ਸਾਬਕਾ ਵਿਧਾਇਕ ਹਰਮਿੰਦਰ ਸਿੰਘ ਗਿੱਲ ਨੇ ਰਵਿੰਦਰ ਸਿੰਘ ਬ੍ਰਹਮਪੁਰਾ ਨਾਲ ਮੁਲਾਕਾਤ ਕਰਕੇ ਪ੍ਰਗਟਾਇਆ ਦੁੱਖ
ਹਰਜਿੰਦਰ ਸਿੰਘ ਚੰਬਲ ਸਾਬਕਾ ਸਰਪੰਚ ਸਮੇਤ ਵੱਖ-ਵੱਖ ਪਿੰਡਾਂ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਵੀ ਦੁੱਖ ਸਾਂਝਾ ਕਰਨ ਪਹੁੰਚੀਆਂ
ਤਰਨ ਤਾਰਨ, 11 ਨਵੰਬਰ (ਹਰਿੰਦਰ ਸਿੰਘ)-ਹਰਵਿੰਦਰ ਸਿੰਘ ਗੋਹਲਵੜ ਦੇ ਅਕਾਲ ਚਲਾਣੇ ’ਤੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਵੱਖ-ਵੱਖ ਸਿਆਸੀ, ਧਾਰਮਿਕ ਅਤੇ ਸਮਾਜਿਕ ਸ਼ਖ਼ਸੀਅਤਾਂ ਦਾ ਪਹੁੰਚਣਾ ਲਗਾਤਾਰ ਜਾਰੀ ਹੈ। ਇਸੇ ਤਹਿਤ ਸਾਬਕਾ ਵਿਧਾਇਕ ਪੱਟੀ ਹਰਮਿੰਦਰ ਸਿੰਘ ਗਿੱਲ ਨੇ ਰਵਿੰਦਰ ਸਿੰਘ ਬ੍ਰਹਮਪੁਰਾ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੇ ਛੋਟੇ ਭਰਾ ਦੇ ਵਿਛੋੜੇ ’ਤੇ ਡੂੰਘੇ ਦੁੱਖ ਅਤੇ ਅਫ਼ਸੋਸ ਦਾ ਪ੍ਰਗਟਾਵਾ ਕੀਤਾ।
ਤਰਨ ਤਾਰਨ, 11 ਨਵੰਬਰ (ਹਰਿੰਦਰ ਸਿੰਘ)-ਹਰਵਿੰਦਰ ਸਿੰਘ ਗੋਹਲਵੜ ਦੇ ਅਕਾਲ ਚਲਾਣੇ ’ਤੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਵੱਖ-ਵੱਖ ਸਿਆਸੀ, ਧਾਰਮਿਕ ਅਤੇ ਸਮਾਜਿਕ ਸ਼ਖ਼ਸੀਅਤਾਂ ਦਾ ਪਹੁੰਚਣਾ ਲਗਾਤਾਰ ਜਾਰੀ ਹੈ। ਇਸੇ ਤਹਿਤ ਸਾਬਕਾ ਵਿਧਾਇਕ ਪੱਟੀ ਹਰਮਿੰਦਰ ਸਿੰਘ ਗਿੱਲ ਨੇ ਰਵਿੰਦਰ ਸਿੰਘ ਬ੍ਰਹਮਪੁਰਾ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੇ ਛੋਟੇ ਭਰਾ ਦੇ ਵਿਛੋੜੇ ’ਤੇ ਡੂੰਘੇ ਦੁੱਖ ਅਤੇ ਅਫ਼ਸੋਸ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਪਰਮਿੰਦਰ ਸਿੰਘ ਗਿੱਲ ਅਤੇ ਸਾਬਕਾ ਸਰਪੰਚ ਹਰਜਿੰਦਰ ਸਿੰਘ ਚੰਬਲ ਵੀ ਮੌਜੂਦ ਸਨ। ਇਸ ਮੌਕੇ ਹਰਮਿੰਦਰ ਸਿੰਘ ਗਿੱਲ ਨੇ ਬ੍ਰਹਮਪੁਰਾ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਵਿਛੜੀ ਰੂਹ ਦੀ ਆਤਮਿਕ ਸ਼ਾਂਤੀ ਅਤੇ ਪਰਿਵਾਰ ਨੂੰ ਇਹ ਭਾਣਾ ਮੰਨਣ ਦਾ ਬਲ ਬਖ਼ਸ਼ਣ ਲਈ ਪਰਮਾਤਮਾ ਅੱਗੇ ਅਰਦਾਸ ਕੀਤੀ। ਰਵਿੰਦਰ ਸਿੰਘ ਬ੍ਰਹਮਪੁਰਾ ਨੇ ਇਸ ਦੁੱਖ ਦੀ ਘੜੀ ਵਿਚ ਪਹੁੰਚ ਕੇ ਪਰਿਵਾਰ ਨਾਲ ਹਮਦਰਦੀ ਪ੍ਰਗਟਾਉਣ ਲਈ ਸਾਰਿਆਂ ਦਾ ਧੰਨਵਾਦ ਕੀਤਾ। ਇਸ ਤੋਂ ਇਲਾਵਾ ਦੁੱਖ ਸਾਂਝਾ ਕਰਨ ਪਹੁੰਚਣ ਵਾਲੀਆਂ ਪ੍ਰਮੁੱਖ ਸ਼ਖ਼ਸੀਅਤਾਂ ਵਿਚ ਨਿਸ਼ਾਨ ਸਿੰਘ ਸਾਬਕਾ ਸਰਪੰਚ ਵਣਿੰਗ, ਅਵਤਾਰ ਸਿੰਘ, ਸਰਪੰਚ ਸਰਵਣ ਸਿੰਘ ਤੁੰਗ, ਰਣਜੀਤ ਸਿੰਘ ਪੱਪੂ ਖਡੂਰ ਸਾਹਿਬ, ਜਥੇਦਾਰ ਗੱਜਣ ਸਿੰਘ ਖਡੂਰ ਸਾਹਿਬ, ਹਰਵੰਤ ਸਿੰਘ ਖੱਬੇ ਡੋਗਰਾ ਵੀ ਸ਼ਾਮਿਲ ਸਨ। ਰਵਿੰਦਰ ਸਿੰਘ ਬ੍ਰਹਮਪੁਰਾ ਨੇ ਕਿਹਾ ਕਿ ਦੁੱਖ ਦੀ ਇਸ ਘੜੀ ਵਿਚ ਵੱਖ-ਵੱਖ ਪਿੰਡਾਂ ਅਤੇ ਵਰਗਾਂ ਨਾਲ ਸੰਬੰਧਿਤ ਸ਼ਖ਼ਸੀਅਤਾਂ ਵਲੋਂ ਪਰਿਵਾਰ ਕੋਲ ਪਹੁੰਚਣਾ ਉਨ੍ਹਾਂ ਲਈ ਵੱਡਾ ਹੌਸਲਾ ਹੈ। ਉਨ੍ਹਾਂ ਸਾਰਿਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਔਖੇ ਸਮੇਂ ਵਿਚ ਮਿਲਿਆ ਪਿਆਰ, ਸਤਿਕਾਰ ਅਤੇ ਸਾਥ ਪਰਿਵਾਰ ਹਮੇਸ਼ਾ ਯਾਦ ਰੱਖੇਗਾ।