀ ਮਾਮਲੇ ਵੀ ਦਰਜ ਹਨ । ਸੁਖਵੰਤ ਸਿੰਘ ਅਤੇ ਰਣਜੀਤ ਸਿੰਘ ਗੁਰਵਿੰਦਰ ਸਿੰਘ ਵਲੋਂ ਪਾਕਿਸਤਾਨ ਵਿਚੋਂ ਸਮਾਜ ਵਿਰੋਧੀ ਗਤੀਵਿਧੀਆਂ ਲਈ ਮੰਗਵਾਏ ਹਥਿਆਰਾਂ ਦੀ ਸੰਭਾਲ ਕਰਦੇ ਹਨ ਅਤੇ ਉਸ ਦੇ ਹਥਿਆਰ ਅੱਗੇ ਪਿੱਛੇ ਪਹੁੰਚਾਉਂਦੇ ਰਹਿੰਦੇ ਹਨ ਅਤੇ ਰਣਜੀਤ ਸਿੰਘ ਰਾਣਾ ਨੂੰ ਸੁਖਵੰਤ ਸਿੰਘ ਵਲੋਂ ਆਪਣੇ ਪਾਸ ਰੱਖੇ ਹੋਏ ਨਾਜਾਇਜ਼ ਪਿਸਤੌਲ ਦੇ ਕੇ ਕਿਸੇ ਨੂੰ ਅੱਗੇ ਪਹੁੰਚਾਉਣ ਲਈ ਭੇਜਿਆ ਹੈ। ਰਣਜੀਤ ਸਿੰਘ ਉਰਫ ਰਾਣਾ ਇਸ ਸਮੇਂ ਪੱਟੀ ਮੋੜ ਸਰਹਾਲੀ ਵਿਖੇ ਖੜਾ ਕਿਸੇ ਦੀ ਉਡੀਕ ਕਰ ਰਿਹਾ ਹੈ, ਜੇਕਰ ਛਾਪੇਮਾਰੀ ਕੀਤੀ ਜਾਵੇ ਤਾਂ ਉਹ ਭਾਰੀ ਅਸਲੇ ਸਮੇਤ ਕਾਬੂ ਆ ਸਕਦਾ ਹੈ। ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਪੁਲਿਸ ਪਾਰਟੀ ਨੇ ਤੁਰੰਤ ਕਾਰਵਾਈ ਕਰਦੇ ਹੋਏ ਰਣਜੀਤ ਸਿੰਘ ਉਰਫ ਰਾਣਾ ਨੂੰ ਗਿ੍ਰਫਤਾਰ ਕਰ ਲਿਆ। ਜਿਸ ਪਾਸੋਂ ਕਿ ਪਿਸਟਲ 9 ਐੱਮ.ਐੱਮ. ਸਮੇਤ ਮੈਗਜੀਨ, ਇਕ ਪਿਸਟਲ ਗਲੋਕ 9 ਐੱਮ.ਐੱਮ. ਸਮੇਤ ਮੈਗਜੀਨ, ਇਕ ਪਿਸਟਲ ਪਿਟਰੋ ਬਰੇਟਾ 30 ਬੋਰ ਸਮੇਤ ਮੈਗਜੀਨ, ਇਕ ਪਿਸਟਲ ਬਰੇਟਾ 30 ਬੋਰ ਸਮੇਤ ਮੈਗਜੀਨ, ਇਕ ਪਿਸਟਲ 30 ਬੋਰ ਸਮੇਤ ਮੈਗਜੀਨ, 12 ਕਾਰਤੂਸ 30 ਬੋਰ ਅਤੇ 118 ਕਾਰਤੂਸ 9 ਐੱਮ.ਐੱਮ. ਬਰਾਮਦ ਕੀਤੇ ਗਏ ਹਨ। ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਗਿ੍ਫਤਾਰ ਕੀਤੇ ਗਏ ਗੈਂਗਸਟਰ ਨੂੰ ਅਦਾਲਤ ਵਿਚ ਪੇਸ਼ ਕਰਕੇ ਪੁਲਿਸ ਰਿਮਾਂਡ ਪ੍ਰਾਪਤ ਕੀਤਾ ਜਾ ਰਿਹਾ ਹੈ, ਜਿਸ ਦੌਰਾਨ ਹੋਰ ਖੁਲਾਸੇ ਹੋਣ ਦੀ ਉਮੀਦ