11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਚੰਨੀ ਲੋਕਾਂ ਨੂੰ ਜਵਾਬ ਦੇਣ ਕਿ ਆਪਣੇ ਰਾਜਕਾਲ ਦੌਰਾਨ ਨਸ਼ਿਆਂ ਅਤੇ ਗੈਂਗਸਟਰਵਾਦ ਨੂੰ ਠੱਲ੍ਹ ਕਿਉਂ ਨਹੀਂ ਪਾ ਸਕੇ– ਭਰੋਵਾਲ

ਤਰਨ ਤਾਰਨ, 11 ਨਵੰਬਰ (ਹਰਿੰਦਰ ਸਿੰਘ)–ਭਾਰਤੀ ਜਨਤਾ ਪਾਰਟੀ ਪੰਜਾਬ ਪ੍ਰਦੇਸ਼ ਕਾਰਜਕਾਰਨੀ ਕਮੇਟੀ ਦੇ ਮੈਂਬਰ ਰਮਨਦੀਪ ਸਿੰਘ ਭਰੋਵਾਲ ਨੇ ਕਾਂਗਰਸ ਦੇ ਸੰਸਦ ਮੈਂਬਰ ਅਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ 12 ਨਵੰਬਰ ਨੂੰ ਕੱਢੀ ਜਾ ਰਹੀ ‘ਜਵਾਨੀ ਸੰਭਾਲ ਸਾਈਕਲ ਯਾਤਰਾ’ ਉੱਤੇ ਤਿੱਖਾ ਤੰਜ ਕੱਸਦਿਆਂ ਕਿਹਾ ਕਿ ਚੰਨੀ ਨੂੰ ਅਜਿਹੀ ਯਾਤਰਾ ਸ਼ੁਰੂ ਕਰਨ ਤੋਂ ਪਹਿਲਾਂ ਪੰਜਾਬ ਦੇ ਲੋਕਾਂ ਨੂੰ ਇਹ ਜਵਾਬ ਦੇਣਾ ਚਾਹੀਦਾ ਹੈ ਕਿ ਜਦੋਂ 2017 ਤੋਂ 2022 ਤੱਕ ਕਾਂਗਰਸ ਸੱਤਾ ਵਿਚ ਸੀ ਤਾਂ ਉਸ ਸਮੇਂ ਨਸ਼ਿਆਂ ਅਤੇ ਗੈਂਗਸਟਰਵਾਦ ਵਰਗੀਆਂ ਗੰਭੀਰ ਸਮੱਸਿਆਵਾਂ ਨੂੰ ਠੱਲ੍ਹ ਪਾਉਣ ਵਿਚ ਸਰਕਾਰ ਨਾਕਾਮ ਕਿਉਂ ਰਹੀ? ਭਰੋਵਾਲ ਨੇ ਕਿਹਾ ਕਿ ਅੱਜ ਕਾਂਗਰਸੀ ਆਗੂ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ, ਗੈਂਗਸਟਰਵਾਦ, ਬੇਰੁਜ਼ਗਾਰੀ ਅਤੇ ਭ੍ਰਿਸ਼ਟਾਚਾਰ ਵਿਰੁੱਧ ਲੋਕਾਂ ਨੂੰ ਜਾਗਰੂਕ ਕਰਨ ਦੀਆਂ ਗੱਲਾਂ ਕਰ ਰਹੇ ਹਨ, ਪਰ ਸਵਾਲ ਇਹ ਹੈ ਕਿ ਜਦੋਂ ਉਨ੍ਹਾਂ ਕੋਲ ਸੱਤਾ ਅਤੇ ਸਰਕਾਰੀ ਮਸ਼ੀਨਰੀ ਸੀ, ਉਸ ਸਮੇਂ ਇਨ੍ਹਾਂ ਮੁੱਦਿਆਂ ਦੇ ਹੱਲ ਲਈ ਠੋਸ ਕਦਮ ਕਿਉਂ ਨਹੀਂ ਚੁੱਕੇ ਗਏ?

Ad Position 21
No active advertisement
ਸਾਥੀਆਂ ਸਮੇਤ ਗੱਲਬਾਤ ਕਰਦੇ ਹੋਏ ਰਮਨਦੀਪ ਸਿੰਘ ਭਰੋਵਾਲ। ਤਸਵੀਰ: ਲਵਲੀ 12-11-2026
ਤਰਨ ਤਾਰਨ, 11 ਨਵੰਬਰ (ਹਰਿੰਦਰ ਸਿੰਘ)–ਭਾਰਤੀ ਜਨਤਾ ਪਾਰਟੀ ਪੰਜਾਬ ਪ੍ਰਦੇਸ਼ ਕਾਰਜਕਾਰਨੀ ਕਮੇਟੀ ਦੇ ਮੈਂਬਰ ਰਮਨਦੀਪ ਸਿੰਘ ਭਰੋਵਾਲ ਨੇ ਕਾਂਗਰਸ ਦੇ ਸੰਸਦ ਮੈਂਬਰ ਅਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ 12 ਨਵੰਬਰ ਨੂੰ ਕੱਢੀ ਜਾ ਰਹੀ ‘ਜਵਾਨੀ ਸੰਭਾਲ ਸਾਈਕਲ ਯਾਤਰਾ’ ਉੱਤੇ ਤਿੱਖਾ ਤੰਜ ਕੱਸਦਿਆਂ ਕਿਹਾ ਕਿ ਚੰਨੀ ਨੂੰ ਅਜਿਹੀ ਯਾਤਰਾ ਸ਼ੁਰੂ ਕਰਨ ਤੋਂ ਪਹਿਲਾਂ ਪੰਜਾਬ ਦੇ ਲੋਕਾਂ ਨੂੰ ਇਹ ਜਵਾਬ ਦੇਣਾ ਚਾਹੀਦਾ ਹੈ ਕਿ ਜਦੋਂ 2017 ਤੋਂ 2022 ਤੱਕ ਕਾਂਗਰਸ ਸੱਤਾ ਵਿਚ ਸੀ ਤਾਂ ਉਸ ਸਮੇਂ ਨਸ਼ਿਆਂ ਅਤੇ ਗੈਂਗਸਟਰਵਾਦ ਵਰਗੀਆਂ ਗੰਭੀਰ ਸਮੱਸਿਆਵਾਂ ਨੂੰ ਠੱਲ੍ਹ ਪਾਉਣ ਵਿਚ ਸਰਕਾਰ ਨਾਕਾਮ ਕਿਉਂ ਰਹੀ? ਭਰੋਵਾਲ ਨੇ ਕਿਹਾ ਕਿ ਅੱਜ ਕਾਂਗਰਸੀ ਆਗੂ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ, ਗੈਂਗਸਟਰਵਾਦ, ਬੇਰੁਜ਼ਗਾਰੀ ਅਤੇ ਭ੍ਰਿਸ਼ਟਾਚਾਰ ਵਿਰੁੱਧ ਲੋਕਾਂ ਨੂੰ ਜਾਗਰੂਕ ਕਰਨ ਦੀਆਂ ਗੱਲਾਂ ਕਰ ਰਹੇ ਹਨ, ਪਰ ਸਵਾਲ ਇਹ ਹੈ ਕਿ ਜਦੋਂ ਉਨ੍ਹਾਂ ਕੋਲ ਸੱਤਾ ਅਤੇ ਸਰਕਾਰੀ ਮਸ਼ੀਨਰੀ ਸੀ, ਉਸ ਸਮੇਂ ਇਨ੍ਹਾਂ ਮੁੱਦਿਆਂ ਦੇ ਹੱਲ ਲਈ ਠੋਸ ਕਦਮ ਕਿਉਂ ਨਹੀਂ ਚੁੱਕੇ ਗਏ? ਕੀ ਉਸ ਸਮੇਂ ਪੰਜਾਬ ਦੀ ਜਵਾਨੀ ਅਤੇ ਲੋਕਾਂ ਦੀਆਂ ਸਮੱਸਿਆਵਾਂ ਉਨ੍ਹਾਂ ਨੂੰ ਦਿਖਾਈ ਨਹੀਂ ਦਿੰਦੀਆਂ ਸਨ? ਭਰੋਵਾਲ ਨੇ ਕਿਹਾ ਕਿ ਸਿਰਫ਼ ਸਾਈਕਲ ਯਾਤਰਾਵਾਂ ਕੱਢਣ, ਨਾਅਰੇ ਲਗਾਉਣ ਅਤੇ ਸਿਆਸੀ ਬਿਆਨਬਾਜ਼ੀ ਕਰਨ ਨਾਲ ਪੰਜਾਬ ਦੀ ਜਵਾਨੀ ਦਾ ਭਵਿੱਖ ਸੁਰੱਖਿਅਤ ਨਹੀਂ ਹੋ ਸਕਦਾ। ਇਸ ਲਈ ਲੋੜ ਹੈ ਇਮਾਨਦਾਰ ਨੀਅਤ, ਠੋਸ ਨੀਤੀ ਅਤੇ ਜ਼ਮੀਨੀ ਪੱਧਰ ’ਤੇ ਲਗਾਤਾਰ ਕੰਮ ਕਰਨ ਦੀ। ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਰੁਜ਼ਗਾਰ ਦੇ ਮੌਕੇ ਪੈਦਾ ਕਰਨੇ, ਨਸ਼ਾ ਤਸਕਰੀ ਦੇ ਨੈੱਟਵਰਕ ਨੂੰ ਤੋੜਨਾ ਅਤੇ ਗੈਂਗਸਟਰਵਾਦ ਵਿਰੁੱਧ ਸਖ਼ਤ ਕਾਰਵਾਈ ਕਰਨੀ ਸਮੇਂ ਦੀ ਮੁੱਖ ਲੋੜ ਹੈ। ਭਰੋਵਾਲ ਨੇ ਕਿਹਾ ਕਿ ਪੰਜਾਬ ਦੇ ਲੋਕ ਹੁਣ ਸਿਆਸੀ ਪਾਰਟੀਆਂ ਦੀਆਂ ਗੱਲਾਂ ਅਤੇ ਦਾਅਵਿਆਂ ਦੀ ਬਜਾਇ ਉਨ੍ਹਾਂ ਦੇ ਪਿਛਲੇ ਕਾਰਜਕਾਲ ਦਾ ਹਿਸਾਬ ਮੰਗ ਰਹੇ ਹਨ। ਚੰਨੀ ਨੂੰ ਚਾਹੀਦਾ ਹੈ ਕਿ ਉਹ ਸਾਈਕਲ ਯਾਤਰਾ ਰਾਹੀਂ ਲੋਕਾਂ ਨੂੰ ਸਵਾਲ ਪੁੱਛਣ ਤੋਂ ਪਹਿਲਾਂ ਆਪਣੇ ਮੁੱਖ ਮੰਤਰੀ ਕਾਰਜਕਾਲ ਦਾ ਜਵਾਬ ਦੇਣ ਅਤੇ ਦੱਸਣ ਕਿ ਕਾਂਗਰਸ ਸਰਕਾਰ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਅਤੇ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਸੁਧਾਰਨ ਵਿਚ ਕਿੰਨੀ ਕਾਮਯਾਬ ਰਹੀ ਸੀ। ਇਸ ਮੋਕੇ ਉਨ੍ਹਾਂ ਨਾਲ ਭੁਪਿੰਦਰ ਸਿੰਘ ਚਤਰੱਥ, ਤਰਸੇਮ ਸਿੰਘ ਛਾਪੜੀ ਸਾਹਿਬ, ਰਾਜਵਿੰਦਰ ਸਿੰਘ ਧੂੰਦਾ, ਵਰਿੰਦਰਪਾਲ ਸਿੰਘ, ਜਤਿੰਦਰ ਸਿੰਘ, ਬਲਵਿੰਦਰ ਸਿੰਘ, ਸੁਖਜਿੰਦਰ ਸਿੰਘ ਠੇਕੇਦਾਰ ਆਦਿ ਆਗੂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਭਾਈ ਅੰਮ੍ਰਿਤਪਾਲ ਸਿੰਘ ਤੇ ਹਰਜੀਤ ਸਿੰਘ ਨੂੰ ਸਰਕਾਰ ਤੁਰੰਤ ਪੈਰੋਲ ’ਤੇ ਰਿਹਾਅ ਕਰੇ-ਸੈਣੀ ਅਗਲੀ ਖ਼ਬਰ ‘ਸਾਡੇ ਬਜ਼ੁਰਗ ਸਾਡਾ ਮਾਣ’ ਪ੍ਰੋਗਰਾਮ ਤਹਿਤ ਸਕੱਤਰੀ ਬਾਗ਼ ਵਿਖੇ ਮੈਡੀਕਲ ਕੈਂਪ
Ad Position 24